21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਸੁੱਖੀ ਬਾਠ ਸਨਮਾਨਿਤ <br/>

ਕਾਲਜ ਸਠਿਆਲਾ ਦੇ ਇੰਚਾਰਜ ਡਾ. ਹਰਸਿਮਰਨ ਕੌਰ, ਉੱਘੇ ਸਮਾਜ ਸੇਵੀ ਤੇ ਪੰਜਾਬ ਭਵਨ ਦੀ ਸੰਸਥਾਪਕ ਸੁੱਖੀ ਬਾਠ ਨੂੰ ਸਨਮਾਨਿਤ ਕਰਨ ਸਮੇਂ ਨਾਲ ਸਟਾਫ਼ | ਤਸਵੀਰ : ਜਗੀਰ ਸਿੰਘ ਸਫਰੀ <br/> 07-05-2026
ਸਠਿਆਲਾ, 6 ਮਈ (ਜਗੀਰ ਸਿੰਘ ਸਫਰੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਅਤੇ ਡੀਨ ਵਿਕਾਸ ਕੌਂਸਲ ਪ੍ਰੋ. (ਡਾ.) ਸਰੋਜ ਅਰੋੜਾ ਦੀ ਰਹਿਨੁਮਾਈ ਹੇਠ, ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਦੀ ਅਗਵਾਈ 'ਚ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਵਿਖੇ ਉੱਘੇ ਸਮਾਜ ਸੇਵੀ ਅਤੇ ਪੰਜਾਬ ਭਵਨ ਦੀ ਸੰਸਥਾਪਕ ਸੁੱਖੀ ਬਾਠ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁੱਖੀ ਬਾਠ ਨੇ 'ਪਰਵਾਸ ਵਿਚ ਪੰਜਾਬ, ਪੰਜਾਬੀ ਤੇ ਪੰਜਾਬੀਅਤ' ਵਿਸ਼ੇ ਉੱਤੇ ਵਿਦਿਆਰਥੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀ ਆਪਣੀ ਮਾਂ-ਬੋਲੀ, ਸੱਭਿਆਚਾਰ ਅਤੇ ਵਿਰਸੇ ਨੂੰ ਸੰਭਾਲਦੇ ਹੋਏ ਪੰਜਾਬੀਅਤ ਦੀ ਮਹਿਕ ਨੂੰ ਸੰਸਾਰ ਭਰ ਵਿਚ ਫੈਲਾ ਰਹੇ ਹਨ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ, ਪੰਜਾਬੀ ਭਾਸ਼ਾ ਨੂੰ ਮਾਣ ਨਾਲ ਅਪਣਾਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਕਾਲਜ ਇੰਚਾਰਜ ਡਾ. ਹਰਸਿਮਰਨ ਕੌਰ ਨੇ ਆਪਣੇ ਸੰਬੋਧਨ ਵਿਚ ਕਿਹਾ 'ਅਜਿਹੀਆਂ ਮਾਣਮੱਤੀਆਂ ਸ਼ਖ਼ਸੀਅਤਾਂ ਨਾਲ ਰੂਬਰੂ ਹੋਣਾ ਵਿਦਿਆਰਥੀਆਂ ਲਈ ਬਹੁਤ ਹੀ ਕੀਮਤੀ ਅਤੇ ਪ੍ਰੇਰਣਾਦਾਇਕ ਅਨੁਭਵ ਹੁੰਦਾ ਹੈ | ਇਸ ਮੌਕੇ ਪ੍ਰੋਗਰਾਮ ਦਾ ਮੰਚ ਸੰਚਾਲਨ ਰਾਜਨੀਤੀ ਵਿਭਾਗ ਤੋਂ ਮਨਦੀਪ ਸਿੰਘ ਵਲੋਂ ਬਾਖੂਬੀ ਨਿਭਾਇਆ ਗਿਆ | ਅਰਸ਼ਦੀਪ ਸਿੰਘ ਤੇ ਸੁਖਮਨ ਵਲੋਂ ਲੋਕ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਪ੍ਰੋ: ਹੀਰਾ ਲਾਲ, ਪ੍ਰੋ: ਕਰਮਬੀਰ ਸਿੰਘ, ਪ੍ਰੋ: ਮਨੂ ਬਾਲਾ, ਪ੍ਰੋ: ਰੋਹਿਤ ਗੁਪਤਾ, ਪ੍ਰੋ: ਮੁਨੀਸ਼ਾ ਤੇ ਗਗਨ ਸ਼ਰਮਾ ਸਮੇਤ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਰਾਸ਼ਟਰੀ-ਅੰਤਰਰਾਸ਼ਟਰੀ ਅਗਲੀ ਖ਼ਬਰ ਸਿੱਖਿਆ ਬੋਰਡ ਦੇ ਚੇਅਰਮੈਨ ਦਾ 'ਮਾਂ ਬੋਲੀ ਪੰਜਾਬੀ ਦੇ ਗਲੋਬਲ ਅੰਬੈਸਡਰ' ਖ਼ਿਤਾਬ ਨਾਲ ਸਨਮਾਨ-ਪਿ੍ੰ: ਗੁਰਮੁੱਖ ਸਿੰਘ ਅਰਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।