22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

-ਮਾਮਲਾ ਦਾਣਾ ਮੰਡੀ ਅਵਾਣ 'ਚ ਆੜ੍ਹਤੀ ਦੇ ਹੋਏ ਕਤਲ ਦਾ- ਰਮਦਾਸ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਤੇ ਇਕ ਹੋਰ ਵਿਅਕਤੀ ਨੂੰ ਮੁਕੱਦਮੇ ਵਿਚ ਨਾਮਜ਼ਦ ਨਾ ਕਰਨ ਦੇ ਵਿਰੋਧ ਵਿਚ ਵਕੀਲਾਂ ਨੇ ਆਪਣਾ ਕੰਮਕਾਜ ਠੱਪ ਰੱਖਿਆ

ਅਜੀਤ ਡੈਸਕ 21-04-2026
ਅਜਨਾਲਾ, 20 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਦਾਣਾ ਮੰਡੀ ਅਵਾਣ ਵਿਖੇ ਫੜ੍ਹ ਨੂੰ ਲੈ ਕੇ 2 ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਐਡਵੋਕੇਟ ਸੁਖਨੀਪ ਸਿੰਘ ਅਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਦੇ ਪਿਤਾ ਆੜ੍ਹਤੀ ਦਲਬੀਰ ਸਿੰਘ ਦੀ ਹੋਈ ਮੌਤ ਦੇ ਮਾਮਲੇ ਵਿਚ ਨਾਮਜ਼ਦ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕਰਨ ਅਤੇ ਇਕ ਹੋਰ ਵਿਅਕਤੀ ਨੂੰ ਮੁਕੱਦਮੇ ਵਿਚ ਨਾਮਜ਼ਦ ਨਾ ਕਰਨ ਦੇ ਵਿਰੋਧ ਵਿਚ ਅੱਜ ਅਜਨਾਲਾ ਦੇ ਸਮੂਹ ਵਕੀਲਾਂ ਵਲੋਂ ਆਪਣਾ ਕੰਮਕਾਜ ਠੱਪ ਰੱਖਿਆ ਗਿਆ | 'ਅਜੀਤ' ਨਾਲ ਗੱਲਬਾਤ ਕਰਦਿਆਂ ਲੜਾਈ ਵਿਚ ਜਾਨ ਗੁਆਉਣ ਵਾਲੇ ਆੜ੍ਹਤੀ ਦਲਬੀਰ ਸਿੰਘ ਦੇ ਸਪੁੱਤਰ ਸੁਖਨੀਪ ਸਿੰਘ ਦੀ ਹੋਈ ਮੌਤ ਦੇ ਮਾਮਲੇ ਸੰਬੰਧੀ ਮੇਰੇ ਭਰਾ ਸੁਖਮਨਪ੍ਰੀਤ ਸਿੰਘ ਵਲੋਂ ਥਾਣਾ ਰਮਦਾਸ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਅਨੁਸਾਰ ਪੁਲਿਸ ਵਲੋਂ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ ਅਤੇ ਨਾਂ ਹੀ ਇਸ ਮਾਮਲੇ ਵਿਚ ਨਾਮਜ਼ਦ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੁਖਮਨਪ੍ਰੀਤ ਸਿੰਘ ਨੇ ਪਿਤਾ ਦਲਬੀਰ ਸਿੰਘ ਦੀ ਮੌਤ ਮਾਮਲੇ ਸੰਬੰਧੀ ਆਪਣੇ ਬਿਆਨਾਂ ਵਿਚ ਮੰਡੀ ਅਵਾਣ ਦੇ ਪ੍ਰਧਾਨ ਸੰਨੀ ਸੋਨੀ ਦਾ ਨਾਮ ਵੀ ਲਿਖਵਾਇਆ ਗਿਆ ਸੀ ਪਰ ਥਾਣਾ ਰਮਦਾਸ ਦੀ ਪੁਲਸ ਵਲੋਂ ਉਸਨੂੰ ਮੁਕੱਦਮੇ ਵਿਚ ਨਾਮਜ਼ਦ ਨਹੀਂ ਕੀਤਾ ਗਿਆ ਅਤੇ ਨਾਂ ਹੀ ਹੁਣ ਤੱਕ ਮੁਕੱਦਮੇ ਵਿਚ ਨਾਮਜ਼ਦ ਜਸਪਾਲ ਸਿੰਘ ਅਤੇ ਪਰਗਟ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ | ਐਡਵੋਕੇਟ ਸੁਖਨੀਪ ਸਿੰਘ ਨੇ ਅੱਗੇ ਦੱਸਿਆ ਕਿ ਇਸੇ ਰੋਸ 'ਚ 18 ਅਪ੍ਰੈਲ ਅਤੇ ਅੱਜ 20 ਅਪ੍ਰੈਲ ਨੂੰ ਬਾਰ ਐਸੋਸੀਏਸ਼ਨ ਅੰਮਿ੍ਤਸਰ ਵਲੋਂ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ ਹੇਠ ਸਮੂਹ ਵਕੀਲਾਂ ਵਲੋਂ ਆਪਣਾ ਕੰਮਕਾਜ ਠੱਪ ਰੱਖਿਆ ਗਿਆ | ਉਨ੍ਹਾਂ ਪੁਲਿਸ ਪ੍ਰਸ਼ਾਸਨ ਨੂੰ ਚੇਤਾਵਨੀ ਅਤੇ 24 ਘੰਟਿਆਂ ਦਾ ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਸੰਨੀ ਸੋਨੀ ਨੂੰ ਇਸ ਮੁਕੱਦਮੇ ਵਿਚ ਨਾਮਜ਼ਦ ਕਰਕੇ ਉਸ ਸਮੇਤ ਸਾਰੇ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਵਕੀਲ ਭਾਈਚਾਰੇ ਵਲੋਂ ਪੰਜਾਬ ਭਰ ਵਿਚ ਅਦਾਲਤਾਂ ਦਾ ਕੰਮਕਾਜ ਠੱਪ ਕਰਕੇ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਸਕੱਤਰ ਸੁਖਚਰਨਜੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਜੌਹਲ, ਨਵਦੀਪ ਸਿੰਘ ਗਿੱਲ, ਏ. ਐੱਸ. ਮਾਨ, ਗੁਰਜੰਟ ਸਿੰਘ ਸੰਧੂ, ਨਵਦੀਪ ਸਿੰਘ ਗਿੱਲ, ਪਰਮਿੰਦਰ ਸਿੰਘ ਗਿੱਲ ਆਦਿ ਵਕੀਲ ਹਾਜ਼ਰ ਸਨ |
ਪਿਛਲੀ ਖ਼ਬਰ ਮਰਹੂਮ ਡੀ.ਐੱਮ. ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਹਰ ਲੜਾਈ ਲੜਾਂਗੇ-ਗੁਰਜੀਤ ਸਿੰਘ ਔਜਲਾ... ਅਗਲੀ ਖ਼ਬਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਤੋਂ ਲੋਕ ਦੁਖੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।