03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੋਗਾ ਸਿੰਘ ਅਠਵਾਲ ਨੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਘਰ ਵਾਪਸੀ <br/>

ਅਜੀਤ ਡੈਸਕ 08-05-2026
ਮਜੀਠਾ,7 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਦੀਆਂ ਚੋਣਾ ਵਿਚ ਮਜੀਠਾ ਤੋਂ ਸਾਰੀਆਂ 13 ਵਾਰਡਾਂ ਤੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਵੱਡੀ ਅਤੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰਵਾ ਦੇਣਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਖੇ ਜੋਗਾ ਸਿੰਘ ਅਠਵਾਲ ਨੂੰ ਸ਼੍ਰੋਮਣੀ ਅਕਾਲੀ ਵਿਚ ਘਰ ਵਾਪਸੀ ਕਰਨ ਮੌਕੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਣ ਤੇ ਸਨਮਾਨਿਤ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਜੋਗਾ ਸਿੰਘ ਅਠਵਾਲ ਜਿਹੜੇ ਕਿ ਭਾਰਤੀ ਜਨਤਾ ਪਾਰਟੀ ਦੇ ਵਾਰਡ ਨੰਬਰ 7 ਤੋਂ ਉਮੀਦਵਾਰ ਸਨ ਜਿਹੜੇ ਕਿ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਸਨ ਨੂੰ ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਿਚ ਜੀ ਆਇਆਂ ਆਖ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ | ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਨਾ ਮਰਜੀ ਦਬਾਅ ਬਣਾ ਲਵੇ ਪਰ ਪੰਜਾਬ ਦੀ ਜਨਤਾ ਉਨ੍ਹਾਂ ਦੀਆਂ ਚਲਾਕੀਆਂ ਬਾਖੂਬੀ ਜਾਣ ਚੁੱਕੀ ਹੈ ਅਤੇ 2027 ਦੀਆਂ ਚੋਣਾ ਵਿਚ ਇਨ੍ਹਾਂ ਦਾ ਪੰਜਾਬ ਵਿਚੋਂ ਸਫਾਇਆ ਕਰਵਾਕੇ ਇਨ੍ਹਾਂ ਨੂੰ ਸਬਕ ਸਿਖਾ ਦੇਵੇਗੀ | ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਿ੍ਸ਼ਟਾਚਾਰ ਦੀ ਸਰਕਾਰ ਸਾਬਤ ਹੋਈ ਹੈ | ਜਿਸ ਨੇ ਗਮਾਡਾ, ਗਲਾਡਾ ਅਤੇ ਪੁੱਡਾ ਦੀਆ ਪ੍ਰਾਪਰਟੀਆਂ ਜਿਸ ਵਿਚ ਗਰਗ, ਸਿਨ੍ਹਾ ਅਤੇ ਹੋਰ ਕਈ ਵੱਡੇ ਅਫਸਰ ਸ਼ਾਮਿਲ ਹਨ ਸਾਰਿਆਂ ਨੇ ਮਿਲਕੇ ਕਥਿਤ ਰੂਪ ਵਿਚ ਸਸਤੀਆਂ ਜ਼ਮੀਨਾਂ ਮਹਿੰਗੇ ਭਾਅ ਵਿਚ ਵੇਚਣ ਦਾ ਖੇਡ ਖੇਡਿਆ ਹੈ | ਉਨ੍ਹਾਂ ਕਿਹਾ ਕਿ ਆਪ ਸਰਕਾਰ ਜਿੰਨਾ ਮਰਜੀ ਦਬਾਅ ਬਣਾ ਲਵੇ ਪਰ ਇਹ ਸਭ ਫੜ੍ਹੇ ਜਾਣਗੇ | ਮਜੀਠੀਆ ਨੇ ਕਿਹਾ ਕਿ ਇਨ੍ਹਾਂ ਅਫਸਰਾਂ ਦੀਆਂ ਸਿੱਧੀਆਂ ਤਾਰਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜ਼ਰੀਵਾਲ ਨਾਲ ਜੁੜੀਆਂ ਹਨ | ਉਨ੍ਹਾਂ ਕਿਹਾ ਕਿ ਲੋਕ ਆਪ ਦੀਆਂ ਇਨ੍ਹਾਂ ਆਪ ਹੁਦਰੀਆਂ ਤੋਂ 2027 ਵਿਚ ਛੁਟਕਾਰਾ ਪਾ ਲੈਣਗੇ | ਇਸ ਮੌਕੇ ਮਜੀਠੀਆ ਦੇ ਨਾਲ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਸ਼੍ਰੋਮਣੀ ਅਕਾਲੀ ਦਲ ਦੇ ਵਾਈਸ ਪ੍ਰਧਾਨ ਸਰਬਜੀਤ ਸਿੰਘ ਸੁਪਾਰੀਵਿੰਡ, ਸਾਬਕਾ ਵਾਈਸ ਚੇਅਰਮੈਨ ਦੁਰਗਾ ਦਾਸ, ਪ੍ਰਧਾਨ ਨਗਰ ਕੌਂਸਲ ਸਲਵੰਤ ਸਿੰਘ ਸੇਠ, ਸਾਬਕਾ ਪ੍ਰਧਾਨ ਕੌਂਸਲਰ ਤਰੁਨ ਕੁਮਾਰ ਅਬਰੋਲ, ਸੀਨੀਅਰ ਮੀਤ ਪ੍ਰਧਾਨ ਪਿ੍ੰਸ ਨਈਅਰ, ਅਜੈ ਕੁਮਾਰ ਚੋਪੜਾ, ਨਰੇਸ਼ ਕੁਮਾਰ, ਜੋਗਾ ਸਿੰਘ ਅਠਵਾਲ, ਹਰਮੀਤ ਸਿੰਘ ਅਠਵਾਲ, ਦਲਜੀਤ ਕੌਰ ਅਠਵਾਲ, ਜੋਬਨਪ੍ਰੀਤ ਸਿੰਘ ਆਬਾਦੀ ਵਰਪਾਲ, ਬੱਬੀ ਭੰਗਵਾਂ, ਸ਼ੈਂਕੀ ਅਰੋੜਾ, ਆਦਿ ਅਕਾਲੀ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਮਜੀਠੀਆ ਵਲੋਂ ਨਵ ਨਿਯੁਤਕ ਸਰਕਲ ਪ੍ਰਧਾਨ ਸਾਬਾ ਭੋਰਸ਼ੀ ਦਾ ਸਨਮਾਨ <br/> ਅਗਲੀ ਖ਼ਬਰ ਪ੍ਰਧਾਨ ਕੰਗ ਦੀ ਅਗਵਾਈ ਹੇਠ ਮੁੱਖ ਮੰਤਰੀ ਮਾਨ ਦੀ 'ਸ਼ੁਕਰਾਨਾ ਯਾਤਰਾ' ਦਾ ਸੰਗਤਾਂ ਨੇ ਕੀਤਾ ਭਰਵਾਂ ਸਵਾਗਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।