18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਹਰਭਜਨ ਸਿੰਘ ਈ. ਟੀ. ਓ. ਨੇ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਕੀਤੀ ਸ਼ੁਰੂਆਤ <br/>

ਅਜੀਤ ਡੈਸਕ 02-04-2026
ਚੌਂਕ ਮਹਿਤਾ, 1 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਉਹ 4 ਸਾਲ ਵਿਚ ਪੂਰੇ ਕਰ ਦਿੱਤੇ ਹਨ | ਇਹ ਪ੍ਰਗਟਾਵਾ ਅੱਜ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਵੱਖ-ਵੱਖ ਇੰਟਰਲਾਕਿੰਗ ਗਲੀਆਂ ਅਤੇ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕਰਦੇ ਸਮੇਂ ਕੀਤਾ | ਉਨ੍ਹਾਂ ਦੱਸਿਆ ਕਿ ਮੰਤਰੀ ਈ.ਟੀ.ਓ. ਨੇ ਕਿਹਾ ਕਿ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿਚੋਂ ਉਕਤ ਦਰਸਾਈਆਂ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ | ਇਨ੍ਹਾਂ ਸੜਕਾਂ ਦੀ ਕੁੱਲ ਲੰਬਾਈ 10.59 ਕਿਲੋਮੀਟਰ ਹੋਵੇਗੀ | ਇਹ ਕਾਰਜ ਸੰਬੰਧਿਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਕੇ ਇਸ ਕੰਮ ਨੂੰ 12 ਮਹੀਨੇ ਦੀ ਸਮਾਂ ਸੀਮਾਂ ਵਿਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਵਲੋਂ ਜ਼ਿਲ੍ਹਾ ਅੰਮਿ੍ਤਸਰ ਅਧੀਨ ਪੈਂਦੀਆਂ ਵੱਖ-ਵੱਖ ਸੜਕਾਂ ਨੂੰ 400.01 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਡਾ. ਗੁਰਵਿੰਦਰ ਸਿੰਘ ਰੰਧਾਵਾ ਖੱਬੇ ਰਾਜਪੂਤਾਂ, ਬਲਾਕ ਪ੍ਰਧਾਨ ਗੁਰਜਿੰਦਰ ਸਿੰਘ ਘੁਹਾਟਵਿੰਡ, ਬਲਾਕ ਪ੍ਰਧਾਨ ਜਰਮਨ ਉਦੋ ਨੰਗਲ, ਸਰਪੰਚ ਪਰਮਜੀਤ ਕੌਰ, ਜਥੇ. ਹਰਜੀਤ ਸਿੰਘ ਮਹਿਤੀਆ, ਬਲਜੀਤ ਸਿੰਘ ਚਾਹਲ ਜਨਰਲ ਸੈਕਟਰੀ ਪੰਜਾਬ, ਹਲਕਾ ਕੋਆਰਡੀਨੇਟਰ ਦਇਆ ਸਿੰਘ ਮਹਿਤਾ, ਹਲਕਾ ਕੋਆਰਡੀਨੇਟਰ ਜੁਗਰਾਜ ਸਿੰਘ ਵੜੈਚ, ਸਰਪੰਚ ਪ੍ਰਗਟ ਸਿੰਘ ਬੁੱਟਰ, ਸਰਪੰਚ ਗੁਰਵੇਲ ਸਿੰਘ ਜਲਾਲ, ਰਣਜੀਤ ਸਿੰਘ ਰਾਣਾ ਸ਼ਾਹ ਧਰਦਿਉ, ਸਰਪੰਚ ਬਲਵਿੰਦਰ ਸਿੰਘ ਰਜਧਾਨ, ਸਰਪੰਚ ਮਨਜੀਤ ਸਿੰਘ ਫੌਜੀ, ਸਰਪੰਚ ਰਣਜੀਤ ਸਿੰਘ ਮਹਿਤਾ, ਬਲਜੀਤ ਸਿੰਘ ਸੈਦੋਕੇ, ਲਾਡੀ ਸੂਰੋ ਪੱਡਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇਤਿਹਾਸਕ ਕਸਬਾ ਰਮਦਾਸ ਦਾ ਬੱਸ ਅੱਡਾ ਨਸ਼ੇੜੀਆਂ, ਜੁਆਰੀਆਂ ਤੇ ਅਪਰਾਧਿਕ ਲੋਕਾਂ ਲਈ ਛਿਪਣਗਾਹ ਬਣਿਆ ਅਗਲੀ ਖ਼ਬਰ ਮਜਵਿੰਡ ਗੋਪਾਲਪੁਰਾ ਖੇਡ ਮੇਲੇ ਮੌਕੇ ਖ਼ੂਨਦਾਨ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।