19-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨਵ-ਨਿਯੁਕਤ ਹਲਕਾ ਇੰਚਾਰਜ ਮਿਆਦੀਆਂ ਨੂੰ ਕੀਤਾ ਸਨਮਾਨਿਤ

ਅਜੀਤ ਡੈਸਕ 03-04-2026

ਚੋਗਾਵਾਂ, 2 ਅਪ੍ਰੈਲ (ਗੁਰਵਿੰਦਰ ਸਿੰਘ ਕਲਸੀ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਮਿਆਦੀਆਂ ਦੇ ਮਿਹਨਤੀ ਅਤੇ ਜੁਝਾਰੂ ਆਗੂ ਦਲਜੀਤ ਸਿੰਘ ਮਿਆਦੀਆਂ ਵਲੋਂ ਅਕਾਲੀ ਦਲ ਵਾਰਿਸ ਪੰਜਾਬ 'ਚ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕਾ ਰਾਜਾਸਾਂਸੀ ਦੇ ਇੰਚਾਰਜ ਨਿਯੁਕਤ ਕੀਤਾ ਗਿਆ ਸੀ | ਅੱਜ ਦਲਜੀਤ ਸਿੰਘ ਮਿਆਦੀਆਂ ਨੂੰ ਸਰਪੰਚ ਕੁਲਦੀਪ ਸਿੰਘ ਨੱਥੂਪੁਰ, ਸੁਖਚੈਨ ਸਿੰਘ, ਸੁਖਦੇਵ ਸਿੰਘ, ਦਿਲਰਾਜ ਸਿੰਘ ਆਦਿ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਇਸ ਮੌਕੇ ਦਲਜੀਤ ਸਿੰਘ ਮਿਆਦੀਆਂ ਨੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਜੋ ਸੇਵਾਵਾਂ ਸੌਂਪੀਆਂ ਗਈਆਂ, ਉਸ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਇਸ ਮੌਕੇ ਤਲਵਿੰਦਰ ਸਿੰਘ, ਜਸਪਾਲ ਸਿੰਘ, ਗੋਪੀ ਸ਼ਾਹਪੁਰ, ਹਰਦੀਪ ਸਿੰਘ ਬੋਪਾਰਾਏ, ਜਤਿੰਦਰ ਸਿੰਘ, ਨਿਸ਼ਾਨ ਸਿੰਘ ਕਲੇਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਜੀਠੀਆ ਵਲੋਂ ਜਗੀਰ ਸਿੰਘ ਉੱਪਲ ਦੇ ਪਰਿਵਾਰ ਨਾਲ ਦੁੱਖ ਸਾਂਝਾ ਅਗਲੀ ਖ਼ਬਰ ਗੁ: ਨੌਵੀਂ ਪਾਤਿਸ਼ਾਹੀ ਵਿਖੇ ਨੌਵੇਂ ਪਾਤਿਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 7 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।