17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਕਿਸੇ ਵੀ ਤਰ੍ਹਾਂ ਦਾ ਪ੍ਰਸ਼ਾਸਨਿਕ ਜਾਂ ਪੁਲਿਸ ਦਾ ਦਬਾਅ ਮਜੀਠਾ ਦੇ ਲੋਕਾਂ ਦੇ ਹੌਸਲੇ ਨਹੀਂ ਤੋੜ ਸਕਦਾ-ਮਜੀਠੀਆ <br/>

ਅਜੀਤ ਡੈਸਕ 21-05-2026
ਮਜੀਠਾ, 20 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਚੋਣਾਂ _ਚ ਚੋਣ ਜਲਸੇ ਲਈ ਇਕੱਠ ਨਾ ਕਰਨ ਲਈ ਧਮਕੀਆਂ ਦੇਣਾ ਸਾਫ਼ ਦਰਸਾਉਂਦਾ ਹੈ ਕਿ ਸਰਕਾਰ ਸ਼ਰੇਆਮ ਗੁੰਡਾਗਰਦੀ ਕਰ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਸ਼ਹਿਰ ਦੀ ਵਾਰਡ ਨੰਬਰ 11 ਤੇ 12 ਵਿਚ ਚੋਣ ਪ੍ਰਚਾਰ ਦੌਰਾਨ ਵੋਟਰਾਂ ਦੇ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ | ਮਜੀਠੀਆ ਨੇ ਕਿਹਾ ਕਿ ਮਜੀਠਾ ਸ਼ਹਿਰ ਦੇ ਜੁਝਾਰੂ ਲੋਕਾਂ ਦੇ ਹੌਂਸਲੇ ਕਿਸੇ ਵੀ ਤਰ੍ਹਾਂ ਦੇ ਪ੍ਰਸ਼ਾਸਨਿਕ ਜਾਂ ਪੁਲਿਸ ਦਾ ਦਬਾਅ ਨਹੀਂ ਤੋੜ ਸਕਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾਂ ਲੋਕਾਂ ਲਈ ਅਤੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ ਅਤੇ ਹਮੇਸ਼ਾਂ ਕਰਦੇ ਰਹਿਣਗੇ ਕਿਸੇ ਦੇ ਦਬਾਅ ਅੱਗੇ ਨਹੀਂ ਝੁਕਣਗੇ | ਉਨ੍ਹਾਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਤੁਸੀਂ ਇਸ ਤਰ੍ਹਾਂ ਲੋਕਤੰਤਰ ਦਾ ਘਾਣ ਨਹੀਂ ਕਰ ਸਕਦੇ ਕਿਸੇ ਨੂੰ ਵੀ ਲੋਕਾਂ ਦੀ ਆਵਾਜ਼ ਕੁਚਲਣ ਦਾ ਹੱਕ ਨਹੀਂ ਦੇਵਾਂਗੇ | ਉਨ੍ਹਾਂ ਕਿਹਾ ਕਿ ਸਰਕਾਰ ਦੀ ਇੰਨੀ ਧੱਕੇਸ਼ਾਹੀ ਕਰਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਬੁਲੰਦ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਫਸਰਾਂ ਵਲੋਂ ਕੀਤੀ ਕਥਿਤ ਸਿਆਸੀ ਧੱਕੇਸ਼ਾਹੀ ਦਾ ਜਵਾਬ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਦੇ ਵਿਰੋਧ ਵਿਚ ਵੋਟਾਂ ਪਾ ਕੇ ਦੇਣਗੇ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਗਗਨਦੀਪ ਸਿੰਘ ਭਕਨਾ, ਬਾਬਾ ਹਰਭਿੰਦਰ ਸਿੰਘ, ਦਿਲਬਾਗ ਸਿੰਘ ਗਿੱਲ, ਸਲਵੰਤ ਸਿੰਘ ਸੇਠ, ਤਰੁਨ ਕੁਮਾਰ ਅਬਰੋਲ, ਪਿ੍ੰਸ ਨਈਅਰ, ਅਜੈ ਕੁਮਾਰ ਚੋਪੜਾ, ਨਰੇਸ਼ ਕੁਮਾਰ, ਦੁਰਗਾ ਦਾਸ, ਲਖਵਿੰਦਰ ਸਿੰਘ ਚੱਕੀਵਾਲਾ, ਅਜੀਤ ਸਿੰਘ ਚੱਕੀ ਵਾਲਾ, ਧੀਰ ਸਿੰਘ, ਬਿੱਲਾ ਸ਼ਾਹ ਆੜ੍ਹਤੀਆ, ਉਂਕਾਰ ਸਿੰਘ, ਦੀਪਕ ਆੜ੍ਹਤੀਆ ਤੇ ਹੋਰ ਹਾਜ਼ਰ ਸਨ |


ਮਜੀਠਾ ਦੀ ਵਾਰਡ ਨੰਬਰ 11 ਵਿਚ ਅਕਾਲੀ ਵਰਕਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ ਨਾਲ ਦਿਲਬਾਗ ਸਿੰਘ ਗਿੱਲ, ਬਾਬਾ ਹਰਭਿੰਦਰ ਸਿੰਘ ਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ


ਪਿਛਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਕੀਤਾ ਨਗਰ ਪੰਚਾਇਤ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ <br/> ਅਗਲੀ ਖ਼ਬਰ ਨਗਰ ਪੰਚਾਇਤ ਰਈਆ ਦੀਆਂ ਚੋਣਾਂ : ਵੱਖ-ਵੱਖ ਪਾਰਟੀਆਂ ਨੂੰ ਕੀਤੇ ਚੋਣ ਨਿਸ਼ਾਨ ਅਲਾਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।