10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਕੇ. ਡੀ. ਸਕੂਲ ਆਫ਼ ਐਕਸੀਲੈਂਸ ਵਿਖੇ ਸੀ. ਆਈ. ਐੱਸ. ਸੀ. ਈ. ਰੀਜਨਲ ਸ਼ਤਰੰਜ ਚੈਂਪੀਅਨਸ਼ਿਪ

ਮਾਨਾਂਵਾਲਾ, 9 ਅਗਸਤ (ਗੁਰਦੀਪ ਸਿੰਘ ਨਾਗੀ)- ਗੁਰੂ ਹਰਕ੍ਰਿਸ਼ਨ ਸੀ. ਕੇ.

ਅਜੀਤ ਡੈਸਕ 10-08-2026
ਮਾਨਾਂਵਾਲਾ, 9 ਅਗਸਤ (ਗੁਰਦੀਪ ਸਿੰਘ ਨਾਗੀ)- ਗੁਰੂ ਹਰਕ੍ਰਿਸ਼ਨ ਸੀ.ਕੇ.ਡੀ. ਸਕੂਲ ਆਫ਼ ਐਕਸੀਲੈਂਸ, ਸ਼ੁਭਮ ਇਨਕਲੇਵ, ਦਬੁਰਜੀ, ਅੰਮ੍ਰਿਤਸਰ ਵਿਖੇ ਸੀ.ਆਈ.ਐੱਸ.ਸੀ.ਈ. ਰੀਜਨਲ ਸ਼ਤਰੰਜ ਚੈਂਪੀਅਨਸ਼ਿਪ ਕਰਵਾਈ ਗਈ । ਇਸ ਚੈਂਪੀਅਨਸ਼ਿਪ ਵਿਚ ਅੰਮ੍ਰਿਤਸਰ, ਮੋਗਾ, ਮੁਕਤਸਰ ਸਾਹਿਬ, ਹਿਮਾਚਲ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ-ਐੱਨ.ਸੀ.ਆਰ. ਵਰਗੇ ਵੱਖ-ਵੱਖ ਜ਼ੋਨਾਂ ਦੀਆਂ ਲੜਕਿਆਂ ਅਤੇ ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਵਿਚ ਮੁੱਖ-ਮਹਿਮਾਨ ਵਜੋਂ ਪੀ.ਐੱਸ.ਈ.ਬੀ. ਦੇ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਅਤੇ ਖੇਡ ਡਾਇਰੈਕਟਰ ਸੀ.ਕੇ.ਡੀ. ਦੀਪਿੰਦਰ ਸਿੰਘ ਨੇ ਸ਼ਿਰਕਤ ਕੀਤੀ । ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸਚਦੇਵਾ, ਪ੍ਰਿਤਪਾਲ ਸਿੰਘ ਨਰੂਲਾ, ਹੰਸਬੀਰ ਸਿੰਘ ਅਤੇ ਸਕੂਲ ਦੇ ਪ੍ਰਿੰ: ਹਰਕਮਲਪ੍ਰੀਤ ਕੌਰ ਕਾਲਰਾ ਹਾਜ਼ਰ ਸਨ । ਪ੍ਰਿੰ: ਹਰਕਮਲਪ੍ਰੀਤ ਕੌਰ ਕਾਲਰਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਅਖੀਰ ’ਚ ਪ੍ਰਿੰ: ਹਰਕਮਲਪ੍ਰੀਤ ਕੌਰ ਕਾਲਰਾ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ।
ਪਿਛਲੀ ਖ਼ਬਰ ਸੁਰਿੰਦਰਪਾਲ ਸਿੰਘ ਨੂੰ ਦੂਸਰੀ ਵਾਰ ਸਰਕਲ ਜੰਡਿਆਲਾ ਗੁਰੂ (ਦਿਹਾਤੀ) ਦਾ ਪ੍ਰਧਾਨ ਥਾਪਿਆ ਅਗਲੀ ਖ਼ਬਰ ਪਿੰਗਲਵਾੜਾ ਸੰਸਥਾ ਮਨੁੱਖਤਾ ਦੀ ਸੇਵਾ ਦੇ ਨਾਲ ਨਾਲ ਸਰਬੱਤ ਦੇ ਭਲੇ ਲਈ ਵੱਡੇ ਕਾਰਜ ਕਰ ਰਹੀ- ਸੰਧੂ ਦਿੱਲੀ ਦੇ ਐਲ . ਜੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।