30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਗੁਰਦੁਆਰਾ ਸਤਲਾਣੀ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 01-07-2026

 ਅਟਾਰੀ ਸਰਹੱਦ, ਅੰਮ੍ਰਿਤਸਰ 30 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)- ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਾਝੇ ਦੇ ਇਤਿਹਾਸਕ ਪਵਿੱਤਰ ਅਸਥਾਨ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਪਾਤਸ਼ਾਹੀ ਛੇਵੀਂ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸਾਹਿਬ ਵਿਖੇ ਪਰਸੋਂ ਰੋਜ਼ ਤੋਂ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਪੰਥ ਦੇ ਵਿਦਵਾਨ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀ, ਮੱਸਾ ਸਿੰਘ ਸਭਰਾ ਕਵੀਸ਼ਰ ਜਥਾ, ਸਤਨਾਮ ਸਿੰਘ ਬੱਲੋਵਾਲ ਕਵੀਸ਼ਰ ਜਥਾ, ਸ਼ਮਸ਼ੇਰ ਸਿੰਘ ਮੈਮਪੁਰ ਢਾਡੀ ਜਥਾ ਤੇ ਪ੍ਰਚਾਰਕ ਸਾਹਿਬਾਨਾਂ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ਨਾਲ ਸੰਬੰਧਿਤ ਧਾਰਮਿਕ ਵਿਚਾਰਾਂ ਦੀ ਸਾਂਝ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਗਤਾਂ ਵਿਚ ਹਾਜ਼ਰੀ ਭਰਦਿਆਂ ਸਾਬਕਾ ਕੈਬਨਿਟ ਮੰਤਰੀ ਜਥੇ. ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਉਸ ਸਮੇਂ ਦੇ ਮੁਗਲ ਰਾਜਿਆਂ ਨਾਲ ਸਭ ਤੋਂ ਵੱਧ ਜੰਗਾਂ ਲੜ ਕੇ ਸਿੱਖ ਗੁਰਧਾਮ ਛੁਡਵਾਏ ਉੱਥੇ ਹੀ ਗੁਰੂ ਸਾਹਿਬ ਨੇ ਮਾਝੇ ਦੇ ਵੱਖ-ਵੱਖ ਧਾਰਮਿਕ ਅਸਥਾਨ ਜਿੱਥੇ ਛੇਵੀਂ ਪਾਤਸ਼ਾਹੀ ਜੀ ਦੇ ਚਰਨ ਪਏ ਸਨ ਉਨ੍ਹਾਂ ਵਿਚ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਹੁਸ਼ਿਆਰ ਨਗਰ ਵੀ ਸ਼ਾਮਿਲ ਹੈ । ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਮਗਵਿੰਦਰ ਸਿੰਘ ਖਾਪੜਖੇੜੀ, ਜਥੇ. ਗੁਰਿੰਦਰ ਪਾਲ ਸਿੰਘ ਲਾਲੀ ਰਣੀਕੇ, ਬਾਬਾ ਨਿਰਮਲ ਸਿੰਘ, ਤੇ ਸ਼੍ਰੋਮਣੀ ਕਮੇਟੀ ਦੇ ਸਿਆਸੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਨੇ ਵੀ ਸੰਗਤਾਂ ਵਿਚ ਹਾਜ਼ਰੀ ਭਰੀ ਤੇ ਧਾਰਮਿਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਆਏ ਹੋਏ ਅਹੁਦੇਦਾਰਾਂ ਤੇ ਇਲਾਕਾ ਨਿਵਾਸੀਆਂ ਨੂੰ ਮੈਨੇਜਰ ਹਰਵਿੰਦਰ ਸਿੰਘ ਵੇਰਕਾ ਵਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਨ ਮੌਕੇ ਮੀਤ ਸਕੱਤਰ ਗੁਰਨਾਮ ਸਿੰਘ, ਜਗਦੀਸ਼ ਸਿੰਘ ਇੰਚਾਰਜ 85 ਸ਼੍ਰੋਮਣੀ ਕਮੇਟੀ, ਸਾਬਕਾ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ, ਮਨਦੀਪ ਸਿੰਘ ਛਿਛਰੇ ਵਾਲ ਗੁ: ਇੰਸਪੈਕਟਰ, ਜਥੇ. ਭਜਨ ਸਿੰਘ ਭੁੱਸੇ, ਅਜੀਤ ਸਿੰਘ ਹੁਸ਼ਿਆਰ ਨਗਰ, ਫਤਿਹ ਸਿੰਘ ਕੱਲੇਵਾਲ, ਡਾ. ਹਰਵਿੰਦਰ ਸਿੰਘ ਕੱਲੇਵਾਲ, ਸਰੂਪ ਸਿੰਘ ਅਚਿੰਤਕੋਟ, ਅਜਮੇਰ ਸਿੰਘ ਘਰੰਡੀ ਸਮੇਤ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰ ਸਨ।

ਪਿਛਲੀ ਖ਼ਬਰ ਨਾਰਵੇ 1998 ਤੋਂ ਬਾਅਦ ਪਹਿਲੀ ਵਾਰ ਪ੍ਰੀ ਕੁਆਰਟਰ ਫਾਈਨਲ ’ਚ ਹਾਲੈਂਡ ਦੇ ਮੈਚ ਜੇਤੂ ਗੋਲ ਦੀ ਬਦੌਲਤ ਆਈਵਰੀ ਕੋਸਟ ਨੂੰ 2... ਅਗਲੀ ਖ਼ਬਰ ਹਸਪਤਾਲ ’ਚ ਦਾਖ਼ਲ ਮਰੀਜ਼ ਦੀ ਕੁੱਟਮਾਰ ਦੇ ਮਾਮਲੇ ’ਚ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਨਿਹੰਗ ਸਿੰਘਾਂ ਨੇ ਲਗਾਇਆ ਜਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।