ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਤੇ ਸਤਿਕਾਰ ਲਈ ਲਿਆ ਗਿਆ ਸਖ਼ਤ ਕਾਨੂੰਨੀ ਫ਼ੈਸਲੇ ਦੇ ਇਤਿਹਾਸਕ ਪ੍ਰਾਪਤੀ ਲਈ ਗੁਰੂ ਚਰਨਾ ਵਿਚ 'ਸ਼ੁਕਰਾਨਾ ਯਾਤਰਾ' ਦਾ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪੁੱਜਣ 'ਤੇ ਕਸਬਾ ਖਿਲਚੀਆਂ ਵਿਖੇ ਦਮਦੀ ਟਕਸਾਲ ਜਥਾ ਭਿੰਡਰਾਂ ਮਹਿਤਾ ਚੌਕ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਦੇ ਪੈਰੋਕਾਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਦਮਦਮੀ ਟਕਸਾਲ ਦੇ ਗਿਆਨੀ ਸਾਹਿਬ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਰੋਪਾਓ ਨਾਲ ਸਨਮਾਨ ਕੀਤਾ ਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਇਸ ਦੌਰਾਨ ਹੀ ਦਸ਼ਮੇਸ਼ ਵਿੱਦਿਅਕ ਸੰਸਥਾਵਾਂ ਦਸ਼ਮੇਸ਼ ਪਬਲਿਕ ਸੀ: ਸੈ: ਸਕੂਲ ਤੇ ਦਸ਼ਮੇਸ਼ ਸਕੂਲ ਮਹਿਤਾ ਚੌਂਕ ਵਿੱਦਿਅਕ ਅਦਾਰਿਆਂ ਵਲੋਂ ਵੀ ਮੁੱਖ ਮੰਤਰੀ ਸ਼ੁਕਰਾਨਾ ਯਾਤਰਾ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਪਿ੍ੰ: ਕੁਲਬੀਰ ਸਿੰਘ ਮਾਨ ਤੇ ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ ਨੇ ਰਾਜਦੀਪ ਸਿੰਘ ਘੁੰਮਣ ਓ.ਐੱਸ.ਡੀ. ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਰਨਦੀਪ ਸਿੰਘ ਹੈਪੀ ਮੈਂਬਰ ਘੱਟ ਗਿਣਤੀਆਂ ਕਮਿਸ਼ਨ ਮਹਾਂਰਾਸ਼ਟਰ, ਜਸਪਾਲ ਸਿੰਘ ਸਿੱਧੂ ਚੇਅਰਮੈਨ ਸਿੱਖ ਕੋਆਰਡੀਨੇਸ਼ਨ ਕਮੇਟੀ ਮਹਾਂਰਾਸ਼ਟਰਾ, ਡਾ: ਅਵਤਾਰ ਸਿੰਘ ਬੁੱਟਰ, ਗਿਆਨੀ ਗੁਰਪ੍ਰੀਤ ਸਿੰਘ ਵੈਦ, ਜਥੇਦਾਰ ਉਦੈ ਸਿੰਘ, ਭਾਈ ਅਵਤਾਰ ਸਿੰਘ ਮਾਲੂਵਾਲ, ਰਵਿੰਦਰ ਸਿੰਘ ਕੰਗ, ਪਿ੍ੰ: ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰ: ਜੋਗਿੰਦਰ ਸ਼ਰਮਾ, ਡਾ: ਰੁਪਿੰਦਰ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਤੇ ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਇਸ ਕਾਨੂੰਨ ਬਣਾਉਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਮਾਨ ਸਨਮਾਨ ਕੀਤਾ ਹੈ |