02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਕਾਂਗਰਸੀ ਵਰਕਰਾਂ ਨੇ 'ਆਪ' ਸਰਕਾਰ ਦਾ ਪੁਤਲਾ ਸਾੜਿਆ <br/>

ਅਜੀਤ ਡੈਸਕ 08-05-2026
ਜੰਡਿਆਲਾ ਗੁਰੂ, 7 ਮਈ (ਪ੍ਰਮਿੰਦਰ ਸਿੰਘ ਜੋਸਨ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਾਈ ਜਾ ਰਹੀ ਜਨ ਗਣਨਾ ਵਿਚ ਮਜ਼੍ਹਬੀ ਸਿੱਖ ਭਾਈਚਾਰੇ ਵਿਰੁੱਧ ਭੱਦੀ ਸ਼ਬਦਾਵਲੀ ਵਰਤਣ ਦਾ ਕਾਂਗਰਸੀ ਵਰਕਰਾਂ ਵਿਚ ਭਾਰੀ ਰੋਸ ਪਾਇਆ ਗਿਆ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ ਤਹਿਤ ਹਲਕਾ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਵਰਕਰਾਂ ਨੇ ਜੀ. ਟੀ. ਰੋਡ ਅੱਡਾ ਮੇਹਰਬਾਨਪੁਰਾ 'ਤੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਸ਼ਮੀਰ ਸਿੰਘ ਜਾਣੀਆਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਗਹਿਰੀ ਮੰਡੀ, ਜਗਜੀਤ ਸਿੰਘ ਜੋਗੀ ਸਾਬਕਾ ਸਰਪੰਚ ਅਤੇ ਹੋਰ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ ਹੋਈ ਹੈ ਅਤੇ ਪੰਜਾਬ ਵਿਚ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ 'ਆਪ' ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਚੰਗੀ ਤਰ੍ਹਾਂ ਸਬਕ ਸਿਖਾਉਣ ਦੇ ਰੋਂਅ ਵਿਚ ਹਨ | ਇਸ ਮੌਕੇ ਸਾਬਕਾ ਚੇਅਰਮੈਨ ਕਸ਼ਮੀਰ ਸਿੰਘ ਜਾਣੀਆਂ, ਜਗਜੀਤ ਸਿੰਘ ਜੋਗੀ, ਸੁਵਿੰਦਰ ਸਿੰਘ ਸ਼ਾਹ, ਅਵਤਾਰ ਸਿੰਘ ਟੱਕਰ ਮੁੱਖ ਬੁਲਾਰਾ, ਜੋਗਾ ਸਿੰਘ ਅਮਰਕੋਟ, ਰਾਜਬੀਰ ਸਿੰਘ ਵਡਾਲੀ, ਰਾਜਵਿੰਦਰ ਸਿੰਘ, ਲੱਖਾ ਸਿੰਘ, ਗੁਰਦੇਵ ਸਿੰਘ, ਸੂਬੇਦਾਰ ਅਰੂੜ ਸਿੰਘ ਮੇਹਰਬਾਨਪੁਰਾ, ਜਸਪਾਲ ਸਿੰਘ ਜਾਣੀਆਂ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਭਾਜਪਾ ਦੀ ਮੀਟਿੰਗ ਹੋਈ <br/> ਅਗਲੀ ਖ਼ਬਰ ਤਲਬੀਰ ਨੇ ਮਜੀਠਾ ਦੇ 'ਆਪ' ਆਗੂਆਂ ਤੇ ਵਰਕਰਾਂ ਨਾਲ ਨਗਰ ਕੌਂਸਲ ਚੋਣਾਂ ਸੰਬੰਧੀ ਕੀਤੀ ਵਿਚਾਰ ਚਰਚਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।