ਚੌਂਕ ਮਹਿਤਾ, 14 ਅਪ੍ਰੈਲ (ਜਗਦੀਸ਼ ਸਿੰਘ ਬਮਰਾਹ)-ਸਮਾਜਿਕ, ਆਰਥਿਕ ਅਤੇ ਇਤਿਹਾਸਕ ਮਹੱਤਤਾ ਰੱਖਣ ਵਾਲੇ ਤਿਉਹਾਰ ਵਿਸਾਖੀ ਦੇ ਸੰਬੰਧ ਵਿਚ ਵਿਸ਼ੇਸ਼ ਦਿਹਾੜਾ ਜਨਤਾ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਚੌਂਕ ਵਿਖੇ ਬੜੇ ਭਾਵਪੂਰਤ ਢੰਗ ਨਾਲ ਮਨਾਇਆ ਗਿਆ | ਜਿਸ ਦੀ ਸ਼ੁਰੂਆਤ ਵਿਚ ਵਿਸਾਖੀ ਨਾਲ ਸੰਬੰਧਿਤ ਧਾਰਮਿਕ ਰਚਨਾਵਾਂ ਪੇਸ਼ ਕਰਕੇ ਵਿਦਿਆਰਥੀਆਂ ਨੂੰ ਖਾਲਸਾ ਪੰਥ ਦੇ ਗੌਰਵਮਈ ਇਤਿਹਾਸ ਤੋਂ ਜਾਣੰੂ ਕਰਵਾਇਆ ਗਿਆ | ਅਖੀਰ ਵਿਚ ਸਕੂਲ ਚੇਅਰਮੈਨ ਪਰਮਜੀਤ ਸਿੰਘ ਸੰਧੂ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ਦੀਆਂ ਸਮੂਹ ਵਿਦਿਆਰਥੀਆਂ, ਸਟਾਫ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਕੂਲ ਡਾਇਰੈਕਟਰ ਸੁਖਬੀਰ ਕੌਰ ਸੰਧੂ, ਡਾਇਰੈਕਟਰ ਡਾ. ਖੁਸ਼ਪ੍ਰੀਤ ਕੌਰ ਸੰਧੂ, ਡਾ. ਜਸਪ੍ਰੀਤ ਸਿੰਘ ਸੰਧੂ, ਸਕੂਲ ਪਿ੍ੰ: ਸਤਵਿੰਦਰ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ |