22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਮਜੀਠਾ ਦੇ ਵਾਰਡ ਨੰਬਰ 10 ਤੋਂ ਕਈ ਪਰਿਵਾਰ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਏ ਸ਼ਾਮਿਲ

ਅਜੀਤ ਡੈਸਕ 21-04-2026
ਮਜੀਠਾ, 20 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਦੀਆਂ ਚੋਣਾ ਤੋਂ ਪਹਿਲਾਂ ਕਸਬਾ ਮਜੀਠਾ ਵਿਚ ਕਾਂਗਰਸ ਪਾਰਟੀ ਨੂੰ ਉਸ ਵਕਤ ਵੱਡਾ ਝਟਕਾ ਲੱਗਾ ਜਦ ਸ਼ਹਿਰ ਦੀ ਵਾਰਡ ਨੰਬਰ 10 ਤੋਂ ਕੀਮਤੀ ਲਾਲ ਪੱਪੂ ਮੱਛੀ ਵਾਲਾ ਅਤੇ ਸਮੂਹ ਰਾਜਪੂਤ ਭਾਈਚਾਰਾ ਆਪਣੇ ਅਨੇਕਾਂ ਸਾਥੀਆਂ ਸਮੇਤ ਕਾਂਗਰਸ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਿਾਮਲ ਹੋ ਗਏ | ਆਪ ਵਿਚ ਸ਼ਾਮਿਲ ਹੋਣ ਵਾਲੇ ਇਨ੍ਹਾਂ ਪਰਿਵਾਰਾਂ ਦਾ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਸਵਾਗਤ ਕੀਤਾ ਤੇ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਵਾਰਡ ਵਿਚ ਕੀਤੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਸੂਬਾ ਵਾਸੀਆਂ ਨਾਲ ਜਿਹੜੇ ਵਾਅਦੇ ਕੀਤੇ ਸਨ ਉਹ ਚਾਰ ਸਾਲਾਂ ਵਿਚ ਪੂਰੇ ਕਰਕੇ ਇਕ ਇਤਿਹਾਸ ਸਿਰਜਿਆ ਹੈ | ਜਿਸ ਤੋਂ ਸੂਬਾ ਵਾਸੀ ਖੁਸ਼ ਹਨ ਅਤੇ 2027 ਦੀਆਂ ਚੋਣਾ ਵਿਚ ਦੁਬਾਰਾ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਚ ਸਰਕਾਰ ਬਣਾਉਣ ਲਈ ਉਤਾਵਲੇ ਹਨ | ਗਿੱਲ ਨੇ ਅਗੇ ਕਿਹਾ ਕਿ ਕਸਬਾ ਮਜੀਠਾ ਵਿਚ ਵਿਕਾਸ ਦੀ ਗਤੀ ਨੂੰ ਤੇਜ਼ ਕਰਨ ਵਾਸਤੇ ਨਗਰ ਕੌਂਸਲ ਮਜੀਠਾ ਦੀਆਂ ਸਾਰੀਆਂ ਸੀਟਾਂ 'ਤੇ ਆਪ ਦੇ ਉਮੀਦਵਾਰਾਂ ਨੂੰ ਵੋਟਾਂ ਦੇ ਵੱਡੇ ਫਰਕ ਨਾਲ ਜਿਤਾਓ ਸ਼ਹਿਰ ਦੀ ਕਾਇਆ ਕਲਪ ਕਰਵਾ ਦਿੱਤੀ ਜਾਵੇਗੀ | ਸ਼ਹਿਰ ਦੀ ਹਰੇਕ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਵਿਕਾਸ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਲੋਕਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਪਰਿਵਾਰ ਆਮ ਆਦਮੀ ਪਾਰਟੀ ਨਾਲ ਜੁੜੇ ਹਨ ਜਿਸ ਨਾਲ ਪਾਰਟੀ ਨੂੰ ਸ਼ਹਿਰ ਵਿਚ ਹੋਰ ਮਜਬੂਤੀ ਮਿਲੇਗੀ | ਇਸ ਮੌਕੇ ਤਲਬੀਰ ਸਿੰਘ ਗਿੱਲ ਦੇ ਨਾਲ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ, ਸਤਿੰਦਰ ਸਿੰਘ ਸ਼ਾਹ ਮਜੀਠਾ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਕੀਮਤੀ ਲਾਲ ਪੱਪੂ, ਜੱਗੂ ਰਾਜਪੂਤ ਭਾਈਚਾਰਾ, ਦੇਸ ਰਾਜ, ਭੱਲਾ, ਅਸ਼ਵਨੀ, ਬਿੱਲਾ ਫੌਜੀ, ਇੰਦਰਜੀਤ ਸਿੰਘ, ਮਿੰਦਰ, ਸੱਤਾ, ਸਾਜਨ, ਕੇਤਨ, ਮਿੰਦਰਪਾਲ, ਲਾਡੀ, ਭੁਪਿੰਦਰਪਾਲ ਸਿੰਘ, ਨਿੰਦਰ, ਉਮਾ, ਸੁਨੀਲ ਕੁਮਾਰ, ਨੀਰਜ਼ ਸ਼ਰਮਾ, ਹਰਪਾਲ ਸਿੰਘ, ਹਰਜਿੰਦਰ ਸਿੰਘ, ਜੋਗਿੰਦਰ ਸਿੰਘ ਜੇਠੂਨੰਗਲ, ਸੁਖਵਿੰਦਰ ਸਿੰਘ ਸਾਬਕਾ ਸਰਪੰਚ ਜੇਠੂਨੰਗਲ, ਬਲਰਾਜ ਸਿੰਘ ਦਬੁਰਜੀ ਸਮੇਤ ਵੱਡੀ ਗਿਣਤੀ ਵਿਚ ਵਾਰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਤੋਂ ਲੋਕ ਦੁਖੀ ਅਗਲੀ ਖ਼ਬਰ ਸੇਂਟ ਸੋਵਰਨ ਸਕੂਲ ਦਾ 16ਵਾਂ ਸਥਾਪਨਾ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।