30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਜਨਮ ਅਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਵਿਖੇ ਅੰਮਿ੍ਤ ਸੰਚਾਰ ਦੌਰਾਨ 205 ਪ੍ਰਾਣੀ ਗੁਰੂ ਵਾਲੇ ਬਣੇ

ਅਜੀਤ ਡੈਸਕ 19-04-2026
ਗੱਗੋਮਾਹਲ, 18 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪੰਥ ਖਾਲਸਾ ਦੇ ਸਾਜਨਾ ਦਿਵਸ ਦੀ ਖੁਸ਼ੀ 'ਚ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵਲੋਂ ਸ੍ਰੀ ਸਹਿਜ ਪਾਠ ਸੇਵਾ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਲੰਟੀਅਰ ਸਿੰਘਾਂ ਦੇ ਸਹਿਯੋਗ ਨਾਲ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਗੱਗੋਮਾਹਲ ਵਿਖੇ ਮਹਾਨ ਅੰਮਿ੍ਤ ਸੰਚਾਰ ਕਰਵਾਇਆ ਗਿਆ | ਜਿਸ 'ਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮਿ੍ਤਸਰ ਤੋਂ ਆਏ ਪੰਜ ਪਿਆਰੇ ਸਾਹਿਬਾਨ ਵਲੋਂ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ ਜੋ 205 ਪ੍ਰਾਣੀਆ ਨੇ ਅੰਮਿ੍ਤ ਦੀ ਦਾਤ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਸਫਲ ਕੀਤਾ | ਇਸ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਤੇ ਸਹਿਜ ਪਾਠ ਸੇਵਾ ਨੇ ਮਿਲ ਕੇ ਅੰਮਿ੍ਤ ਸੰਚਾਰ ਤੋਂ ਪਹਿਲਾ ਘਰ-ਘਰ ਜਾ ਕਰੇ ਸਿੱਖੀ ਪ੍ਰਚਾਰ ਤੇ ਪ੍ਰਸਾਰ ਕਰਦਿਆਂ ਸੰਗਤਾਂ ਨੂੰ ਅੰਮਿ੍ਤ ਛਕਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬਾਬਾ ਸੁਰਜੀਤ ਸਿੰਘ ਕਾਰ ਸੇਵਾ, ਮੀਤ ਸਕੱਤਰ ਕਰਮਬੀਰ ਸਿੰਘ ਤੇ ਭਾਈ ਗੁਰਮੀਤ ਸਿੰਘ ਹੈਪੀ ਵਲੋਂ ਵਿਸ਼ੇਸ ਤੌਰ ਤੇ ਪੰਜ ਪਿਆਰੇ ਸਾਹਿਬਾਨ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ | ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ, ਪ੍ਰਚਾਰਕ ਭਾਈ ਸੁਖਰਾਜ ਸਿੰਘ, ਭਾਈ ਮਨਜੀਤ ਸਿੰਘ, ਭਾਈ ਗੁਰਨੇਕ ਸਿੰਘ, ਭਾਈ ਰਣਜੋਧ ਸਿੰਘ, ਭਾਈ ਗੁਰਮੀਤ ਸਿੰਘ ਹੈਪੀ, ਭਾਈ ਜਤਿੰਦਰ ਸਿੰਘ, ਭਾਈ ਗੁਰਜੰਟ ਸਿੰਘ ਤਿੱਬੜ, ਭਾਈ ਇੰਦਰਜੀਤ ਸਿੰਘ, ਭਾਈ ਕੁਲਦੀਪ ਸਿੰਘ ਰਾਗੀ, ਭਾਈ ਸੁਖਵਿੰਦਰ ਸਿੰਘ ਕਲਸੀ, ਅਕਾਸ਼ਪ੍ਰੀਤ ਸਿੰਘ, ਹਰਬੀਰ ਸਿੰਘ, ਭਾਈ ਰਣਜੋਧ ਸਿੰਘ, ਭਾਈ ਅੰਮਿ੍ਤਪਾਲ ਸਿੰਘ ਸਰਲੀ, ਭਾਈ ਗੁਰਸੇਵਕ ਸਿੰਘ ਤਿਊਣਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜਰ ਸਨ |
ਪਿਛਲੀ ਖ਼ਬਰ ਸੁਖਜੀਤ ਸਿੰਘ ਸੋਨੂ ਬੇਰੀਆਂ ਵਾਲਾ ਕਿਸਾਨ ਕਾਂਗਰਸ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸਬਜ਼ੀ ਮੰਡੀ ਵੱਲ੍ਹਾ 'ਚੋਂ ਸਬਜ਼ੀ ਨਾਲ ਭਰੀ ਗੱਡੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।