27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪਾਕਿ ਨੇ ਭਾਰਤ ਨੂੰ ਗੱਲਬਾਤ ਅਤੇ ਕੂਟਨੀਤੀ ਰਾਹੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਕੀਤੀ ਅਪੀਲ

ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਮੁਹੰਮਦ ਇਸਹਾਕ ਡਾਰ ਨੇ ਭਾਰਤ ਨੂੰ ਚੰਗੇ ਗੁਆਂਢੀਆਂ ਵਾਂਗ ਰਹਿਣ ਅਤੇ ਗੱਲਬਾਤ ਤੇ ਕੂਟਨੀਤੀ ਰਾਹੀਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਨੇ ਅਪ੍ਰੈਲ 2025 ’ਚ ਜੰਮੂ-ਕਸ਼ਮੀਰ ਦੇ ਪਹਿਲਗਾਮ ’ਚ ਅੱਤਵਾਦੀ ਹਮਲੇ ਦੌਰਾਨ 26 ਲੋਕਾਂ ਦੀ ਹੱਤਿਆ ਤੋਂ ਬਾਅਦ ਪਾਕਿ ਨਾਲ ਸਿੰਧੂ ਜਲ ਸੰਧੀ ਨੂੰ ਮੁਲਤਵੀ ਕਰ ਦਿੱਤਾ ਸੀ। ਡਾਰ ਨੇ ਕਿਹਾ ਕਿ ਲੰਬੇ ਸਮੇਂ ਦੀ ਸ਼ਾਂਤੀ ਸਿਰਫ਼ ਆਪਸੀ ਸਤਿਕਾਰ ਅਤੇ ਰਾਜ ਦੀ ਪ੍ਰਭੂਸੱਤਾ ਦੁਆਰਾ ਹੀ ਸੰਭਵ ਹੈ । ਭਾਰਤ ਨਾਲ ਗੱਲਬਾਤ ਰਾਹੀਂ ਮੁੱਦਿਆਂ ਨੂੰ ਹੱਲ ਕਰਨ ਦੀਆਂ ਪਿਛਲੀਆਂ ਕੋਸ਼ਿਸ਼ਾਂ ਬਾਰੇ ਗੱਲ ਕਰਦੇ ਹੋਏ ਪਾਕਿ ਵਿਦੇਸ਼ ਮੰਤਰੀ ਨੇ ਕਿਹਾ ਕਿ ਅਸੀਂ ਪੂਰੀ ਇਮਾਨਦਾਰੀ ਨਾਲ ਸਾਰੇ ਮੁੱਦਿਆਂ ’ਤੇ ਗੱਲ ਕਰਨ ਲਈ ਤਿਆਰ ਹਾਂ, ਪਰ ਅਸੀਂ ਸੰਯੁਕਤ ਗੱਲਬਾਤ ਦਾ ਸੱਦਾ ਦਿੰਦੇ ਹਾਂ, ਇਸ ਲਈ ਦੋ ਲੋਕਾਂ ਵਿਚਕਾਰ ਮਿਲਵਰਤਨ ਜਾਂ ਤਾਲਮੇਲ ਦੀ ਲੋੜ ਹੁੰਦੀ ਹੈ। ਇਸ ਦੌਰਾਨ ਉਨ੍ਹਾਂ ਨੇ ਭਾਰਤ ਨੂੰ ‘ਤੰਗ ਦਿਮਾਗ਼’ ਦੱਸਦਿਆਂ ਕਈ ਤੱਥਹੀਣ ਦੋਸ਼ ਲਗਾਏ ਅਤੇ ਧਮਕੀਆਂ ਵੀ ਦਿੱਤੀਆਂ ।
ਪਿਛਲੀ ਖ਼ਬਰ ਬੱਲ ਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੀ ਪੀ. ਐੱਸ. ਪੀ. ਸੀ. ਐਲ. ਚੀਫ ਇੰਜੀਨੀਅਰ ਨਾਲ ਮੀਟਿੰਗ ਅਗਲੀ ਖ਼ਬਰ 1 ਮਹੀਨੇ ਬਾਅਦ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ’ਚ ਪਰਤੀਆਂ ਰੌਣਕਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।