10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਪੈਨਸ਼ਨਰ ਐਸੋਸੀਏਸ਼ਨ ਅਜਨਾਲਾ ਵਲੋਂ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਅਜਨਾਲਾ ਦੀ ਇਕ ਅਹਿਮ ਮੀਟਿੰਗ ਸਰਬਜੀਤ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਲੰਬਿਤ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.

ਅਜੀਤ ਡੈਸਕ 10-08-2026
ਅਜਨਾਲਾ, 9 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਪੈਨਸ਼ਨਰ ਐਸੋਸੀਏਸ਼ਨ ਅਜਨਾਲਾ ਦੀ ਇਕ ਅਹਿਮ ਮੀਟਿੰਗ ਸਰਬਜੀਤ ਸਿੰਘ ਪੰਨੂ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਾਂ ਨੇ ਸ਼ਿਰਕਤ ਕਰਦਿਆਂ ਆਪਣੀਆਂ ਲੰਬਿਤ ਮੰਗਾਂ ਅਤੇ ਸਰਕਾਰ ਦੀਆਂ ਨੀਤੀਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਦੌਰਾਨ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਡੀ.ਏ. ਜਾਰੀ ਨਾ ਕਰਨ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਅਮਰਜੀਤ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਪਸ਼ਟ ਹੁਕਮਾਂ ਦੇ ਬਾਵਜੂਦ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀ ਪਾਲਣਾ ਨਾ ਕਰਨਾ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦੇ ਹੱਕਾਂ ਨੂੰ ਅਣਡਿੱਠਾ ਕਰ ਰਹੀ ਹੈ, ਜਿਸ ਕਾਰਨ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੀਟਿੰਗ ਵਿਚ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ ਚਲਾਏ ਜਾ ਰਹੇ ਸੰਘਰਸ਼ ਦਾ ਵੀ ਸਮਰਥਨ ਕਰਨ ਦਾ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ। ਇਸ ਮੌਕੇ ਮਲਕੀਤ ਸਿੰਘ ਰੰਧਾਵਾ, ਕਵਲਜੀਤ ਸਿੰਘ ਜੌਹਲ, ਜਗਦੀਸ਼ ਦੇਵਗਨ, ਹਰਦੇਵ ਸਿੰਘ, ਬਲਕਾਰ ਸਿੰਘ ਥੋਬਾ, ਜਗਬੀਰ ਸਿੰਘ, ਸਵਿੰਦਰ ਸਿੰਘ ਸਿੱਧੂ, ਜਗਬੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪੈਨਸ਼ਨਰ ਹਾਜ਼ਰ ਸਨ।ਇਸ ਮੌਕੇ ਸਮੂਹ ਪੈਨਸ਼ਨਰਾਂ ਵਲੋਂ ਸਰਕਾਰ ਦੀਆਂ ਪੈਨਸ਼ਨਰ ਤੇ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਪਿਛਲੀ ਖ਼ਬਰ ਨਕਲੀ ਦੁੱਧ ਉਤਪਾਦਾਂ ਤੇ ਘਟੀਆ ਗੁਣਵੱਤਾ ਫਾਸਟ ਫੂਡ ਦੀ ਵਿਕਰੀ ਜ਼ੋਰਾਂ ’ਤੇ : ਭੋਮਾ ਤੇ ਠੱਠੇਵਾਲਾ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ ਵਿਖੇ ਧਾਰਮਿਕ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।