ਨਵਾਂ ਪਿੰਡ, 7 ਮਈ (ਜਸਪਾਲ ਸਿੰਘ)-ਕੁੱਲ ਹਿੰਦ ਕਿਸਾਨ ਸਭਾ ਤੇ ਸਬਜ਼ੀ ਉੱਤਪਾਦਕ ਕਿਸਾਨ ਜਥੇਬੰਦੀ ਅੰਮਿ੍ਤਸਰ ਦੀ ਮੀਟਿੰਗ ਪ੍ਰਧਾਨ ਭੁਪਿੰਦਰ ਸਿੰਘ ਤੀਰਥਪੁਰ ਦੀ ਅਗਵਾਈ ਹੇਠ ਨਵਾਂ ਪਿੰਡ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਲੱਖਬੀਰ ਸਿੰਘ ਨਿਜਾਮਪੁਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ 15 ਮਈ ਨੂੰ ਪੰਜਾਬ ਦੇ ਮਸਲਿਆਂ ਖਾਸ ਕਰਕੇ ਦਰਿਆਈ ਪਾਣੀਆਂ ਦੀ ਰਿਪੇਰੀਅਨ ਸਿਧਾਂਤ ਅਨੁਸਾਰ ਵੰਡ ਤੇ ਪੰਜਾਬ ਪੁਨਰਗਠਨ ਐਕਟ ਦੀਆਂ ਧਰਾਵਾਂ 79, 80 ਤੇ 81 ਜਿਸ ਨਾਲ ਪੰਜਾਬ ਨਾਲ ਬੇਇਨਸਾਫੀ ਹੋਈ ਹੈ, ਨੂੰ ਰੱਦ ਕਰਵਾਉਣ ਤੋਂ ਇਲਾਵਾ ਚੰਡੀਗੜ੍ਹ ਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਨੂੰ ਸੌਂਪਣ, ਫ਼ਸਲਾਂ ਦੀ ਐੱਮ.ਐੱਸ.ਪੀ. ਤੇ ਖਰੀਦ ਗਰੰਟੀ ਕਨੂੰਨ ਬਣਾਉਣ ਸਮੇਤ ਹੋਰ ਪੰਜਾਬ ਦੇ ਭਖਦੇ ਮਸਲਿਆਂ 'ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ | ਸਬਜ਼ੀ ਮੰਡੀ ਵੱਲ੍ਹਾ ਦੇ ਨਿਗਰ ਰਹੇ ਪ੍ਰਬੰਧ ਤੇ ਮੰਡੀ ਠੇਕੇਦਾਰ ਵਲੋਂ ਮਾਰਕੀਟ ਕਮੇਟੀ ਅੰਮਿ੍ਤਸਰ ਦੇ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਜਿਥੇ ਮੰਡੀ ਦੀਆਂ ਸੜਕਾਂ ਤੇ ਨਾਜਾਇਜ਼ ਕਬਜ਼ੇ ਜਾਰੀ ਹਨ | ਉਥੇ ਉਸ ਵਲੋਂ ਮਨਮਾਨੇ ਤਰੀਕੇ ਨਾਲ ਬਿਨਾਂ ਪਿੰ੍ਰਟ ਪਾਰਕਿੰਗ ਰੇਟ ਦੀਆਂ ਪਰਚੀਆਂ ਰਾਹੀਂ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ | ਫ਼ੈਸਲਾ ਕੀਤਾ ਕਿ ਜਥੇਬੰਦੀ ਦੀ ਸਮੂਹਿਕ ਲੀਡਰਸ਼ਿਪ 11 ਮਈ ਨੂੰ ਮੰਡੀ ਅੰਦਰ ਆੜਤੀਆਂ, ਫੜੀ ਵਾਲਿਆਂ ਤੇ ਆਮ ਲੋਕਾਂ ਦੀ ਸਹਿਮਤੀ ਨਾਲ ਇਸ ਲੁੱਟ ਨੂੰ ਰੋਕਣ ਅਤੇ ਮੰਡੀ ਦੇ ਪ੍ਰਬੰਧ ਨੂੰ ਠੀਕ ਕਰਨ ਲਈ ਅਗਲੇ ਘੋਲ ਦਾ ਐਲਾਨ ਕਰੇਗੀ | ਇਸ ਮੌਕੇ ਤਰਸੇਮ ਸਿੰਘ, ਸਤਨਾਮ ਸਿੰਘ ਨੰਬਰਦਾਰ ਨੰਗਲ, ਇਕਬਾਲ ਸਿੰਘ, ਤਰਸੇਮ ਸਿੰਘ ਸਾਬਕਾ ਸਰਪੰਚ ਫਤਿਹਪੁਰ, ਮਹਿਲ ਸਿੰਘ, ਪ੍ਰਤਾਪ ਸਿੰਘ ਛਾਪਾ, ਬਲਵੰਤ ਸਿੰਘ ਤੀਰਥਪੁਰ, ਜੱਸਵਿੰਦਰ ਸਿੰਘ ਜੱਸ, ਜਸਪਾਲ ਸਿੰਘ ਸਰਪੰਚ ਨਬੀਪੁਰ, ਹਰਜੀਤ ਸਿੰਘ, ਗੁਰਜੀਤ ਸਿੰਘ, ਅਮਰਜੀਤ ਸਿੰਘ ਨਿਜਾਮਪੁਰ, ਗੁਰਮੇਜ ਸਿੰਘ ਮੱਖਣਵਿੰਡੀ, ਅਵਤਾਰ ਸਿੰਘ, ਭੁਪਿੰਦਰ ਸਿੰਘ ਵਡਾਲਾ ਜੌਹਲ, ਕਰਨੈਲ ਸਿੰਘ ਤੇ ਅਜੈਬ ਸਿੰਘ ਆਦਿ ਹਾਜ਼ਰ ਸਨ |