02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਸੈਕਰਡ ਹਾਰਟ ਕੌਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

ਅਜੀਤ ਡੈਸਕ 08-05-2026
ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਪੂੰਗਾ ਵਿਖੇ ਸਥਿਤ ਸੈਕਰਡ ਹਾਰਟ ਕੌਨਵੈਂਟ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ | ਦਸਵੀਂ ਜਮਾਤ ਦੇ ਨਤੀਜਿਆਂ ਸੰਬੰਧੀ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਸਕੂਲ ਦੇ ਡਾਇਰੈਕਟਰ ਫਾਦਰ ਲੋਰੈਂਸ ਤੇ ਪਿ੍ੰਸੀਪਲ ਸਿਸਟਰ ਟਰੈਸਾ ਜੋਹਨ ਨੇ ਸਾਂਝੇ ਤੌਰ ਤੇ ਦੱਸਿਆ ਕਿ ਆਈ.ਸੀ.ਐੱਸ.ਈ. ਬੋਰਡ ਦੇ 10ਵੀਂ ਜਮਾਤ ਦੇ ਨਤੀਜੇ ਵਿਚ ਸਕੂਲ ਦੀ ਵਿਦਿਆਰਥਣ ਗੁਰਨੂਰ ਕੌਰ ਨੇ 88.8 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਮਨਵੀਰ ਸਿੰਘ ਨੇ 88.2 ਪ੍ਰਤੀਸ਼ਤ ਅੰਕ ਲੈ ਕੇ ਦੂਸਰਾ ਅਤੇ ਕਾਇਨਾਤ ਕੌਰ ਨੇ 86.2 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਹਾਸਿਲ ਕਰਕੇ ਸਰਹੱਦੀ ਇਲਾਕੇ 'ਚ ਸਥਿਤ ਇਸ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਡਾਇਰੈਕਟਰ ਫਾਦਰ ਲੋਰੈਂਸ ਤੇ ਪਿ੍ੰਸੀਪਲ ਸਿਸਟਰ ਟਰੈਸਾ ਜੌਹਨ ਨੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਨਵਜੋਤ ਸਿੰਘ ਵਿਰਕ ਤੋਂ ਇਲਾਵਾ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਮੁੱਖ ਮੰਤਰੀ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਦੇ ਸਵਾਲਾਂ ਤੋਂ ਭੱਜਿਆ-ਮਿਆਦੀਆਂ <br/> ਅਗਲੀ ਖ਼ਬਰ ਸੱਤਾਧਾਰੀ 'ਆਪ' ਦੀ ਸਰਕਾਰ ਹਰ ਮੁਕਾਮ 'ਤੇ ਫੇਲ੍ਹ-ਮਜੀਠੀਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।