28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਸੰਤ ਬਾਬਾ ਜਵੰਦ ਸਿੰਘ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਜੋੜ ਮੇਲਾ ਸ਼ਾਨੋ-ਸਾਕਤ ਨਾਲ ਆਰੰਭ

ਅਜੀਤ ਡੈਸਕ 02-07-2026
ਰਾਜਾਸਾਂਸੀ, 1 ਜੁਲਾਈ (ਹਰਦੀਪ ਸਿੰਘ ਖੀਵਾ)-ਮਹਾਨ ਤਪੱਸਵੀ ਸੰਤ ਬਾਬਾ ਜਵੰਦ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਸੰਤਸਰ ਸਾਹਿਬ ਹਵਾਈ ਅੱਡਾ ਰਾਜਾਸਾਂਸੀ ਵਿਖੇ ਬਾਬਾ ਬਾਬਾ ਜਵੰਦ ਦੀ 104 ਸਾਲਾ ਬਰਸੀ ਨੂੰ ਸਮਰਪਿਤ ਦੋ ਰੋਜ਼ਾ ਧਾਰਮਿਕ ਜੋੜ ਮੇਲਾ ਏਅਰਪੋਰਟ ਅਥਾਰਟੀ ’ਤੇ ਇਲਾਕੇ ਦੀਆਂ ਸੰਗਤਾਂ ਸਾਂਝੇ ਸਹਿਯੋਗ ਨਾਲ ਸ਼ਾਨੋ ਸੌਕਤ ਨਾਲ ਆਰੰਭ ਹੋਇਆ। ਖੁੱਲੇ ਪੰਡਾਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੀਵਾਨ ਸਜਾਏ ਗਏ। ਸਜੇ ਦੀਵਾਨਾਂ ਵਿਚ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਹਜ਼ੂਰੀ ਰਾਗੀ ਜਥਾ ਭਾਈ ਮਨਿੰਦਰਜੀਤ ਸਿੰਘ ਵਲੋਂ ਗੁਰਮਤਿ ਵਿਚਾਰਾਂ ਤੇ ਧੁਰ ਕੀ ਬਾਣੀ ਦਾ ਹਰ ਜੱਸ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਦੌਰਾਨ ਭਾਈ ਪ੍ਰੇਮ ਸਿੰਘ ਮੁੱਖ ਅਰਦਾਸੀਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਸਮਾਗਮ ਦੀ ਸਮਾਪਤੀ ਸਮੇਂ ਅਰਦਾਸ ਕੀਤੀ ਗਈ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਲਗਾਤਾਰ 6 ਦਿਨ ਸੰਧਿਆ ਦੇ ਦੀਵਾਨ ਸਜਾਏ ਗਏ। ਜਿਸ ਵਿਚ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ, ਭਾਈ ਗੁਰਿੰਦਰਪਾਲ ਸਿੰਘ, ਭਾਈ ਹਰਮਨਦੀਪ ਸਿੰਘ, ਸਿੰਘ ਸਾਹਿਬ ਗਿਆਨੀ ਭਾਈ ਬਲਜੀਤ ਸਿੰਘ, ਭਾਈ ਦਵਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਵਲੋਂ ਗੁਰਬਾਣੀ ਦਾ ਕੀਰਤਨ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਪ੍ਰਬੰਧਕਾਂ ਸੇਵਾਦਾਰਾਂ ‘ਚ ਕਵਲਬੀਰ ਸਿੰਘ, ਅੰਗਰੇਜ਼ ਸਿੰਘ, ਭਗਵੰਤ ਸਿੰਘ, ਅਜੈਪਾਲ ਸਿੰਘ, ਕੁਲਦੀਪ ਸਿੰਘ, ਨਛੱਤਰ ਸਿੰਘ ਭੁੱਲਰ, ਬਾਬਾ ਸਰਬਜੀਤ ਸਿੰਘ, ਗੁਰਮੁੱਖ ਸਿੰਘ ਠੇਕੇਦਾਰ, ਤਰਲੋਚਨ ਸਿੰਘ ਹੈਪੀ, ਬਲਜਿੰਦਰ ਸਿੰਘ ਖ਼ਾਲਸਾ ਵਲੋਂ ਸਮਾਗਮ ਵਿਚ ਪਹੁੰਚੇ ਉਕਤ ਜਥਿਆਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਪਰਿਵਾਰ ਸਮੇਤ ਹਾਜ਼ਰੀ ਭਰਨ ਪਹੁੰਚੇ ਹਵਾਈ ਅੱਡੇ ਦੇ ਏ..ਕੇ ਸ਼ਰਮਾ ਦਾ ਪ੍ਰਬੰਧਕਾਂ ਵਲੋਂ ਗੁਰੂ ਦੀ ਬਖ਼ਸ਼ਿਸ਼ ਸ੍ਰੀਸਾਹਿਬ ਤੇ ਸਿਰੋਪੇ ਭੇਟ ਕਰਕੇ ਸਨਮਾਨ ਕੀਤਾ ਗਿਆ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਾਜੇਸ਼ਵਰ ਦਿਆਲ ’ਤੇ ਜਾਅਲੀ ਵੋਟਾਂ ਬਣਾਉਣ ਦਾ ਦੋਸ਼ ਅਗਲੀ ਖ਼ਬਰ ਵੰਡ ਤੋਂ 79 ਸਾਲਾਂ ਬਾਅਦ ਪਾਕਿ ਦੇ ਡੇਰਾ ਇਸਮਾਈਲ ਖ਼ਾਨ ’ਚ ਸ਼ਮਸ਼ਾਨ ਘਾਟ ਲਈ ਹਿੰਦੂ, ਸਿੱਖ ਭਾਈਚਾਰੇ ਨੂੰ ਮਿਲੀ ਜ਼ਮੀਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।