17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ <br/>

ਬਾਂਬ ਬਕਾਲਾ ਸਾਹਿਬ ਵਿਖੇ ਕਿਸਾਨ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਡਾ. ਰਛਪਾਲ ਸਿੰਘ ਬੰਡਾਲਾ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 21-05-2026
ਬਾਬਾ ਬਕਾਲਾ ਸਾਹਿਬ, 20 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਵਿਖੇ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ, ਖ਼ਾਦਾਂ ਦੀ ਸੰਤੁਲਿਤ ਵਰਤੋਂ, ਜੰਤਰ ਦੀ ਫ਼ਸਲ ਨੂੰ ਹਰੀ ਖ਼ਾਦ ਵਜੋਂ ਵਰਤਣ, ਵਾਤਾਵਰਨ ਦੀ ਸਾਂਭ ਸੰਭਾਲ ਤੇ ਨੈਚੁਰਲ ਫਾਰਮਿੰਗ/ਕੁਦਰਤੀ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਸਾਹਿਬ ਸਿੰਘ ਪੱਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਵਾਈ ਹੇਠ ਇਕ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਖੇਤੀ ਮਾਹਿਰਾਂ ਨੇ ਸਾਉਣੀ ਦੀਆਂ ਮੁੱਖ ਫਸਲਾਂ ਝੋਨਾ, ਬਾਸਮਤੀ, ਮੱਕੀ ਦੀ ਬਿਜਾਈ ਸੰਬੰਧੀ ਅਗੇਤੇ ਫਸਲੀ ਪ੍ਰਬੰਧਨ ਤੇ ਜ਼ਮੀਨ ਦੀ ਸਿਹਤ ਸੁਧਾਰ ਲਈ ਜੰਤਰ ਬੀਜ ਨੂੰ ਹਰੀ ਖਾਦ ਵਜੋਂ ਖੇਤਾਂ ਵਿਚ ਖਪਾਉਣ ਦੀ ਵਿਧੀ ਤਹਿਤ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਹਿੱਤ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਡਾ: ਰਛਪਾਲ ਸਿੰਘ ਬੰਡਾਲਾ ਖੇਤੀਬਾੜੀ ਅਫ਼ਸਰ ਨੇ ਕਿਸਾਨ ਭਰਾਵਾਂ ਨੂੰ ਝੋਨੇ ਬਾਸਮਤੀ ਦੀਆਂ ਕਿਸਮਾਂ ਦੀ ਚੋਣ, ਬੀਜ ਸੋਧ, ਨਦੀਨ ਕੰਟਰੋਲ, ਜੰਤਰ ਦੀ ਫ਼ਸਲ ਨੂੰ ਹਰੀ ਖਾਦ ਵਜੋਂ ਖੇਤਾਂ ਦੇ ਵਿੱਚ ਵਾਹ ਕੇ ਕੈਮੀਕਲ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ, ਖੇਤੀ ਜਹਿਰਾਂ ਦੀ ਲੋੜ ਅਨੁਸਾਰ ਸੰਤੁਲਿਤ ਵਰਤੋਂ ਕਰਨ ਅਤੇ ਕਣਕ ਦੇ ਨਾੜ੍ਹ ਨੂੰ ਖੇਤ ਵਿੱਚ ਹੀ ਵਾਹ ਕੇ ਅਗਲੀ ਫਸਲ ਦੀ ਬਿਜਾਈ ਕਰਨ ਅਤੇ ਫਸਲੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਸਬੰਧੀ ਅਪੀਲ ਕੀਤੀ ਗਈ | ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਤੋਂ ਤਲਵਿੰਦਰ ਸਿੰਘ ਖੇਤੀ ਵਿਸਥਾਰ ਅਫਸਰ, ਤਰਸੇਮ ਸਿੰਘ, ਨਿਸ਼ਾਨ ਸਿੰਘ, ਪਰਮਿੰਦਰ ਸਿੰਘ, ਸਤਕਰਤਾਰ ਸਿੰਘ, ਸੁਦੀਪ ਸਿੰਘ, ਤਨਵੀਰ ਸਿੰਘ, ਰਾਹੁਲ ਸਿੰਘ ਏ. ਟੀ. ਐੱਮ., ਅਮਰਜੀਤ ਸਿੰਘ, ਕੁਲਵੰਤ ਸਿੰਘ ਤੇ ਸਤਵੰਤ ਕੌਰ ਸਮੂਹ ਅਧਿਕਾਰੀ ਕਰਮਚਾਰੀ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਹੀਦ ਭਾਈ ਮਿੱਤ ਸਿੰਘ ਦੰਗਈ ਦੀ ਮਿੱਠੀ ਯਾਦ ਵਿਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਜਨਾਲਾ ਵਿਖੇ ਗੁਰਮਤਿ ਸਮਾਗਮ ਕਰਵ... ਅਗਲੀ ਖ਼ਬਰ ਆਂਗਣਵਾੜੀ ਵਰਕਰ ਆਪਣੇ ਵਿਭਾਗ ਤੋਂ ਇਲਾਵਾ ਹੋਰ ਵਾਧੂ ਡਿਊਟੀਆਂ ਨਹੀਂ ਕਰਨਗੇ-ਸੂਬਾ ਪ੍ਰਧਾਨ ਛੀਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।