18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਕਸ਼ਮੀਰ ਰੰਧਾਵਾ ਤੇ ਗੁਰਮੇਜ ਉਦੋਨੰਗਲ ਜ਼ਿਲ੍ਹਾ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 03-04-2026
ਚੌਂਕ ਮਹਿਤਾ, 2 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਹਲਕਾ ਜੰਡਿਆਲਾ ਗੁਰੂ ਤੋਂ ਸੀਨੀਅਰ ਕਾਂਗਰਸੀ ਆਗੂ ਕਸ਼ਮੀਰ ਸਿੰਘ ਰੰਧਾਵਾ ਕਾਲਾ ਮਹਿਤਾ ਤੇ ਸਰਪੰਚ ਗੁਰਮੇਜ਼ ਸਿੰਘ ਰੰਧਾਵਾ ਉਦੋਨੰਗਲ ਨੂੰ ਪਾਰਟੀ ਵਲੋਂ ਅੰਮਿ੍ਤਸਰ ਦਿਹਾਤੀ ਤੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਲ੍ਹਾ ਦਿਹਾਤੀ ਪ੍ਰਧਾਨ ਤੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਇਸ ਨਿਯੁਕਤੀ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਕਤ ਦੋਵਾਂ ਨਵ-ਨਿਯੁਕਤ ਅਹੁਦੇਦਾਰਾਂ ਨੇ ਪੂਰੀ ਤਨਦੇਹੀ ਤੇ ਵਫਾਦਾਰੀ ਨਾਲ ਪਾਰਟੀ ਲਈ ਕੰਮ ਕੀਤਾ ਹੈ ਤੇ ਹਮੇਸ਼ਾ ਪਾਰਟੀ ਦੇ ਫ਼ੈਸਲਿਆਂ 'ਤੇ ਆਪਣਾ ਪੂਰਨ ਭਰੋਸਾ ਜਤਾਇਆ ਹੈ | ਇਸ ਲਈ ਹਾਈਕਮਾਨ ਨੇ ਪਾਰਟੀ ਪ੍ਰਤੀ ਅਣਥੱਕ ਤੇ ਨਿਰਸਵਾਰਥ ਸੇਵਾਵਾਂ ਨੂੰ ਦੇਖਦੇ ਹੋਏ ਇਹ ਫ਼ੈਸਲਾ ਲਿਆ ਹੈ ਤੇ ਇਸ ਵੱਡੀ ਜ਼ਿੰਮੇਵਾਰੀ ਨਾਲ ਨਿਵਾਜਿਆ ਹੈ | ਇਸ ਮੌਕੇ ਨਵ-ਨਿਯੁਕਤ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਰੰਧਾਵਾ ਤੇ ਗੁਰਮੇਜ਼ ਸਿੰਘ ਰੰਧਾਵਾ ਉਦੋਨੰਗਲ ਨੇ ਪਾਰਟੀ ਪ੍ਰਧਾਨ ਰਾਜਾ ਵੜਿੰਗ ਤੇ ਹਲਕਾ ਇੰਚਾਰਜ ਡੈਨੀ ਬੰਡਾਲਾ ਸਮੇਤ ਸਮੁੱਚੀ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਪਿੰਡ ਦਹੂਰੀਆਂ ਦੀ ਲੜਕੀ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦਾ ਕਾਫਲਾ ਰੋਕ ਕੇ ਦੱਸੀਆਂ ਮੁਸ਼ਕਿਲਾਂ ਅਗਲੀ ਖ਼ਬਰ ਗੁਰਦੁਆਰਾ ਛਾਪੜੀ ਸਾਹਿਬ ਜੀ ਵਿਖੇ ਜੱਗੀ ਚੋਹਲਾ ਸਾਹਿਬ ਨੂੰ ਸਨਮਾਨਿਤ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।