17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪਿੰਡ ਧੂਲਕਾ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪੱਲ੍ਹਾ ਫੜਿਆ <br/>

ਅਜੀਤ ਡੈਸਕ 21-05-2026
ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਧੂਲਕਾ ਵਿਖੇ ਭਾਈ ਜੁਗਰਾਜ ਸਿੰਘ ਧੂਲਕਾ ਵਲੋਂ ਇਕ ਵੱਡਾ ਇਕੱਠ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਰਵਾਇਤੀ ਪਾਰਟੀਆਂ ਨੂੰ ਛੱਡ ਕੇ 30 ਦੇ ਕਰੀਬ ਪਰਿਵਾਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੀ ਅਗਵਾਈ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਭਾਈ ਸਰਬਜੀਤ ਸਿੰਘ ਖਾਨਪੁਰ ਨੇ ਕਿਹਾ ਕਿ ਪੰਜਾਬ ਵਿਚ ਹੁਣ ਵੱਖ-ਵੱਖ ਪਾਰਟੀਆਂ ਤੋਂ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਲੋਕ ਹੁਣ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੂੰ ਮੌਕਾ ਦੇਣ ਲਈ ਉਤਾਵਲੇ ਹਨ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਜਿੱਤ ਦਾ ਪਰਚਮ ਲਹਿਰਾਵੇਗੀ | ਇਸ ਮੌਕੇ ਪਿੰਡ ਧੂਲਕਾ ਦੀ ਸੰਗਤ ਨੇ ਵਿਸ਼ਵਾਸ ਦਿਵਾਇਆ ਕਿ ਅਸੀਂ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਦੇ ਨਾਲ ਖੜੇ ਹਾਂ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਅਕਾਲੀ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਨਪੁਰ ਨੂੰ ਵੋਟਾਂ ਪਾ ਕੇ ਕਾਮਯਾਬ ਕਰਾਂਗੇ | ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਦਫਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿੰਡ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਬਾਬਾ ਰਣਜੀਤ ਸਿੰਘ, ਜਗਜੀਤ ਸਿੰਘ, ਸੁੱਖਜੀਤ ਸਿੰਘ ਗਿੱਲ ਖਾਨਪੁਰ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ |


ਪਿੰਡ ਧੂਲਕਾ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਸਨਮਾਨਿਤ ਕਰਦਿਆਂ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਜੁਗਰਾਜ ਸਿੰਘ ਧੂਲਕਾ, ਅਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ


ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ 27 ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦਾ ਪੋਸਟਰ ਜਾਰੀ <br/> ਅਗਲੀ ਖ਼ਬਰ ਨਵੀਂ ਉਸਾਰੀ ਦੇ ਅਧੀਨ ਕੁਝ ਸੜਕਾਂ ਮੁਰੰਮਤ ਤੋਂ ਵੀ ਹੋਈਆਂ ਵਾਂਝੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।