27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-07-2026

ਪੰਜਾਬ, ਹਰਿਆਣਾ ’ਚ ਭਾਰੀ ਮੀਂਹ ਦੀ ਚਿਤਾਵਨੀ

ਅਜੀਤ ਡੈਸਕ 02-07-2026
ਅੰਮ੍ਰਿਤਸਰ, 1 ਜੁਲਾਈ (ਹਰਮਿੰਦਰ ਸਿੰਘ)-ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਬਹੁਤ ਸਾਰੇ ਹਿੱਸਿਆਂ ’ਚ ਅਗਲੇ ਦਿਨਾਂ ‘ਚ ਗਰਮੀ ਤੋਂ ਰਾਹਤ ਮਿਲੇਗੀ। 2 ਜੁਲਾਈ ਤੋਂ 7 ਜੁਲਾਈ ਤੱਕ ਬਹੁਤ ਸਾਰੇ ਇਲਾਕਿਆਂ ‘ਚ ਗਰਜ ਚਮਕ ਦੇ ਨਾਲ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋਣ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਮੌਸਮ ਵਿਭਾਗ ਅਨੁਸਾਰ ਦੱਖਣ ਪੱਛਮ ਮਾਨਸੂਨ ਦੇ ਅਗੇ ਵੱਧਣ ਦਾ ਅਸਰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ‘ਚ ਅਗਲੇ ਦਿਨਾਂ ‘ਚ ਭਾਰੀ ਅਤੇ ਦਰਮਿਾਨੀ ਬਾਰਿਸ਼ ਹੋਵੇਗੀ, ਜਿਸ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ। ਲੰਘੇ 24 ਘੰਟਿਆਂ ‘ਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ‘ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ, ਜਿਸ ਤਰ੍ਹਾਂ ਮੌਸਮ ਵਿਭਾਗ ਵਲੋਂ ਅਗਲੇ 7 ਦਿਨਾਂ ਤੱਕ ਇਨ੍ਹਾਂ ਦੋਵੇ ਸੂਬਿਆਂ ਤੇ ਸਾਂਝੀ ਰਾਜਧਾਨੀ ਵਿਚ ਗਰਜ ਚਮਕ ਨਾਲ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨੂੰ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ, ਜਿਸ ਦੇ ਨਾਲ ਤਾਪਮਾਨ ‘ਚ ਹੋਰ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਵਲੋਂ ਅਗਾਮੀ ਦਿਨਾਂ ਦੇ ਮੌਸਮ ਨੂੰ ਲੈ ਕੇ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਿਛਲੀ ਖ਼ਬਰ ਭਿਆਨਕ ਸੜਕ ਹਾਦਸੇ ’ਚ ਦੋ ਪਰਿਵਾਰਾਂ ਦੇ 4 ਜੀਆਂ ਦੀ ਮੌਤ 9 ਗੰਭੀਰ ਜ਼ਖ਼ਮੀ-ਅਮਰਨਾਥ ਦੇ ਦਰਸ਼ਨਾਂ ਲਈ ਜਾਂਦੇ ਸਮੇਂ ਵਾਪਰਿਆ... ਅਗਲੀ ਖ਼ਬਰ ਬੱਲ ਕਲਾਂ ਇੰਡਸਟਰੀਅਲ ਵੈਲਫੇਅਰ ਐਸੋਸੀਏਸ਼ਨ ਦੀ ਪੀ. ਐੱਸ. ਪੀ. ਸੀ. ਐਲ. ਚੀਫ ਇੰਜੀਨੀਅਰ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।