22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਗੁ: ਗੁਰੂਆਣਾ ਸਾਹਿਬ ਹੋਏ ਨਤਮਸਤਕ

ਅਜੀਤ ਡੈਸਕ 21-04-2026
ਚੌਂਕ ਮਹਿਤਾ, 20 ਅਪ੍ਰੈਲ (ਧਰਮਿੰਦਰ ਸਿੰਘ ਭੰਮਰਾ)-ਉਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਜਲਾਲ ਉਸਮਾ ਨੇ ਸਾਹਿਬ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪਵਿੱਤਰ ਅਸਥਾਨ ਗੁਰਦੁਆਰਾ ਗੁਰੂਆਣਾ ਸਾਹਿਬ ਵੈਰੋਨੰਗਲ ਵਿੱਖੇ ਹੋਏ ਨਤਮਸਤਕ ਹੋਏ | ਇਸ ਮੌਕੇ ਰਿਆਇਤੀ ਮਰਯਾਦਾ ਅਨੁਸਾਰ ਉਨ੍ਹਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਅਤੇ ਲੂਣ, ਝਾੜੂ ਭੇਂਟ ਕੀਤਾ | ਗੁਰਦੁਆਰਾ ਸਾਹਿਬ ਜੀ ਦੇ ਹੈੱਡ ਗ੍ਰੰਥੀ ਗਿਆਨੀ ਬਲਵੀਰ ਸਿੰਘ ਸੂਰੋਪੱਡਾ ਅਤੇ ਮੈਨੇਜਰ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਵਿੰਦਰ ਪਾਲ ਸਿੰਘ ਗੋਰਾ ਨੇ ਸ੍ਰੀ ਸਾਹਿਬ, ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਆਗੂ ਸੁਖਜੀਤ ਸਿੰਘ ਮਾਨ ਜਲਾਲ ਉਸਮਾ, ਡਾ. ਅਜੈਪਾਲ ਸਿੰਘ ਰੰਧਾਵਾ ਜਲਾਲ ਉਸਮਾ, ਮਾ. ਗੁਰਪ੍ਰੀਤ ਸਿੰਘ ਰੰਧਾਵਾ ਜਲਾਲ ਉਸਮਾ, ਚੇਅਰਮੈਨ ਕੰਵਰਦੀਪ ਸਿੰਘ ਮਾਨ, ਗੁਰੂ ਹਰਿਗੋਬਿੰਦ ਪਬਲਿਕ ਸਕੂਲ ਵੈਰੋਨੰਗਲ ਦੇ ਡਾਇਰੈਕਟਰ ਨਰਿੰਦਰ ਸਿੰਘ ਬਾਠ, ਚੇਅਰਮੈਨ ਰਾਜਵੰਤ ਕੌਰ ਬਾਠ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਵਿਖੇ ਵਿਸਾਖੀ ਮੇਲਾ ਅਮਿੱਟ ਪੈੜਾਂ ਛੱਡਦਾ ਹੋਇਆ ਸੰਪੰਨ <br/>... ਅਗਲੀ ਖ਼ਬਰ ਗੁਰੂ ਨਾਨਕ ਪਬਲਿਕ ਸਕੂਲ ਬੱਸੀਆਂ ਵਲੋਂ ਨਵੇਂ ਵਿੱਦਿਅਕ ਸੈਸ਼ਨ 2026-27 ਲਈ ਵਿਦਿਆਰਥੀ ਕੌਂਸਲ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।