10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

ਜਗਦੇਵ ਕਲਾਂ, 9 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਸੈਂਸਰਾ ਵਿਖੇ ਵਿਦਿਆਰਥੀਆਂ ਵਿਚ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਧਾਰਮਿਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਭਾਈ ਗੁਰਲਾਲ ਸਿੰਘ ਅਤੇ ਭਾਈ ਗੁਰਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਨੈਤਿਕ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਅਜੀਤ ਡੈਸਕ 10-08-2026
ਜਗਦੇਵ ਕਲਾਂ, 9 ਅਗਸਤ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਸੈਂਸਰਾ ਵਿਖੇ ਵਿਦਿਆਰਥੀਆਂ ਵਿਚ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਧਾਰਮਿਕ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਭਾਈ ਗੁਰਲਾਲ ਸਿੰਘ ਅਤੇ ਭਾਈ ਗੁਰਸ਼ੇਰ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਮਤਿ ਸਿਧਾਂਤਾਂ ਅਤੇ ਨੈਤਿਕ ਜੀਵਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬਦੇ ਜੀਵਨ, ਉਨ੍ਹਾਂ ਦੀਆਂ ਮਹਾਨ ਸਿੱਖਿਆਵਾਂ, ਮਨੁੱਖਤਾ ਦੀ ਨਿਸ਼ਕਾਮ ਸੇਵਾ ਅਤੇ ਦਇਆ-ਭਾਵਨਾ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ । ਇਸ ਦੇ ਨਾਲ ਹੀ ਉਨ੍ਹਾਂ ਨੇ ਬਾਕੀ ਗੁਰੂ ਸਾਹਿਬਾਨ ਦੇ ਸੰਖੇਪ ਇਤਿਹਾਸ ਅਤੇ ਸਿੱਖ ਧਰਮ ਦੇ ਮਹਾਨ ਸਿਧਾਂਤਾਂ ਨਾਲ ਵੀ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਿਤਨੇਮ ਕਰਨ, ਗੁਰਬਾਣੀ ਪੜ੍ਹਨ ਅਤੇ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ, ਮਜੀਠੀਆ ਜਸਬੀਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨੇਹਾ ਕਨੋਤਰਾ ਨੇ ਵੀ ਵਿਦਿਆਰਥੀਆਂ ਨੂੰ ਸਿੱਖੀ ਦੇ ਸਿਧਾਂਤਾਂ ਨੂੰ ਜੀਵਨ ਵਿਚ ਅਪਣਾਉਣ, ਨੈਤਿਕ ਗੁਣ ਧਾਰਨ ਕਰਨ ਅਤੇ ਗੁਰੂ ਘਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦੇ ਅੰਤ ਵਿਚ ਸਕੂਲ ਪ੍ਰਬੰਧਕਾਂ ਵਲੋਂ ਭਾਈ ਗੁਰਲਾਲ ਸਿੰਘ ਅਤੇ ਭਾਈ ਗੁਰਸ਼ੇਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਅਗਲੀ ਖ਼ਬਰ 28 ਨੂੰ ਕਾਨਫਰੰਸ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ- ਭਲਾਈਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।