03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਜੀਠੀਆ ਵਲੋਂ ਨਵ ਨਿਯੁਤਕ ਸਰਕਲ ਪ੍ਰਧਾਨ ਸਾਬਾ ਭੋਰਸ਼ੀ ਦਾ ਸਨਮਾਨ <br/>

ਅਜੀਤ ਡੈਸਕ 08-05-2026
ਬਾਬਾ ਬਕਾਲਾ ਸਾਹਿਬ, 7 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਵਲੋਂ ਸਰਕਲ ਛੱਜਲਵੱਡੀ ਤੋਂ ਨਵ ਨਿਯੁਕਤ ਸਰਕਲ ਪ੍ਰਧਾਨ ਅਜਮਿੰਦਰ ਸਿੰਘ ਸਾਬਾ ਭੋਰਸ਼ੀ ਨੂੰ ਸਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਵਿਸ਼ੇਸ਼ ਤੌਰ 'ਤੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ ਅਤੇ ਕਿਹਾ ਕਿ ਹਲਕੇ ਵਿਚ ਸਰਕਲ ਵਿਚ ਨੌਜਵਾਨਾਂ ਨੂੰ ਵੱਡੀ ਪ੍ਰਤੀਨਿਧਤਾ ਦੇਕੇ ਜਿੱਥੇ ਪਾਰਟੀ ਦਾ ਵਿਸਥਾਰ ਕੀਤਾ ਜਾਵੇ, ਉਥੇ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਕਮਰਕੱਸੇ ਕੱਸ ਲਏ ਜਾਣ | ਇਸ ਮੌਕੇ ਗੁਰਇਕਬਾਲ ਸਿੰਘ ਮਾਲ, ਗੁਰਜਿੰਦਰ ਸਿੰਘ ਸਠਿਆਲਾ, ਲਾਲੀ ਭੋਰਸ਼ੀ, ਮੋਹਣ ਸਿੰਘ ਕੰਗ, ਤੇਜਿੰਦਰ ਸਿੰਘ ਅਠੌਲਾ, ਜ: ਪੂਰਨ ਸਿੰਘ ਖਿਲਚੀਆਂ, ਨਿਰਮਲ ਸਿੰਘ ਬਿੱਲੂ ਧੂਲਕਾ, ਡਾ: ਕੁਲਵਿੰਦਰ ਸਿੰਘ ਬਾਣੀਆਂ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਹੋਈ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਜੋਗਾ ਸਿੰਘ ਅਠਵਾਲ ਨੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਕੀਤੀ ਘਰ ਵਾਪਸੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।