01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਦਾ ਜੱਦੀ ਪਿੰਡ ਜਲਾਲ ਉਸਮਾਂ ਪਹੁੰਚਣ 'ਤੇ ਭਰਵਾਂ ਸਵਾਗਤ <br/>

ਅਜੀਤ ਡੈਸਕ 19-04-2026
ਚੌਂਕ ਮਹਿਤਾ, 18 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ (ਰਿਟਾ. ਲੈਫਟੀਨੈਂਟ ਜਨਰਲ) ਅੱਜ ਲੰਬੇ ਅਰਸੇ ਤੋਂ ਬਾਅਦ ਆਪਣੇ ਜੱਦੀ ਪਿੰਡ ਜਲਾਲ ਉਸਮਾਂ (ਜ਼ਿਲ੍ਹਾ ਅੰਮਿ੍ਤਸਰ) ਵਿਖੇ ਪਹੁੰਚੇ | ਜਿੱਥੇ ਪਿੰਡ ਦੇ ਲੋਕਾਂ ਵਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਇਸ ਦੌਰਾਨ ਚੇਅਰਮੈਨ ਕੰਵਰਦੀਪ ਸਿੰਘ ਮਾਨ ਨੇ ਗੁਲਦਸਤਾ ਭੇਟ ਕਰਕੇ ਹਾਰਦਿਕ ਸਵਾਗਤ ਕੀਤਾ ਅਤੇ ਪਿੰਡ ਪਹੁੰਚਣ ਤੇ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਥੇ ਗੱਲਬਾਤ ਕਰਦਿਆਂ ਰਾਜਪਾਲ ਗੁਰਮੀਤ ਸਿੰਘ ਨੇ ਆਖਿਆ ਕਿ ਅੱਜ ਕਈ ਸਾਲਾਂ ਬਾਅਦ ਆਪਣੇ ਜੱਦੀ ਪਿੰਡ ਪਹੁੰਚ ਕੇ ਉਨ੍ਹਾਂ ਦੀ ਰੂਹ ਦਾ ਸਕੂਨ ਮਹਿਸੂਸ ਕੀਤਾ ਹੈ | ਉਨ੍ਹਾਂ ਆਖਿਆ ਕਿ ਮੇਰਾ ਪਿੰਡ ਜਲਾਲ ਅਤੇ ਪਿੰਡ ਦੇ ਲੋਕ ਹਮੇਸ਼ਾਂ ਮੇਰੀਆਂ ਯਾਦਾਂ ਦੇ ਵਿਚ ਵੱਸੇ ਹਨ, ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ | ਇਸ ਮੌਕੇ ਸਰਪੰਚ ਗੁਰਵੇਲ ਸਿੰਘ, ਮਲਕੀਅਤ ਸਿੰਘ ਮਾਨ, ਸੁਰਜੀਤ ਸਿੰਘ ਮਾਨ, ਜਥੇਦਾਰ ਕੇਵਲ ਸਿੰਘ, ਪ੍ਰਧਾਨ ਬਲਦੇਵ ਸਿੰਘ, ਸੁਖਦੇਵ ਸਿੰਘ ਐੱਸ.ਜੀ.ਪੀ.ਸੀ., ਪ੍ਰਗਟ ਸਿੰਘ ਐੱਸ. ਜੀ.ਪੀ.ਸੀ., ਵਰਿੰਦਰਜੀਤ ਸਿੰਘ, ਰੁਪਿੰਦਰਜੀਤ ਸਿੰਘ, ਰਾਜਵਿੰਦਰ ਸਿੰਘ, ਬਾਬਾ ਜਸਵਿੰਦਰ ਸਿੰਘ, ਜੱਸਾ ਸਿੰਘ, ਡਾ. ਧਰਮਿੰਦਰਜੀਤ ਸਿੰਘ, ਗੁਰਵੇਲ ਸਿੰਘ, ਗਗਨ ਪਰਵਾਜ਼ ਸਿੰਘ, ਸੁਖਰਾਜ ਸਿੰਘ, ਲਵਲੀ, ਮੋਹਨ ਲਾਲ ਤੇ ਹੋਰ ਪਿੰਡ ਵਾਸੀ ਵੱਡੀ ਗਿਣਤੀ 'ਚ ਮੌਜੂਦ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਮਨੁੱਖੀ ਅਧਿਕਾਰਾਂ ਦਾ ਕਰ ਰਹੀ ਹੈ ਕਤਲ-ਜਸਕਰਨ ਸਿੰਘ ਰਿਆੜ ਅਗਲੀ ਖ਼ਬਰ ਸੁਖਜੀਤ ਸਿੰਘ ਸੋਨੂ ਬੇਰੀਆਂ ਵਾਲਾ ਕਿਸਾਨ ਕਾਂਗਰਸ ਦੇ ਪ੍ਰਧਾਨ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।