18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

-ਮਾਮਲਾ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਨਾ ਮਿਲਣ ਦਾ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਐੱਸ. ਡੀ. ਐੱਮ. ਅਜਨਾਲਾ ਦੇ ਦਫਤਰ ਮੂਹਰੇ ਧਰਨਾ

ਅਜੀਤ ਡੈਸਕ 03-04-2026
ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਸਾਲ ਅਗਸਤ ਮਹੀਨੇ 'ਚ ਆਏ ਭਿਆਨਕ ਹੜ੍ਹਾਂ ਦੀ ਮਾਰ ਝੱਲਣ ਵਾਲੇ ਲੋਕਾਂ ਨੂੰ ਹੁਣ ਤੱਕ ਮੁਆਵਜ਼ਾ ਰਾਸ਼ੀ ਨਾ ਮਿਲਣ ਦੇ ਵਿਰੋਧ ਅਤੇ ਹੜ੍ਹ ਪੀੜਤਾਂ ਨੂੰ ਜਲਦ ਮੁਆਵਜ਼ਾ ਦਿਵਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ ਅਤੇ ਜ਼ੋਨ ਅਜਨਾਲਾ ਦੇ ਆਗੂ ਸੁਖਜਿੰਦਰ ਸਿੰਘ ਹਰੜ ਦੀ ਸਾਂਝੀ ਅਗਵਾਈ ਹੇਠ ਐੱਸ. ਡੀ. ਐੱਮ. ਦਫਤਰ ਅਜਨਾਲਾ ਮੂਹਰੇ ਧਰਨਾ ਲਗਾਇਆ ਗਿਆ, ਜਿਸ 'ਚ ਵੱਡੀ ਗਿਣਤੀ ਵਿਚ ਹੜ੍ਹ ਪੀੜਤਾਂ ਨੇ ਸ਼ਮੂਲੀਅਤ ਕੀਤੀ | ਇਸ ਧਰਨੇ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਅਜਨਾਲਾ ਖੇਤਰ ਵਿਚ ਆਏ ਭਿਆਨਕ ਹੜ੍ਹਾਂ ਨੂੰ 6 ਮਹੀਨੇ ਤੋਂ ਉੱਪਰ ਦਾ ਸਮਾਂ ਬੀਤ ਚੁੱਕਾ ਹੈ ਪਰ ਹੁਣ ਤੱਕ ਜਿਆਦਾਤਰ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਰੇ ਹੜ੍ਹ ਪ੍ਰਭਾਵਿਤ ਕਿਸਾਨਾਂ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਰਾਸ਼ੀ ਜਾਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿਚ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਧਰਨੇ ਵਿਚ ਪਹੁੰਚੇ ਐੱਸ. ਡੀ. ਐੱਮ. ਅਜਨਾਲਾ ਅਸ਼ੋਕ ਕੁਮਾਰ ਨੇ ਧਰਨਾਕਾਰੀਆ ਨੂੰ ਵਿਸ਼ਵਾਸ ਦਵਾਇਆ ਕਿ ਜਿਸ ਵੀ ਕਿਸੇ ਵਿਅਕਤੀ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਸ ਨੂੰ ਬਣਦਾ ਮੁਆਵਜ਼ਾ ਜ਼ਰੂਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਧਰਨਾਕਾਰੀਆਂ ਨੇ ਆਪਣਾ ਧਰਨਾ ਸਮਾਪਤ ਕੀਤਾ | ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਸਕੱਤਰ ਸਿੰਘ ਕੋਟਲਾ, ਬਾਜ ਸਿੰਘ ਸਾਰੰਗੜਾ, ਜ਼ੋਨ ਅਜਨਾਲਾ ਦੇ ਆਗੂ ਸੁਖਜਿੰਦਰ ਸਿੰਘ ਹਰੜ, ਗੁਰਦੇਵ ਸਿੰਘ ਗੱਗੋਮਾਹਲ, ਜਰਨੈਲ ਸਿੰਘ, ਸੁਖਦਿਆਲ ਸਿੰਘ, ਗੁਰਦਾਸ ਸਿੰਘ ਵਿਛੋਆ, ਮਿਲਖਾ ਸਿੰਘ, ਸਰਤਾਜ ਸਿੰਘ, ਪ੍ਰਭਜੋਤ ਸਿੰਘ ਗੁਜਰਪੁਰਾ, ਜੋਗਿੰਦਰ ਸਿੰਘ, ਕੁਲਬੀਰ ਸਿੰਘ ਲੋਪੋਕੇ, ਅਵਤਾਰ ਸਿੰਘ, ਨਰਿੰਦਰ ਸਿੰਘ ਭਿੱਟੇਵੱਡ, ਲਖਵਿੰਦਰ ਸਿੰਘ, ਗੁਰਭੇਜ ਸਿੰਘ ਜੱਟਾ ਅਤੇ ਲਖਬੀਰ ਸਿੰਘ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਪਾਲ ਸਿੰਘ ਧੰਗਈ, ਬਘੇਲ ਸਿੰਘ ਕੋਟ ਮੁਗਲ, ਪਿ੍ਥੀਪਾਲ ਸਿੰਘ, ਸੁਖਵੰਤ ਸਿੰਘ ਅਤੇ ਜਸਬੀਰ ਸਿੰਘ ਧੰਗਈ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਦਲਾਅ ਵਾਲੀ 'ਆਪ' ਸਰਕਾਰ ਨੂੰ 2027 'ਚ ਪੰਜਾਬ ਦੇ ਲੋਕ ਬਦਲ ਦੇਣਗੇ-ਰਣੀਕੇ ਅਗਲੀ ਖ਼ਬਰ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।