02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਭਾਈ ਅੰਮਿ੍ਤਪਾਲ ਸਿੰਘ ਦੀ ਮਾਤਾ ਦੇ ਸਵਾਲਾਂ ਤੋਂ ਭੱਜਿਆ-ਮਿਆਦੀਆਂ <br/>

ਅਜੀਤ ਡੈਸਕ 08-05-2026
ਓਠੀਆਂ, 7 ਮਈ (ਗੁਰਵਿੰਦਰ ਸਿੰਘ ਛੀਨਾ)—ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੱਢੀ ਗਈ 'ਸ਼ੁਕਰਾਨਾ ਯਾਤਰਾ' ਦਾ ਨਵਾਂ ਢੋਂਗ ਰਚਿਆ ਪਰ ਇਸ ਯਾਤਰਾ ਦੌਰਾਨ ਉਸ ਨੂੰ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਅਤੇ ਲੋਕਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸ ਦੀ ਸਰਕਾਰ ਨੂੰ ਲਾਹਨਤਾਂ ਪਾਈਆਂ ਗਈਆਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰਾਜਾਸਾਂਸੀ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਤੋਂ ਬਾਅਦ ਵਿਚਾਰਾਂ ਦੇ ਪ੍ਰਗਟਾਵੇ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦੇ ਲੋਕਾਂ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੀ ਰਿਹਾਈ ਅਤੇ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਭਗਵੰਤ ਮਾਨ ਦਾ ਹੱਥ ਫੜ ਕੇ ਪੰਜਾਬ ਦੀਆਂ ਮਾਵਾਂ ਦੇ ਦਰਦ ਭਰੇ ਸਵਾਲ ਉਸਦੇ ਸਾਹਮਣੇਂ ਰੱਖ ਦਿੱਤੇ | ਮਾਤਾ ਬਲਵਿੰਦਰ ਕੌਰ ਨੇ ਭਾਵੁਕ ਪਰ ਡਟਵੇਂ ਲਹਿਜੇ ਵਿਚ ਪੁੱਛਿਆ ਕਿ, 'ਭਗਵੰਤ ਮਾਨ, ਤੂੰ ਵੀ ਇਕ ਮਾਂ ਦਾ ਪੁੱਤ ਹੈਂ' ਫਿਰ ਦੱਸ, ਐੱਨ.ਐੱਸ.ਏ. ਟੁੱਟ ਜਾਣ ਤੋਂ ਬਾਅਦ ਵੀ ਅੰਮਿ੍ਤਪਾਲ ਸਿੰਘ ਨੂੰ ਪੰਜਾਬ ਕਿਉਂ ਨਹੀਂ ਲਿਆਂਦਾ ਜਾ ਰਿਹਾ | ਅੱਜ ਦਾ ਇਹ ਘਟਨਾ-ਚੱਕਰ ਇੱਕ ਵਾਰ ਫਿਰ ਸਾਬਤ ਕਰਦਾ ਹੈ ਕਿ ਪੰਜਾਬ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ 'ਤੇ ਚੱਲ ਰਹੀ ਹੈ ਅਤੇ ਪੰਜਾਬ ਦੇ ਨੌਜਵਾਨਾਂ, ਸਿੱਖ ਕੌਮ ਅਤੇ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਪਰ ਪੰਜਾਬ ਦੀਆਂ ਮਾਵਾਂ ਹੁਣ ਚੁੱਪ ਨਹੀਂ ਬੈਠਣਗੀਆਂ | ਹਰ ਘਰ ਵਿੱਚੋਂ ਅੰਮਿ੍ਤਪਾਲ ਸਿੰਘ ਦੀ ਰਿਹਾਈ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਉੱਠ ਰਹੀ ਹੈ | ਪੰਜਾਬ ਦੇ ਲੋਕ ਇਸ ਆਮ ਆਦਮੀ ਪਾਰਟੀ ਦੀਆਂ ਚਾਲਾਂ ਨੂੰ ਪੂਰੀ ਤਰ੍ਹਾਂ ਸਮਝ ਚੁੱਕੇ ਹਨ |

ਪਿਛਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਵਾਰਡ ਨੰਬਰ-12 'ਚ ਕੀਤੀ ਅਹਿਮ ਮੀਟਿੰਗ <br/> ਅਗਲੀ ਖ਼ਬਰ ਸੈਕਰਡ ਹਾਰਟ ਕੌਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।