20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਦਸਮੇਸ਼ ਹੈਰੀਟੇਜ ਸਕੂਲ ਵਿਖੇ ਮਨਾਇਆ ਵਿਸਾਖੀ ਦਾ ਤਿਉਹਾਰ <br/>

ਅਜੀਤ ਡੈਸਕ 12-04-2026
ਚੌਂਕ ਮਹਿਤਾ, 11 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ, ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਹੈਰੀਟੇਜ ਪਬਲਿਕ ਸਕੂਲ ਵਿਚ ਵਿਸਾਖੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਵਲੋਂ ਵੱਖ-ਵੱਖ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਆਯੋਜਿਤ ਕੀਤੇ ਗਏ | ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਕਰਕੇ ਕੀਤੀ ਗਈ | ਸੰਸਥਾ ਦੇ ਚੇਅਰਮੈਨ ਗੁਰਦੀਪ ਸਿੰਘ ਰੰਧਾਵਾ ਵਲੋਂ ਵਿਦਿਆਰਥੀਆਂ ਨੂੰ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਦੌਰਾਨ ਸਕੂਲ ਦੀ ਧਾਰਮਿਕ ਅਧਿਆਪਕਾ ਮੈ. ਪਲਵਿੰਦਰ ਕੌਰ ਵਲੋਂ ਵਿਦਿਆਰਥੀਆਂ ਨੂੰ ਖਾਲਸਾ ਸਾਜਨਾ ਦਿਵਸ ਨਾਲ ਸੰਬੰਧਿਤ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਵਿਸਾਖੀ ਦੇ ਤਿਉਹਾਰ ਦੇ ਮਹੱਤਵ ਨੂੰ ਸਮਝਾਇਆ ਗਿਆ | ਇਸ ਤੋਂ ਬਾਅਦ ਸਕੂਲ ਦੇ ਤਿੰਨਾਂ ਹਾਊਸਾਂ ਔਇੰਡੀਅਨ, ਅਟਲਾਂਟਿਕ ਅਤੇ ਪੈਸਿਫਿਕ ਦੇ ਜੂਨੀਅਰ ਅਤੇ ਸੀਨੀਅਰ ਵਿਦਿਆਰਥੀਆਂ ਵਿਚ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧਾ ਦੀਆਂ ਰੰਗਾਰੰਗ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ | ਸਮੂਹ ਵਿਦਿਆਰਥੀਆਂ ਨੇ ਇਸ ਸਮਾਗਮ ਦਾ ਭਰਪੂਰ ਆਨੰਦ ਮਾਣਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਸ਼੍ਰੀ ਲਕਸ਼ਮਣ ਸਿੰਘ ਰਾਵਤ, ਮੈ. ਗੁਰਬੀਰ ਕੌਰ, ਮੈ.ਹਰਪ੍ਰੀਤ ਕੌਰ, ਮੈ. ਸੰਦੀਪ ਕੌਰ, ਮੈ.ਰਵਨੀਤ ਕੌਰ ਸਮੇਤ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਮਿੰਨੀ ਬੱਸਾਂ ਦੇ ਪਰਮਿਟ ਬਹਾਲੀ ਦੀ ਮੰਗ ਨੂੰ ਲੈ ਕੇ ਦਰ-ਦਰ ਠੋਕਰਾਂ ਖਾ ਰਹੇ ਯੂਨੀਅਨ ਦੇ ਆਗੂ <br/> ਅਗਲੀ ਖ਼ਬਰ ਸੰਤ ਬਾਬਾ ਨੱਥਾ ਸਿੰਘ ਜੀ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।