ਅਸਿਸਟੈਂਟ ਲਾਈਨ ਮੈਨ ਭਰਤੀ 'ਚ ਤਬਦੀਲੀ ਚਿੰਤਾ ਦਾ ਵਿਸ਼ਾ-ਵਿਰਕ <br/>
ਅਜੀਤ ਡੈਸਕ
02-04-2026
ਉਨ੍ਹਾਂ ਨੇ ਖ਼ਾਸ ਤੌਰ 'ਤੇ ਅਪਰੈਂਟਸਿਪ (ਸਿਖਲਾਈ ਅਧੀਨ ਕੰਮ) ਦੀ ਸ਼ਰਤ ਖਤਮ ਕਰਨ ਦੇ ਫ਼ੈਸਲੇ 'ਤੇ ਵੀ ਸਵਾਲ ਖੜੇ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਲਗਭਗ 2500 ਟਰੇਨੀਆਂ ਦਾ ਭਵਿੱਖ ਖਤਰੇ 'ਚ ਹੈ ਅਤੇ ਜਿਨ੍ਹਾਂ ਦੀ ਟ੍ਰੇਨਿੰਗ ਪਹਿਲਾਂ ਹੀ ਜਾਰੀ ਹੈ ਅਤੇ ਇਹ ਨੌਜਵਾਨ ਆਪਣੇ ਭਵਿੱਖ ਲਈ ਸਰਕਾਰ 'ਤੇ ਭਰੋਸਾ ਕਰਕੇ ਮਿਹਨਤ ਕਰ ਰਹੇ ਸਨ, ਪਰ ਹੁਣ ਉਨ੍ਹਾਂ ਨੂੰ ਅਣਸੁਣਿਆ ਕੀਤਾ ਜਾ ਰਿਹਾ ਹੈ | ਦਲਜਿੰਦਰ ਬੀਰ ਸਿੰਘ ਵਿਰਕ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੰਜਾਬ ਦੇ ਨੌਜਵਾਨਾਂ ਦੇ ਹੱਕਾਂ ਨਾਲ ਖੇਡਿਆ ਗਿਆ ਹੈ | ਪਿਛਲੇ ਚਾਰ ਸਾਲਾਂ ਵਿਚ ਲਗਾਤਾਰ ਇਕ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਸਥਾਨਕ ਯੋਗਤਾ ਨੂੰ ਨਜ਼ਰਅੰਦਾਜ਼ ਕਰਕੇ ਬਾਹਰੀ ਉਮੀਦਵਾਰਾਂ ਲਈ ਦਰਵਾਜ਼ੇ ਖੋਲ੍ਹੇ ਜਾ ਰਹੇ ਹਨ | ਇਸ ਨਾਲ ਨਾ ਸਿਰਫ਼ ਪੰਜਾਬੀ ਨੌਜਵਾਨਾਂ ਵਿਚ ਨਿਰਾਸ਼ਾ ਵਧ ਰਹੀ ਹੈ, ਸਗੋਂ ਰਾਜ ਦੀ ਸਮਾਜਿਕ ਅਤੇ ਆਰਥਿਕ ਬਣਤਰ 'ਤੇ ਵੀ ਨਕਾਰਾਤਮਕ ਅਸਰ ਪੈ ਰਿਹਾ ਹੈ | ਇਸ ਮੌਕੇ ਇੰਦਰ ਪ੍ਰਤਾਪ ਸਿੰਘ ਜਾਣੀਆਂ, ਸਰਫਰਾਜ ਸਿੰਘ ਹਾਜ਼ਰ ਸਨ |