ਜੰਡਿਆਲਾ ਗੁਰੂ, 7 ਮਈ (ਹਰਜਿੰਦਰ ਸਿੰਘ ਕਲੇਰ)-ਕੰਬੋਜ ਫਾਊਾਡੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਅਹੁਦੇਦਾਰਾਂ ਦੀ ਇਕ ਅਹਿਮ ਮੀਟਿੰਗ ਦੌਰਾਨ ਕਪੂਰਥਲਾ ਵਿਚ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਬਣ ਰਹੀ 'ਊਧਮ ਸਿੰਘ ਸ਼ਹੀਦ ਸਕਿੱਲ ਡਿਵੈਲਪਮੈਂਟ ਐਂਡ ਇੰਟਰਪਿਨਉਰ ਯੂਨੀਵਰਸਿਟੀ' ਦੀ ਆਫੀਸ਼ੀਅਲ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਗਈ | ਯੂਨੀਵਰਸਿਟੀ ਦੇ ਚਾਂਸਲਰ ਸੰਦੀਪ ਸਿੰਘ ਕੌੜਾ ਨੇ ਆਪਣੇ ਕਰ ਕਮਲਾਂ ਨਾਲ ਵੈੱਬਸਾਈਟ ਦਾ ਉਦਘਾਟਨ ਕੀਤਾ | ਡਾ. ਸੰਦੀਪ ਸਿੰਘ ਕੌੜਾ ਨੇ ਦੱਸਿਆ ਕਿ ਯੂਨੀਵਰਸਿਟੀ ਦੀਆਂ ਤਿਆਰੀਆਂ ਆਖਰੀ ਪੜਾਅ ਵਿਚ ਹਨ ਅਤੇ 31 ਅਗਸਤ 2026 ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਾਖਲਾ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ | ਉਨਾਂ ਕਿਹਾ ਕਿ ਯੂਨੀਵਰਸਿਟੀ ਵਿਚ ਬੱਚਿਆਂ ਨੂੰ ਹੁਨਰ ਅਧਾਰਿਤ ਸਿੱਖਿਆ ਦਿੱਤੀ ਜਾਵੇਗੀ ਅਤੇ ਰੁਜ਼ਗਾਰ ਦੀ ਗਰੰਟੀ ਵੀ ਪ੍ਰਦਾਨ ਕੀਤੀ ਜਾਵੇਗੀ | ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਵੇਗੀ ਅਤੇ ਹੋਰ ਸਰੋਤਾਂ ਰਾਹੀਂ ਖਰਚੇ ਦਾ ਪ੍ਰਬੰਧ ਕੀਤਾ ਜਾਵੇਗਾ | ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਲਿਆ ਗਿਆ ਕਿ 12 ਮਈ ਨੂੰ ਕੰਬੋਜ ਫਾਊਾਡੇਸ਼ਨ ਦੇ ਸਾਰੇ ਮੈਂਬਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਪਹੁੰਚਣਗੇ | ਇਸ ਤੋਂ ਬਾਅਦ ਜੰਡਿਆਲਾ ਗੁਰੂ ਦੇ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਚ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਗੁਰੂ ਰਾਮਦਾਸ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਉਪਰੰਤ ਜਲਿਆਂਵਾਲਾ ਬਾਗ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਇਸ ਸਾਰੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੰਬੋਜ ਫਾਊਾਡੇਸ਼ਨ ਦੇ ਵਰਕਰਾਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ | ਇਸ ਮੀਟਿੰਗ ਵਿਚ ਡਾ. ਮੰਗਲ ਸਿੰਘ ਕਿ੍ਸ਼ਨਪੁਰੀ, ਸੁਵਿੰਦਰ ਸਿੰਘ ਚੰਦੀ, ਅਮਰ ਸਿੰਘ, ਇੰਦਰਜੀਤ ਸਿੰਘ ਜੱਜ, ਅਰਸ਼ਦੀਪ ਸਿੰਘ ਹਾਡਾ, ਕਿਰਪਾਲ ਸਿੰਘ ਰਾਮਦਵਾਲੀ, ਮਨਦੀਪ ਸਿੰਘ ਢੋਟ ਤੇ ਜਸਦੀਪ ਸਿੰਘ ਜੱਗਾ ਚੌਹਾਨ ਸਮੇਤ ਹੋਰ ਮੈਂਬਰ ਹਾਜ਼ਰ ਸਨ |