11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਵਿਧਾਇਕ ਧਾਲੀਵਾਲ ਨੇ ਵਿਧਾਨ ਸਭਾ ’ਚ ਚੁੱਕਿਆ ਅਜਨਾਲਾ ਸਮੇਤ ਹੋਰਨਾਂ ਇਲਾਕਿਆਂ ’ਚ ਹੜ੍ਹਾਂ ਦਾ ਮੁੱਦਾ

ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਵਿਧਾਨ ਸਭਾ ’ਚ ਉੱਜ ਦਰਿਆ ਕਾਰਨ ਹਰ ਸਾਲ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪੈਦਾ ਹੋਣ ਵਾਲੀ ਹੜ੍ਹਾਂ ਦੀ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉੱਜ ਦਰਿਆ ’ਤੇ ਡੈਮ ਨਾ ਬਣਨ ਕਾਰਨ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਵੱਡੀ ਮਾਤਰਾ ’ਚ ਪਾਣੀ ਪੰਜਾਬ ਵੱਲ ਆਉਂਦਾ ਹੈ, ਜਿਸ ਕਾਰਨ ਅਜਨਾਲਾ ਸਮੇਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਲੋਕਾਂ ਅਤੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਆਉਣ ਵਾਲੀਆਂ ਭਾਰੀ ਮੁਸ਼ਕਿਲਾਂ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ ।

ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਿਧਾਨ ਸਭਾ ’ਚ ਹੜ੍ਹਾਂ ਦਾ ਮੁੱਦਾ ਚੁੱਕਦੇ ਹੋਏ। ਅਜੀਤ ਤਸਵੀਰ 11-08-2026
ਅਜਨਾਲਾ, 10 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਪੰਜਾਬ ਵਿਧਾਨ ਸਭਾ ’ਚ ਉੱਜ ਦਰਿਆ ਕਾਰਨ ਹਰ ਸਾਲ ਪੰਜਾਬ ਦੇ ਸਰਹੱਦੀ ਇਲਾਕਿਆਂ ਵਿਚ ਪੈਦਾ ਹੋਣ ਵਾਲੀ ਹੜ੍ਹਾਂ ਦੀ ਸਮੱਸਿਆ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਉੱਜ ਦਰਿਆ ’ਤੇ ਡੈਮ ਨਾ ਬਣਨ ਕਾਰਨ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਵੱਡੀ ਮਾਤਰਾ ’ਚ ਪਾਣੀ ਪੰਜਾਬ ਵੱਲ ਆਉਂਦਾ ਹੈ, ਜਿਸ ਕਾਰਨ ਅਜਨਾਲਾ ਸਮੇਤ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਦੇ ਲੋਕਾਂ ਅਤੇ ਕਿਸਾਨਾਂ ਨੂੰ ਹੜ੍ਹਾਂ ਕਾਰਨ ਆਉਣ ਵਾਲੀਆਂ ਭਾਰੀ ਮੁਸ਼ਕਿਲਾਂ ਅਤੇ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ । ਵਿਧਾਇਕ ਧਾਲੀਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉੱਜ ਦਰਿਆ ’ਤੇ ਡੈਮ ਬਣਾਉਣ ਦੇ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇ ਅਤੇ ਕੇਂਦਰ ’ਤੇ ਲੋੜੀਂਦਾ ਦਬਾਅ ਬਣਾਇਆ ਜਾਵੇ, ਤਾਂ ਜੋ ਇਸ ਸਮੱਸਿਆ ਦਾ ਪੱਕਾ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਰ ਸਾਲ ਹੜ੍ਹਾਂ ਤੋਂ ਬਾਅਦ ਰਾਹਤ ਕਾਰਜਾਂ ’ਤੇ ਵੱਡੇ ਪੱਧਰ ’ਤੇ ਸਰਕਾਰੀ ਸਰੋਤ ਖ਼ਰਚ ਕਰਨ ਦੀ ਬਜਾਏ ਅਜਿਹੇ ਪੱਕੇ ਹੱਲ ਵੱਲ ਧਿਆਨ ਦੇਣ ਦੀ ਲੋੜ ਹੈ । ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੰਮੂ ਕਸ਼ਮੀਰ ਸਮੇਤ ਹੋਰਨਾਂ ਪਹਾੜੀ ਖੇਤਰਾਂ ਵਿਚ ਭਾਰੀ ਬਾਰਿਸ਼ਾਂ ਅਤੇ ਬੱਦਲ ਫਟਣ ਕਾਰਨ ਉੱਜ ਦਰਿਆ ਦਾ ਪਾਣੀ ਬੇਕਾਬੂ ਢੰਗ ਨਾਲ ਪੰਜਾਬ ਵੱਲ ਆਉਣ ਕਾਰਨ ਸਰਹੱਦੀ ਖੇਤਰਾਂ ਵਿਚ ਕਿਸਾਨਾਂ ਦੀਆਂ ਫ਼ਸਲਾਂ, ਪਸ਼ੂ-ਧਨ ਅਤੇ ਲੋਕਾਂ ਦੀ ਜਾਨ-ਮਾਲ ਪ੍ਰਭਾਵਿਤ ਹੁੰਦੀ ਹੈ। ਸ: ਧਾਲੀਵਾਲ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆ ਂ ਦੱਸਿਆ ਕਿ ਪਿਛਲੇ ਸਾਲ ਅਗਸਤ ਮਹੀਨੇ ’ਚ ਆਏ ਭਿਆਨਕ ਹੜ੍ਹਾਂ ਕਾਰਨ ਹਲਕਾ ਅਜਨਾਲਾ ਅੰਦਰ 23 ਥਾਵਾਂ ’ਤੇ ਧੁੱਸੀ ਬੰਨ੍ਹ ’ਤੇ ਪਾੜ ਪੈਣ ਕਾਰਨ ਅਜਨਾਲਾ ਦੇ 150 ਤੋਂ ਵਧੇਰੇ ਪਿੰਡ ਪ੍ਰਭਾਵਿਤ ਹੋਏ ਸਨ ਅਤੇ 10 ਵਿਅਕਤੀਆਂ ਦੀਆਂ ਕੀਮਤਾਂ ਜਾਨਾਂ ਵੀ ਅਜਾਈਂ ਚਲੀਆਂ ਗਈਆਂ ਸਨ । ਇਸ ਤੋਂ ਇਲਾਵਾ ਹਜ਼ਾਰਾਂ ਏਕੜ ਫ਼ਸਲਾਂ, ਗਰੀਬ ਪਰਿਵਾਰਾਂ ਦੇ ਘਰ ਅਤੇ 300 ਤੋਂ ਵਧੇਰੇ ਪਸ਼ੂ ਵੀ ਭਿਆਨਕ ਹੜ੍ਹਾਂ ਦੀ ਭੇਟ ਚੜ੍ਹ ਗਏ ਸਨ, ਜਿਸ ਦੀ ਭਰਪਾਈ ਲਈ ਉਸ ਸਮੇਂ ਘੋਨੇਵਾਲਾ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰ ਮੰਗ ਪੱਤਰ ਦੇ ਕੇ 2000 ਕਰੋੜ ਰੁਪਏ ਦਾ ਪੈਕੇਜ ਦੇਣ ਦੀ ਮੰਗ ਕੀਤੀ ਸੀ ਪਰ ਕੇਂਦਰ ਸਰਕਾਰ ਵਲੋਂ ਹੁਣ ਤੱਕ ਕੋਈ ਪੈਕੇਜ ਨਹੀਂ ਦਿੱਤਾ ਗਿਆ।
ਪਿਛਲੀ ਖ਼ਬਰ ਮਜਵਿੰਡ ਗੋਪਾਲਪੁਰਾ ਸਟੇਡੀਅਮ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਮਹਿਤਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।