ਕੱਥੂਨੰਗਲ, 7 ਮਈ (ਦਲਵਿੰਦਰ ਸਿੰਘ ਰੰਧਾਵਾ)-ਪੰਜਾਬ ਅੰਦਰ ਦਿਨ-ਬ-ਦਿਨ ਆਰਥਿਕ ਸਥਿਤੀ ਤੇ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੁੰਦਾ ਜਾ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡ ਕੱਥੂਨੰਗਲ ਵਿਖੇ ਦਲਜੋਧ ਸਿੰਘ ਦੀ ਹੋਈ ਅਚਨਚੇਤ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਏ ਦੋ ਬੰਬ ਧਮਾਕਿਆਂ ਨੇ ਪੰਜਾਬ ਸਰਕਾਰ ਅਤੇ ਇੰਟਲੀਜੈਂਸ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਸਰਹੱਦੀ ਸੂਬਾ ਹੋਣ ਕਰਕੇ ਇਸ ਵੱਲ ਵੱਧ ਧਿਆਨ ਦੇਣ ਦੀ ਲੋੜ ਹੈ ਪਰ ਆਪ ਸਰਕਾਰ ਦਾ ਮੁੱਖ ਮੰਤਰੀ ਦਾ ਰਿਮੋਟ ਕੰਟਰੋਲ ਦਿੱਲੀ ਤੋਂ ਚੱਲਦਾ ਹੈ ਜਿਸ ਨੂੰ ਪੰਜਾਬੀ ਕਦੇ ਬਰਦਾਸ਼ਤ ਨਹੀਂ ਕਰਨਗੇ | ਇਸ ਮੌਕੇ ਲਖਬੀਰ ਸਿੰਘ ਗਿੱਲ, ਸਰਬਜੀਤ ਸਿੰਘ ਸੁਪਾਰੀਵਿੰਡ ਉਪ ਪ੍ਰਧਾਨ ਪੰਜਾਬ ਸ਼ੋ੍ਰਮਣੀ ਅਕਾਲੀ ਦਲ, ਇੰਸ: ਮਹਿੰਦਰ ਸਿੰਘ ਰੰਧਾਵਾ, ਬਲਜੀਤ ਸਿੰਘ ਮਾਨ, ਸੁਲੱਖਣ ਸਿੰਘ ਮਾਨ, ਹਰਿੰਦਰ ਸਿੰਘ ਵੇਰਕਾ, ਸਵਿੰੰਦਰ ਸਿੰਘ ਮਾਨ, ਜੋਗਿੰਦਰ ਸਿੰਘ ਕੱਥੂਨੰਗਲ, ਕੰਵਲਜੀਤ ਸਿੰਘ ਕੱਥੂਨੰਗਲ, ਸਤਨਾਮ ਸਿੰਘ ਸੱਤਾ, ਅਮੋਲਕ ਸਿੰਘ ਕੱਥੂਨੰਗਲ, ਰਣਜੀਤ ਸਿੰਘ ਕੱਥੂਨੰਗਲ, ਤਰਲੋਚਨ ਸਿੰਘ ਫੌਜੀ, ਬਾਬਾ ਬਲਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਸ਼ਾਮਿਲ ਸਨ |