10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਦਾਰੰਗ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

ਅਜੀਤ ਡੈਸਕ 15-04-2026
ਚੌਂਕ ਮਹਿਤਾ, 14 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਸਿੰਘ ਸਭਾ ਗੁਰਦੁਆਰਾ ਸਾਹਿਬ ਸਦਾਰੰਗ ਵਿਖੇ ਗੁਰਦੁਆਰਾ ਸਾਹਿਬ ਦੀ ਕਮੇਟੀ ਅਤੇ ਸਮੂਹ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ | ਉਪਰੰਤ ਭਾਈ ਰਣਯੋਧ ਸਿੰਘ, ਨਿਹੰਗ ਸਿੰਘ ਭਾਈ ਸੁੱਖਪ੍ਰੀਤ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਖ਼ਾਲਸੇ ਦੇ ਜਨਮ ਦਿਹਾੜੇ ਸੰਬੰਧੀ ਚਾਨਣਾ ਪਾਇਆ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਬੀਬੀ ਸਤਵੰਤ ਕੌਰ ਦੇ ਜਥੇ ਨੇ ਸਤਿਸੰਗ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ | ਇਸ ਮੌਕੇ ਐੱਨ.ਆਰ. ਆਈ. ਭਾਈ ਇਕਬਾਲ ਸਿੰਘ ਯੂ. ਐੱਸ. ਏ. ਤੇ ਉਨ੍ਹਾਂ ਦੇ ਸਪੁੱਤਰ ਰਣਜੀਤ ਸਿੰਘ ਰਾਜੂ, ਸੋਨੂੰ ਯੂ.ਐੱਸ.ਏ. ਵਲੋਂ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਵਿਖੇ ਜੈਕ (ਹਾਈਡ੍ਰੌਲਿਕ) ਨਿਸ਼ਾਨ ਸਾਹਿਬ ਦੀ ਸੇਵਾ ਕੀਤੀ | ਇੰਸਪੈੱਕਟਰ ਹਰਜਿੰਦਰ ਸਿੰਘ ਅਤੇ ਲਖਵਿੰਦਰ ਸਿੰਘ ਲੱਖਾ ਦੇ ਪਰਿਵਾਰ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇ. ਸਾਹਿਬ ਸਿੰਘ, ਕੈਸ਼ੀਅਰ ਇੰਦਰਜੀਤ ਸਿੰਘ, ਗ੍ਰੰਥੀ ਭਾਈ ਸੁੱਖਵਿੰਦਰ ਸਿੰਘ, ਸਾਬਕਾ ਸਰਪੰਚ ਧਰਮਿੰਦਰ ਸਿੰਘ ਸਦਾਰੰਗ, ਜਥੇ. ਦਿਆਲ ਸਿੰਘ, ਹਰਦੀਪ ਸਿੰਘ ਵਿਰਦੀ, ਹਰਜਿੰਦਰ ਸਿੰਘ ਆਦਿ ਨੇ ਤੇਗ਼, ਤਸਵੀਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਰਿੰਦਰ ਸਿੰਘ, ਪ੍ਰੇਮ ਸਿੰਘ, ਹਰਵਿੰਦਰ ਸਿੰਘ, ਨਿਸ਼ਾਨ ਸਿੰਘ, ਜਥੇ. ਧਰਮਿੰਦਰ ਸਿੰਘ, ਸਵਰਨ ਸਿੰਘ, ਸਤਿਨਾਮ ਸਿੰਘ, ਪ੍ਰੀਤਮ ਸਿੰਘ, ਮੁਹਿੰਦਰ ਸਿੰਘ, ਜਸਵਿੰਦਰ ਸਿੰਘ, ਦਵਿੰਦਰ ਸਿੰਘ ਬੱਬੀ, ਲੁੱਬਾ ਸਿੰਘ, ਅਜੈਬ ਸਿੰਘ, ਪਿਆਰਾ ਸਿੰਘ ਆਦਿ ਸਮੂਹ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਕਿਸਾਨ ਦਲਜੀਤ ਸਿੰਘ ਦੇ ਘਰ 'ਤੇ ਅਣਪਛਾਤਿਆਂ ਵਲੋਂ ਫਾਇਰਿੰਗ <br/> ਅਗਲੀ ਖ਼ਬਰ ਛਾਉਣੀ ਬਾਬਾ ਬੰਦਾ ਸਿੰਘ ਬਹਾਦਰ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।