17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ 27 ਨੂੰ ਮਨਾਏ ਜਾ ਰਹੇ ਸ਼ਹੀਦੀ ਜੋੜ ਮੇਲੇ ਦਾ ਪੋਸਟਰ ਜਾਰੀ <br/>

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਲੋਪੋਕੇ ਵਿਖੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਜਾ ਰਹੇ ਜੋੜ ਮੇਲੇ ਦਾ ਪੋਸਟਰ ਜਾਰੀ ਕਰਨ ਸਮੇਂ ਮੁਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ | ਨਾਲ ਪ੍ਰਧਾਨ ਜਰਨੈਲ ਸਿੰਘ ਤੇ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 21-05-2026
ਚੋਗਾਵਾਂ, 20 ਮਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਿੰਡ ਲੋਪੋਕੇ ਦੇ ਚੜ੍ਹਦੇ ਪਾਸੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਤਾਰਾ ਜੀ ਵਿਖੇ 27 ਮਈ ਨੂੰ ਐੱਨ.ਆਰ.ਆਈ. ਵੀਰਾਂ, ਕਸਬਾ ਲੋਪੋਕੇ ਦੇ ਆਸ-ਪਾਸ ਦੇ ਪਿੰਡਾਂ 'ਚ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਮੁੱਖ ਸੇਵਾਦਾਰ ਬਾਬਾ ਜੋਗਿੰਦਰ ਸਿੰਘ ਤੇ ਕਮੇਟੀ ਮੈਂਬਰਾਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਸ਼ਹੀਦੀ ਜੋੜ ਮੇਲੇ ਸੰਬੰਧੀ ਪੋਸਟਰ ਜਾਰੀ ਕਰਦਿਆਂ ਬਾਬਾ ਜੋਗਿੰਦਰ ਸਿੰਘ ਨੇ ਦੱਸਿਆ ਕਿ 27 ਮਈ ਦਿਨ ਬੁੱਧਵਾਰ ਨੂੰ ਪਾਠਾਂ ਦੇ ਭੋਗ ਪਾਏ ਜਾਣਗੇ | ਉਪਰੰਤ ਸਜੇ ਦੀਵਾਨ ਵਿਚ ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗੁਰਚਰਨ ਸਿੰਘ ਬੀਬੀ ਕੌਲਾਂ ਜੀ ਅੰਮਿ੍ਤਸਰ, ਭਾਈ ਅਮਰਜੀਤ ਸਿੰਘ ਸਭਰਾ, ਭਾਈ ਕੇਵਲ ਸਿੰਘ ਮਹਿਤਾ, ਭਾਈ ਗੁਰਪ੍ਰੀਤ ਸਿੰਘ ਖਾਲਸਾ ਸੌੜੀਆਂ ਦਾ ਕਵੀਸ਼ਰੀ ਜਥਾ, ਭਾਈ ਗੁਰਭੇਜ ਸਿੰਘ ਚਵਿੰਡਾ ਦੇ ਢਾਡੀ ਜਥੇ ਗੁਰ ਇਤਿਹਾਸ ਦੀ ਸਾਂਝ ਪਾਉਣਗੇ | ਜੋੜ ਮੇਲੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ, ਸੰਤ ਹਰਨਾਮ ਸਿੰਘ ਦਮਦਮੀ ਟਕਸਾਲ ਮਹਿਤਾ, ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸੰਤ ਬਾਬਾ ਜੋਗਾ ਸਿੰਘ, ਸੰਤ ਬਾਬਾ ਸਤਨਾਮ ਸਿੰਘ ਗੁਰੂ ਕਾ ਬਾਗ, ਸੰਤ ਬਾਬਾ ਸਤਨਾਮ ਸਿੰਘ ਕਿਲਾ ਅਨੰਦਗੜ੍ਹ, ਸੇਵਾਦਾਰ ਬਾਬਾ ਕੁਲਬੀਰ ਸਿੰਘ ਗੁਰੂ ਕਾ ਬਾਗ ਆਦਿ ਹਾਜ਼ਰੀਆਂ ਭਰਨਗੇ | ਇਸ ਮੌਕੇ ਪ੍ਰਧਾਨ ਜਰਨੈਲ ਸਿੰਘ, ਗ੍ਰੰਥੀ ਮੇਜਰ ਸਿੰਘ, ਅਵਤਾਰ ਸਿੰਘ, ਅਮਨਜੋਤ ਸਿੰਘ ਲਾਡੀ, ਬਾਬਾ ਹਰਜਾਪ ਸਿੰਘ ਲੋਪੋਕੇ, ਬਾਬਾ ਬੋਹੜ ਰਾਜੂ ਸਮੇਤ ਸਮੂਹ ਸੇਵਾਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਟਰੱਸਟ ਹੜਤਾਲੀ ਸਫ਼ਾਈ ਸੇਵਕਾਂ ਦੇ ਹੱਕ 'ਚ ਡਟਿਆ <br/> ਅਗਲੀ ਖ਼ਬਰ ਪਿੰਡ ਧੂਲਕਾ ਵਿਖੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਵਰਕਰਾਂ ਨੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਦਾ ਪੱਲ੍ਹਾ ਫੜਿਆ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।