20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਮਾਜ ਸੇਵਕ ਸਭਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ <br/>

ਕੈਂਪ ਦੌਰਾਨ ਸੰਜੀਵ ਭੰਡਾਰੀ ਨੂੰ ਸਨਮਾਨਿਤ ਕਰਦੇ ਹੋਏ ਸੁਖਵਿੰਦਰ ਸਿੰਘ ਮੱਤੇਵਾਲ, ਬਿਕਰਮਜੀਤ ਸਿੰਘ ਸ਼ਾਹ ਤਰਸੇਮ ਸਿੰਘ ਮੱਟੂ ਤੇ ਹੋਰ | ਤਸਵੀਰ-ਸ਼ਰਨਬੀਰ ਸਿੰਘ ਕੰਗ <br/> 07-05-2026
ਰਈਆ, 6 ਮਈ (ਸ਼ਰਨਬੀਰ ਸਿੰਘ ਕੰਗ)-ਸਮਾਜ ਸੇਵਕ ਸਭਾ ਰਈਆ ਵਲੋਂ ਉੱਘੇ ਸਮਾਜ ਸੇਵੀ ਸਵ. ਗੁਰਦੇਵ ਸਿੰਘ ਸ਼ਾਹ ਦੀ ਯਾਦ ਵਿਚ ਪਰਿਵਾਰ ਦੇ ਸਹਿਯੋਗ ਨਾਲ ਮੁਫ਼ਤ ਜਨਰਲ ਮੈਡੀਕਲ ਕੈਂਪ ਗੁਰਦੁਆਰਾ ਛੀਨੇਮਾਨ ਪੱਤੀ ਵਿਖੇ ਲਗਾਇਆ ਗਿਆ | ਕੈਂਪ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਸੰਜੀਵ ਭੰਡਾਰੀ, ਸੁਖਦੇਵ ਸਿੰਘ ਪੱਡਾ ਬਲਾਕ ਪ੍ਰਧਾਨ, ਸੂਬੇਦਾਰ ਸਰਬਜੀਤ ਸਿੰਘ, ਜਗਤਾਰ ਸਿੰਘ ਬਿੱਲਾ ਬਲਾਕ ਪ੍ਰਧਾਨ ਵਿਸ਼ੇਸ ਤੌਰ ਤੇ ਸ਼ਾਮਿਲ ਹੋਏ | ਇਸ ਮੌਕੇ ਭੰਡਾਰੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਮਾਜ ਸੇਵੀ ਸਵ. ਗੁਰਦੇਵ ਸਿੰਘ ਇਕ ਸੱਚੇ ਸਮਾਜ ਸੇਵਕ ਸਨ ਉਨ੍ਹਾਂ ਨੇ ਆਪਣੇ ਇਲਾਕੇ ਦੇ ਲੋਕਾਂ ਦੀ ਬਹੁਤ ਸੇਵਾ ਕੀਤੀ | ਉਨ੍ਹਾਂ ਸਮਾਜ ਸੇਵਕ ਸਭਾ ਦੇ ਕੀਤੇ ਹੋਏ ਕੰਮਾਂ ਦੀ ਵੀ ਜੰਮ ਕੇ ਸ਼ਲਾਘਾ ਕੀਤੀ | ਇਸ ਮੌਕੇ ਸਮਾਜ ਸੇਵੀ ਸੁਖਵਿੰਦਰ ਸਿੰਘ ਮੱਤੇਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ 200 ਦੇ ਕਰੀਬ ਮਰੀਜ਼ਾਂ ਨੇ ਇਸ ਕੈਂਪ ਦਾ ਲਾਭ ਪ੍ਰਾਪਤ ਕੀਤਾ |

ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਇਨਵੈਸਚਰ ਸੈਰੇਮਨੀ ਅਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਨਿਊਜ਼ੀਲੈਂਡ ਦੇ ਜੁਲਾਈ ਇਨਟੇਕ ਲਈ ਵੀਜ਼ੇ ਆਉਣ ਦੀ ਹੋਈ ਸ਼ੁਰੂਆਤ-ਗੈਵੀ ਕਲੇਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।