ਅਜਨਾਲਾ, 7 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਨਗਰ ਪੰਚਾਇਤ ਅਜਨਾਲਾ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ਹਿਰ ਦੀ ਵਾਰਡ ਨੰਬਰ 12 ਵਿਚ ਇਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸ਼ਹਿਰ ਦੇ ਸਮੂਹ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਚੋਣਾਂ ਨੂੰ ਲੈ ਕੇ ਰਣਨੀਤੀ ਉਲੀਕੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ: ਅਜਨਾਲਾ ਨੇ ਕਿਹਾ ਕਿ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਸਾਰੇ ਉਮੀਦਵਾਰ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਵੱਡੀ ਲੀਡ ਨਾਲ ਜਿੱਤਾਂ ਪ੍ਰਾਪਤ ਕਰਨਗੇ | ਉਨ੍ਹਾਂ ਕਿਹਾ ਕਿ ਲੋਕ ਪੰਜਾਬ ਸਰਕਾਰ ਦੀਆਂ ਨਾਕਾਮ ਤੇ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਨੂੰ ਭਰਪੂਰ ਸਮਰਥਨ ਦੇ ਰਹੇ ਹਨ | ਉਨ੍ਹਾਂ ਆਮ ਆਦਮੀ ਪਾਰਟੀ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ 'ਆਪ' ਸਰਕਾਰ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਚੁੱਕੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਮ 'ਤੇ ਲੋਕਾਂ ਨੂੰ ਸਿਰਫ਼ ਗੁਮਰਾਹ ਕੀਤਾ ਜਾ ਰਿਹਾ ਹੈ, ਜਦਕਿ ਜ਼ਮੀਨੀ ਹਕੀਕਤ ਵਿਚ ਸ਼ਹਿਰਾਂ ਅਤੇ ਪਿੰਡਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਅਜੇ ਵੀ ਜਿਉਂ ਦੀ ਤਿਉਂ ਖੜੀਆਂ ਹਨ | ਅੰਤ ਵਿਚ ਨੌਜਵਾਨ ਆਗੂ ਸੋਨੂੰ ਗੁਲਾਬ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ | ਇਸ ਮੌਕੇ ਸਾਬਕਾ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕ ਵਾਲੇ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਗੁਰਦੇਵ ਸਿੰਘ ਨਿੱਝਰ, ਗੁਰਦੀਪ ਸਿੰਘ ਸਿਰਸਾ, ਅਗੰਮ ਅਰੋੜਾ, ਰੋਹਿਤ ਪੁਰੀ ਲੱਕੀ, ਐਡਵੋਕੇਟ ਸੁਨੀਲ ਪਾਲ ਸਿੰਘ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਬਾਊ ਸੁਖਦੇਵ ਸਰੀਨ, ਬਲਵਿੰਦਰ ਸਿੰਘ ਬਿੱਟੂ, ਗਿਆਨ ਸਿੰਘ ਗੁਲਾਬ, ਰੇਸ਼ਮ ਸਿੰਘ ਗੁਲਾਬ, ਜਗੀਰ ਸਿੰਘ, ਰਾਜ ਕੁਮਾਰ, ਬੱਬੂ ਗੁਲਾਬ, ਜਸਪਾਲ ਸਿੰਘ ਗੁਲਾਬ ਅਤੇ ਅਮਰਬੀਰ ਸਿੰਘ ਬੱਲ ਆਦਿ ਹਾਜ਼ਰ ਸਨ |