02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੂਬੇ ਅੰਦਰ ਬੀ.ਐੱਸ.ਐੱਫ. ਹੈੱਡਕੁਆਟਰ ਤੇ ਆਰਮੀ ਕੈਂਟ ਦੇ ਬਾਹਰ ਧਮਾਕੇ ਹੋਣਾ ਚਿੰਤਾਜਨਕ-ਹਰਪ੍ਰਤਾਪ ਸਿੰਘ <br/>

ਅਜੀਤ ਡੈਸਕ 08-05-2026
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਪ੍ਰਤਾਪ ਸਿੰਘ ਅਜਨਾਲਾ ਨੇ ਜਲੰਧਰ ਵਿਖੇ ਬੀ.ਐੱਸ.ਐੱਫ. ਹੈੱਡ ਕੁਆਰਟਰ ਦੇ ਬਾਹਰ ਅਤੇ ਅੰਮਿ੍ਤਸਰ ਅਟਾਰੀ ਸਰਹੱਦ ਮੁੱਖ ਮਾਰਗ 'ਤੇ ਆਰਮੀ ਕੈਂਟ ਖਾਸਾ ਦੇ ਬਾਹਰ ਹੋਏ ਬੰਬ ਧਮਾਕਿਆਂ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਚਿੰਤਾਜਨਕ ਹਨ ਅਤੇ ਇਹ ਕਾਨੂੰਨ-ਵਿਵਸਥਾ ਉੱਤੇ ਵੱਡੇ ਸਵਾਲ ਖੜ੍ਹੇ ਕਰਦੀਆਂ ਹਨ | ਉਹ ਸਥਾਨਕ ਸ਼ਹਿਰ 'ਚ ਸਥਿਤ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ | ਉਨ੍ਹਾਂ ਪੰਜਾਬ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿਚ ਦਿਨੋਂ-ਦਿਨ ਅਪਰਾਧਿਕ ਅਤੇ ਅਸੁਰੱਖਿਆ ਵਾਲੀਆਂ ਘਟਨਾਵਾਂ ਵਿਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਦਾ ਸਰਕਾਰ 'ਤੇ ਭਰੋਸਾ ਘਟਦਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਦੋਵਾਂ ਧਮਾਕਿਆਂ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਪ੍ਰਧਾਨ ਰਣਜੀਤ ਸਿੰਘ ਰਾਣਾ ਭੱਖਾ, ਦਲਜੀਤ ਸਿੰਘ ਸੋਨੂੰ ਰਾਏਪੁਰ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਸਰਪੰਚ ਬਲਦੇਵ ਸਿੰਘ ਭੋਏਵਾਲੀ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸਰਬਜੋਤ ਸਿੰਘ ਮਾਹਲ, ਜਗਰੂਪ ਸਿੰਘ ਨੰਗਲ, ਇਕਬਾਲ ਸਿੰਘ ਖਾਨੋਵਾਲ, ਗੌਰਵ ਖਾਨਵਾਲ, ਅੰਗਰੇਜ਼ ਸਿੰਘ ਲੱਖੂਵਾਲ ਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਨਿਹੰਗ ਸਿੰਘ ਜਥੇਬੰਦੀ ਤੇ ਕਿਸਾਨ ਆਹਮੋ-ਸਾਹਮਣੇ <br/> ਅਗਲੀ ਖ਼ਬਰ ਅੰਮਿ੍ਤਸਰ, ਜਲੰਧਰ ਤੇ ਸ਼ੰਭੂ ਰੇਲਵੇ ਲਾਇਨ 'ਤੇ ਹੋਏ ਬੰਬ ਧਮਾਕਿਆਂ ਦੀ ਨਿਖੇਧੀ ਕਰਦੇ ਹਾਂ-ਭਾਈ ਤਾਲਬਪੁਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।