10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਖ਼ਾਲਸਾ ਪੰਥ ਦਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਰਮਦਾਸ ਤੇ ਵੱਖ-ਵੱਖ ਪਿੰਡਾਂ 'ਚ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 15-04-2026
ਰਮਦਾਸ, 14 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਰਮਦਾਸ, ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ (ਭਾਈ ਸੁੱਖਾ) ਜੀ, ਗੁਰਦੁਆਰਾ ਕਿਸ਼ਨ ਕੰਵਰ ਤਲਾਬ ਬਾਬਾ ਬੁੱਢਾ ਸਾਹਿਬ, ਗੁਰਦੁਆਰਾ ਨਿਰਮਲ ਤਖ਼ਤ ਤਲਾਬ ਬਾਬਾ ਬੁੱਢਾ ਸਾਹਿਬ ਰਮਦਾਸ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਹਜਾਰਾਂ ਦੀ ਗਿਣਤੀ 'ਚ ਸੰਗਤਾਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਈਆਂ ਤੇ ਪਵਿੱਤਰ ਸਰੋਵਰਾਂ 'ਚ ਇਸ਼ਨਾਨ ਕੀਤੇ | ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕਥਾ ਵਾਚਕ, ਰਾਗੀ, ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸੇ ਤਰ੍ਹਾਂ ਕਸਬੇ ਨਜਦੀਕ ਵੱਖ-ਵੱਖ ਪਿੰਡ ਘੋਨੇਵਾਹਲਾ, ਮਾਛੀਵਾਹਲਾ, ਕੋਟਗੁਰਬਖਸ਼, ਜੱਟਾ, ਪਸ਼ੀਆਂ, ਸਹਿਜਾਦਾ, ਅਵਾਣ, ਕਤਲੇ, ਧੰਗਾਈ, ਨਿੱਸੋਕੇ, ਮਹਿਮਦ ਮੰਦਰਾਂਵਾਲਾ, ਨੰਗਲਸੋਹਲ ਆਦਿ ਵਿਖੇ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ |
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਅੰਬੇਡਕਰ ਜੈਅੰਤੀ ਮਨਾਈ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ 'ਖ਼ਾਲਸਾ ਸਾਜਨਾ ਦਿਵਸ' ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।