02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਜਪਾ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 08-05-2026
ਗੱਗੋਮਾਹਲ, 7 ਮਈ (ਬਲਵਿੰਦਰ ਸਿੰਘ ਸੰਧੂ)-ਭਾਰਤੀ ਜਨਤਾ ਪਾਰਟੀ ਦੀ ਭਰਵੀ ਮੀਟਿੰਗ ਸਰਕਲ ਪ੍ਰਧਾਨ ਇੰਦਰਜੀਤ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਹੋਈ, ਜਿਸ ਵਿਚ ਉਚੇਚੇ ਤੌਰ ਤੇ ਭਾਰਤੀ ਜਨਤਾ ਪਾਰਟੀ ਦੇ ਐਗਜੈਕਟਿਵ ਮੈਂਬਰ ਪੰਜਾਬ ਅਮਰਜੀਤ ਸੋਨੀ, ਜ਼ਿਲ੍ਹਾ ਸਕੱਤਰ ਨੱਥਾ ਸਿੰਘ ਪਹੁੰਚੇ | ਮੀਟਿੰਗ ਵਿਚ ਜਿੱਥੇ ਮੀਟਿੰਗ ਵਿਚ ਪੰਜ ਰਾਜਾਂ ਅੰਦਰ ਹੋਈਆਂ ਚੋਣਾਂ ਵਿਚੋਂ ਤਿੰਨ ਰਾਜਾਂ ਵਿਚ ਭਾਰਤੀ ਜਨਤਾ ਪਾਰਟੀ ਦੀ ਬੰਪਰ ਜਿੱਤ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਉੱਥੇ ਪੰਜਾਬ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ, ਨਗਰ ਕੌਂਸਲ, ਨਗਰ ਪੰਚਾਇਤ ਦੀਆਂ ਚੋਣਾਂ ਵਿਚ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਵਿਚਾਰ ਚਰਚਾ ਕੀਤੀ ਗਈ | ਆਗੂਆਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੌਰਾਨ ਤਰੱਕੀ ਦੀਆਂ ਲੀਹਾਂ 'ਤੇ ਚੱਲ ਰਿਹਾ ਹੈ | ਦੂਜੇ ਸੂਬਿਆਂ ਦੀ ਤਰਜ 'ਤੇ ਪੰਜਾਬ ਅੰਦਰ ਵਿਕਾਸ, ਅਮਨ ਕਾਨੂੰਨ ਦੀ ਸਥਿਤੀ ਨੂੰ ਕਾਬੂ ਕਰਨ ਲਈ ਪੰਜਾਬ ਅੰਦਰ ਡਬਲ ਇੰਜਣ ਸਰਕਾਰ ਦੀ ਸਖਤ ਜ਼ਰੂਰਤ ਹੈ ਜੋ ਭਾਰਤੀ ਜਨਤਾ ਪਾਰਟੀ ਹੀ ਦੇ ਸਕਦੀ ਹੈ | ਇਸ ਸਮੇਂ ਪੰਜ ਰਾਜਾਂ ਦੀਆਂ ਚੋਣਾਂ ਦੌਰਾਨ ਤਿੰਨ ਰਾਜਾਂ ਵਿੱਚ ਜਿੱਤ ਦੀ ਖੁਸ਼ੀ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਸਾਂਝੀ ਕੀਤੀ ਗਈ | ਇਸ ਮੋਕੇ ਸਾਬਕਾ ਕੋਂਸਲਰ ਸਵਿੰਦਰਜੀਤ ਸਿੰਘ, ਜੱਗਾ ਸਿੰਘ, ਨਿਰੇਸ਼ ਕੁਮਾਰ, ਬਲਵੰਤ ਸਿੰਘ, ਅਮਰੀਕ ਸਿੰਘ ਰੰਧਾਵਾ, ਕਰਤਾਰ ਸਿੰਘ ਸ਼ਾਹ, ਬੇਵੀ, ਤਾਰਾ ਸਿੰਘ, ਸੋਨੂੰ ਨਿਸ਼ਾਨ ਸਿੰਘ, ਕੌਂਸਲਰ ਅਮਰ ਸਿੰਘ, ਪ੍ਰਕਾਸ਼ ਕੁਮਾਰ, ਸੁਸ਼ੀਲ ਕੁਮਾਰ, ਵਿਸ਼ੂ ਅਰੋੜਾ, ਮਨਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਅਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਕਾਂਗਰਸੀ ਵਰਕਰਾਂ ਨੇ 'ਆਪ' ਸਰਕਾਰ ਦਾ ਪੁਤਲਾ ਸਾੜਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।