17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਵੱਖ-ਵੱਖ ਪਾਰਟੀਆਂ ਨੂੰ ਕੀਤੇ ਚੋਣ ਨਿਸ਼ਾਨ ਅਲਾਟ <br/>

ਅਜੀਤ ਡੈਸਕ 21-05-2026
ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਰਈਆ ਨਗਰ ਪੰਚਾਇਤੀ ਚੋਣਾਂ ਸੰਬੰਧੀ ਕੁਲ 13 ਵਾਰਡਾਂ ਵਿਚੋਂ ਆਮ ਆਦਮੀ ਪਾਰਟੀ ਦੇ 8 ਉਮੀਦਵਾਰ ਬਿਨਾਂ ਵੋਟਾਂ ਤੋਂ ਜੇਤੂ ਹੋ ਰਹੇ ਹਨ ਅਤੇ ਹੁਣ ਰਈਆ ਦੀਆਂ ਸਿਰਫ 5 ਵਾਰਡਾਂ 'ਤੇ ਹੀ ਚੋਣ ਹੋਵੇਗੀ, ਜਿਨ੍ਹਾਂ ਉਪਰ ਸੱਤਧਾਰੀ ਪਾਰਟੀ ਆਪ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ 'ਅਕਾਲੀ ਦਲ ਵਾਰਿਸ ਪੰਜਾਬ ਦੇ' ਅਤੇ ਆਜ਼ਾਦ ਉਮੀਦਵਾਰਾਂ ਦਰਮਿਆਨ ਟੱਕਰ ਹੋਵੇਗੀ | ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ-ਕਮ-ਸਹਾਇਕ ਰਿਟਰਨਿੰਗ ਚੋਣ ਅਧਿਕਾਰੀ ਜਸ਼ਨਜੀਤ ਸਿੰਘ ਅਨੁਸਾਰ ਵੱਖ-ਵੱਖ ਪਾਰਟੀਆਂ ਆਪਣੇ ਰਿਵਾਇਤੀ ਚੋਣ ਨਿਸ਼ਾਨ 'ਤੇ ਚੋਣ ਲੜਣਗੀਆਂ | ਵਾਰਡ ਨੰ: 5 ਤੋਂ ਆਜ਼ਾਦ ਉਮੀਦਵਾਰ, ਬੀਬੀ ਪਰਮਜੀਤ ਕੌਰ ਨੂੰ 'ਬਾਲਟੀ' ਚੋਣ ਨਿਸ਼ਾਨ ਦਿੱਤਾ ਗਿਆ ਹੈ, ਜਿਸਨੂੰ ਕਿ 'ਅਕਾਲੀ ਦਲ ਵਾਰਿਸ ਪੰਜਾਬ ਦੇ' ਵਲੋਂ ਉਮੀਦਵਾਰ ਐਲਾਨਿਆ ਗਿਆ ਹੈ |
ਐੱਸ.ਡੀ.ਐੱਮ. ਜਸ਼ਨਜੀਤ ਸਿੰਘ ਨੇ ਦੱਸਿਆ ਕਿ ਹੁਣ ਰਹਿੰਦੇੇ 5 ਵਾਰਡਾਂ ਵਿਚ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਚੋਣਾਂ ਕਰਵਾਈਆਂ ਜਾਣਗੀਆਂ | ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ ਮਿਤੀ 29 ਮਈ ਨੂੰ ਸਥਾਪਿਤ ਗਿਣਤੀ ਕੇਂਦਰਾਂ ਵਿਚ ਕੀਤੀ ਜਾਵੇਗੀ | ਚੋਣ ਅਧਿਕਾਰੀ ਜਸ਼ਨਜੀਤ ਸਿੰਘ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ |


ਬਾਬਾ ਬਕਾਲਾ ਸਾਹਿਬ ਵਿਖੇ ਨਗਰ ਪੰਚਾਇਤੀ ਰਈਆ ਦੀਆਂ ਚੋਣਾਂ ਸੰਬੰਧੀ ਜਾਣਕਾਰੀ ਦਿੰਦਿਆਂ ਜਸ਼ਨਜੀਤ ਸਿੰਘ ਐੱਸ.ਡੀ.ਐਮ.-ਕਮ-ਰਿਟਰਨਿੰਗ ਚੋਣ ਅਧਿਕਾਰੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ


ਪਿਛਲੀ ਖ਼ਬਰ ਕਿਸੇ ਵੀ ਤਰ੍ਹਾਂ ਦਾ ਪ੍ਰਸ਼ਾਸਨਿਕ ਜਾਂ ਪੁਲਿਸ ਦਾ ਦਬਾਅ ਮਜੀਠਾ ਦੇ ਲੋਕਾਂ ਦੇ ਹੌਸਲੇ ਨਹੀਂ ਤੋੜ ਸਕਦਾ-ਮਜੀਠੀਆ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀਆਂ 11 ਵਾਰਡਾਂ 'ਤੇ ਕਾਂਗਰਸ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ-ਕੰਵਰਪ੍ਰਤਾਪ ਅਜਨਾਲਾ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।