12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਵਿਖੇ 'ਖਾਲਸਾ ਸਾਜਨਾ ਦਿਵਸ' ਮਨਾਇਆ <br/>

ਅਜੀਤ ਡੈਸਕ 15-04-2026
ਬਾਬਾ ਬਕਾਲਾ ਸਾਹਿਬ, 14 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਖਾਲਸਾ ਪੰਥ ਦਾ ਸਾਜਨਾ ਦਿਵਸ (ਵਿਸਾਖੀ ਦਾ ਦਿਹਾੜਾ) ਸ਼੍ਰੋਮਣੀ ਕਮੇਟੀ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਹਜ਼ਾਰਾਂ ਦੀ ਤਦਾਦ ਵਿਚ ਸੰਗਤਾਂ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਨ ਉਪਰੰਤ ਗੁਰੂ ਘਰ ਨਤਮਸਤਕ ਹੋਈਆਂ | ਸਾਰਾ ਦਿਨ ਗੁਰਬਾਣੀ-ਕਥਾ-ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ | ਇਸ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਚਲਾਈ ਗਈ ਅੰਮਿ੍ਤ ਸੰਚਾਰ ਲਹਿਰ ਦੌਰਾਨ ਅੰਮਿ੍ਤ ਸੰਚਾਰ ਕਰਵਾਇਆ ਗਿਆ, ਜਿਸ ਵਿਚ 123 ਪ੍ਰਾਣੀ ਅੰਮਿ੍ਤ ਛਕ ਕੇ ਗੁਰੂ ਵਾਲੇ ਬਣੇ | ਇਸ ਮੌਕੇ ਪੰਜ ਪਿਆਰਿਆਂ ਨੇ ਅੰਮਿ੍ਤ ਪਾਣ ਕਰਾਉਣ ਪਿਛੋਂ ਪ੍ਰਾਣੀਆਂ ਨੂੰ ਗੁਰਮਤਿ ਰਹਿਤ ਮਰਯਾਦਾ ਤੋਂ ਜਾਣੂ ਕਰਵਾਇਆ | ਇਸ ਮੌੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਤੇ ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ ਨੇ ਅੰਮਿ੍ਤ ਪਾਣ ਕਰਨ ਵਾਲੇ ਪ੍ਰਾਣੀਆਂ ਨੂੰ ਗੁਰੂ ਕੇ ਲੜ ਲੱਗਣ ਲਈ ਵਧਾਈ ਦਿੱਤੀ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਨੌਜਵਾਨਾਂ ਨੂੰ ਪਤਿਤਪੁਣੇ ਤੋਂ ਰੋਕਣ ਲਈ ਅਤੇ ਗੁਰਬਾਣੀ ਵਿਰਸੇ ਨਾਲ ਜੋੜਣ ਲਈ ਅੰਮਿ੍ਤ ਛਕਕੇ ਗੁਰੂ ਵਾਲੇ ਬਣੋ | ਇਸ ਮੌਕੇ ਭਾਈ ਤਰਸੇਮ ਸਿੰਘ ਉਬੋਕੇ ਗੁਰਦੁਆਰਾ ਇੰਸਪੈਕਟਰ, ਭਾਈ ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਜਗਤਾਰ ਸਿੰਘ ਬਹਾਦਰਪੁਰ, ਸਤਨਾਮ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ, ਮਨਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਸਾਹਨੇਵਾਲ 'ਚ ਭਾਰੀ ਵਾਹਨਾਂ ਦੀ ਹੁਣ 30 ਅਪ੍ਰੈਲ ਤੱਕ ਸਵੇਰੇ 7 ਵਜੇ ਤੋਂ ਲੈ ਕੇ ਰਾਤ ਦੇ 8 ਵਜੇ ਤੱਕ ਐਂਟਰੀ ਰਹੇਗੀ ਬੰਦ... ਅਗਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜੇ ਮੌਕੇ ਸਮਾਗਮ ਕਰਵਾਏ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।