21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਧਾਇਕ ਧਾਲੀਵਾਲ ਨੇ ਪਿੰਡ ਬਿਕਰਾਊਰ 'ਚ ਬਣ ਰਹੇ ਬਾਬਾ ਗਮਚੁੱਕ ਜੀ ਕਾਲਜ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ <br/>

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸਰਹੱਦੀ ਪਿੰਡ ਬਿਕਰਾਊਰ ਵਿਖੇ ਬਣ ਰਹੇ ਕਾਲਜ਼ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ, ਨਾਲ ਖੜ੍ਹੇ ਐਕਸੀਅਨ ਦਿਲਬਾਗ ਸਿੰਘ, ਸ਼ਹਿਰੀ ਪ੍ਰਧਾਨ ਅਮਿਤ ਔਲ, ਸਰਪੰਚ ਲਖਵਿੰਦਰ ਸਿੰਘ ਲੱਖਾ ਬਿਕਰਾਊਰ ਤੇ ਹੋਰ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 07-05-2026
ਅਜਨਾਲਾ, 6 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਤੇ 'ਆਪ' ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਭਾਰਤ-ਪਾਕਿਤਾਨ ਕੌਮਾਂਤਰੀ ਸਰਹੱਦ ਤੋਂ ਥੋੜੀ ਦੂਰ ਸਰਹੱਦੀ ਪਿੰਡ ਬਿਕਰਾਊਰ ਵਿਖੇ ਬਣ ਰਹੇ ਬਾਬਾ ਗਮਚੁੱਕ ਜੀ ਡਿਗਰੀ ਅਤੇ ਵੋਕੇਸ਼ਨਲ ਕਾਲਜ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਵਿਧਾਇਕ ਧਾਲੀਵਾਲ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨਾਲ ਚੱਲ ਰਹੇ ਕਾਰਜਾਂ ਬਾਰੇ ਜਾਣਕਾਰੀ ਲੈਂਦਿਆਂ ਕਾਲਜ ਦੇ ਨਿਰਮਾਣ ਕਾਰਜਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਕਾਲਜ ਦੇ ਨਵੀਨੀਕਰਨ ਪ੍ਰੋਜੈਕਟ ਵਿਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਨਿਰਧਾਰਤ ਸਮੇਂ ਅੰਦਰ ਕੰਮ ਮੁਕੰਮਲ ਕੀਤਾ ਜਾਵੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਿਰਮਾਣ ਕਾਰਜਾਂ ਵਿਚ ਕੁਆਲਟੀ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ: ਧਾਲੀਵਾਲ ਨੇ ਦੱਸਿਆ ਕਿ ਕਾਲਜ ਦੀ ਇਮਾਰਤ ਨੂੰ ਤਿਆਰ ਕਰਨ ਲਈ ਇਕ ਸਾਲ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਸ ਨੂੰ ਹਰ ਹਾਲਤ ਵਿਚ ਪੂਰਾ ਕੀਤਾ ਜਾਵੇਗਾ | ਉਨ੍ਹਾਂ ਅੱਗੇ ਦੱਸਿਆ ਕਿ ਇਹ ਕਾਲਜ ਸਰਹੱਦੀ ਇਲਾਕੇ ਦੇ ਨੌਜਵਾਨਾਂ ਲਈ ਵੱਡਾ ਵਰਦਾਨ ਸਾਬਤ ਹੋਵੇਗਾ ਅਤੇ ਉਨ੍ਹਾਂ ਨੂੰ ਇੱਥੋਂ ਉੱਚ ਸਿੱਖਿਆ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਹੋਣਗੇ | ਇਸ ਮੌਕੇ ਪੀ. ਡਬਲਿਊ. ਡੀ. ਵਿਭਾਗ ਦੇ ਐਕਸੀਅਨ ਦਿਲਬਾਗ ਸਿੰਘ, 'ਆਪ' ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ, ਸਰਪੰਚ ਲਖਵਿੰਦਰ ਸਿੰਘ ਲੱਖਾ ਬਿਕਰਾਊਰ, ਰਣਜੀਤ ਸਿੰਘ ਅਜਨਾਲਾ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸੋਹੀਆਂ ਕਲਾਂ ਦੀ ਦਾਣਾ ਮੰਡੀ ਵਿਚ ਲੱਗੇ ਕਣਕ ਦੇ ਵੱਡੇ ਅੰਬਾਰ <br/> ਅਗਲੀ ਖ਼ਬਰ ਸਾਹਨੇਵਾਲ 'ਚ ਸਫ਼ਾਈ ਸੇਵਕਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।