ਆਮ ਆਦਮੀ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ’ਤੇ ਲੜੇਗੀ-ਤਲਬੀਰ ਸਿੰਘ ਗਿੱਲ
ਚਵਿੰਡਾ ਦੇਵੀ, 10 ਅਗਸਤ (ਸਤਪਾਲ ਸਿੰਘ ਢੱਡੇ)- ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਡਾਹਰੀਕੇ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਚੋਣਾਂ ਵਿਕਾਸ, ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਮੁੱਦੇ ‘ਤੇ ਲੜੇਗੀ ।
ਚਵਿੰਡਾ ਦੇਵੀ, 10 ਅਗਸਤ (ਸਤਪਾਲ ਸਿੰਘ ਢੱਡੇ)- ਆਮ ਆਦਮੀ ਪਾਰਟੀ ਦੇ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਪਿੰਡ ਡਾਹਰੀਕੇ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ । ਮੀਟਿੰਗ ਦੌਰਾਨ ਉਨ੍ਹਾਂ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੀ ਰਣਨੀਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਚੋਣਾਂ ਵਿਕਾਸ, ਲੋਕ ਭਲਾਈ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇ ਮੁੱਦੇ ‘ਤੇ ਲੜੇਗੀ । ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਉਹ ਇਮਾਨਦਾਰ ਅਤੇ ਜਵਾਬਦੇਹ ਸਰਕਾਰ ਚਾਹੁੰਦੇ ਹਨ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿੱਖਿਆ, ਸਿਹਤ, ਬਿਜਲੀ, ਪਾਣੀ, ਸੜਕਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਕਦਮ ਚੁੱਕੇ ਹਨ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾਵੇਗੀ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਪੰਚ ਸੁਖਵਿੰਦਰ ਸਿੰਘ, ਗੁਰਪਾਲ ਸਿੰਘ ਮੈਂਬਰ ਪੰਚਾਇਤ, ਅਮਰਜੀਤ ਸਿੰਘ, ਪਲਵਿੰਦਰ ਸਿੰਘ, ਜਤਿੰਦਰ ਸਿੰਘ, ਅਮਰਬੀਰ ਸਿੰਘ, ਰੋਬਿਨ ਪ੍ਰੀਤ ਸਿੰਘ, ਗਗਨਦੀਪ ਸਿੰਘ, ਸ਼ਮਸ਼ੇਰ ਸਿੰਘ, ਗੁਰਪਾਲ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ ਮੈਂਬਰ ਪੰਚਾਇਤ, ਬਲਵਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ, ਤਰਸੇਮ ਸਿੰਘ, ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।