ਮਜੀਠਾ, 7 ਮਈ (ਮਨਿੰਦਰ ਸਿੰਘ ਸੋਖੀ)-ਆਮ ਆਦਮੀ ਪਾਰਟੀ ਨਗਰ ਕੌਂਸਲ ਮਜੀਠਾ ਦੀਆਂ ਸਾਰੀਆਂ 13 ਵਾਰਡਾਂ 'ਤੇ ਇਤਿਹਾਸਕ ਜਿੱਤ ਦਰਜ ਕਰਵਾ ਕੇ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਕਸਬਾ ਮਜੀਠਾ ਦੀ ਦਾਦੂਪੁਰਾ ਰੋਡ ਵਿਖੇ 'ਆਪ' ਦੇ ਆਗੂਆਂ ਅਤੇ ਵਰਕਰਾਂ ਦੇ ਭਰਵੇਂ ਇਕੱਠ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਕੀਤਾ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸ਼ਹਿਰ ਮਜੀਠਾ ਵਿਚ ਸਿਰਫ ਸਿਆਸਤ ਕੀਤੀ ਹੈ ਵਿਕਾਸ ਨਹੀਂ ਕਰਾਇਆ ਤਾਂ ਹੀ ਤਾਂ ਅੱਜ ਸ਼ਹਿਰ ਵਿਚ ਸੀਵਰੇਜ਼ ਅਤੇ ਕੂੜੇ ਦੀ ਬਹੁਤ ਵੱਡੀ ਸਮੱਸਿਆ ਬਣੀ ਪਈ ਹੈ | ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਤੋਂ ਬਾਅਦ ਸੱਤਾ ਵਿਚ ਆਉਂਦੇ ਹੀ ਪਾਰਟੀ ਵਲੋਂ ਪਹਿਲ ਦੇ ਆਧਾਰ ਤੇ ਸ਼ਹਿਰ ਵਿਚਲੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਜਿਸ ਕਰਕੇ ਪਾਰਟੀ 2027 ਵਿਚ ਦੁਬਾਰਾ ਪੂਰੀ ਸ਼ਾਨ ਨਾਲ ਸਰਕਾਰ ਬਣਾਵੇਗੀ | ਇਸ ਮੌਕੇ ਬਲਜਿੰਦਰ ਸਿੰਘ ਛੀਨਾ ਸਿਆਸੀ ਸਕੱਤਰ ਗਿੱਲ, ਸਤਿੰਦਰ ਸਿੰਘ ਸ਼ਾਹ ਮਜੀਠਾ, ਹਰਭੁਪਿੰਦਰ ਸਿੰਘ ਸ਼ਾਹ ਮਜੀਠਾ, ਰਿੰਪੂ ਖਹਿਰਾ, ਕਾਬਲ ਸਿੰਘ ਗਿੱਲ, ਬਿਕਰਮ ਸਿੰਘ, ਗੁਰਜੀਤ ਸਿੰਘ ਲੱਛੋਵਾਲੀਏ, ਸਾਹਿਬ ਸਿੰਘ ਗਿੱਲ, ਸੁਖਜਿੰਦਰ ਸਿੰਘ ਭਲਵਾਨ ਭੰਗਵਾ, ਸ਼ਮਸ਼ੇਰ ਸਿੰਘ, ਸਰਬਜੀਤ ਸਿੰਘ ਕਰਿਆਨਾ ਵਾਲੇ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਟਾਇਰਾਂ ਵਾਲਾ, ਰਾਜਿੰਦਰ ਚੌਹਾਨ, ਮੰਗਤ ਸਿੰਘ ਤੇ ਹੋਰ ਹਾਜ਼ਰ ਸਨ |