‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 316.50 ਕਰੋੜ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ-ਛੀਨਾ
ਅਜਨਾਲਾ/ ਰਾਜਾਸਾਂਸੀ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316. 50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ ।
ਅਜਨਾਲਾ/ ਰਾਜਾਸਾਂਸੀ, 11 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਾਗੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੁਣ ਤੱਕ ਸਿਖਰਲੀਆਂ 10 ਮੈਡੀਕਲ ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ 2,44,468 ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏ ਜਾ ਚੁੱਕੇ ਹਨ । ਇਹ ਜਾਣਕਾਰੀ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਸ਼ਰਨ ਸਿੰਘ ਛੀਨਾ ਨੇ ਦਿੰਦਿਆਂ ਦੱਸਿਆ ਕਿ ਗੰਭੀਰ ਬਿਮਾਰੀ ਸਿਰਫ਼ ਮਰੀਜ਼ ਦੀ ਸਿਹਤ ਲਈ ਹੀ ਚੁਣੌਤੀ ਨਹੀਂ ਹੁੰਦੀ, ਸਗੋਂ ਇਸ ਦਾ ਸਿੱਧਾ ਪ੍ਰਭਾਵ ਪਰਿਵਾਰ ਦੀ ਆਰਥਿਕ ਸਥਿਤੀ ‘ਤੇ ਵੀ ਪੈਂਦਾ ਹੈ। ਮੁੱਖ ਮੰਤਰੀ ਸਿਹਤ ਯੋਜਨਾ ਅਜਿਹੇ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖਰਚੇ ਦੀ ਚਿੰਤਾ ਤੋਂ ਰਾਹਤ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਕ੍ਰੌਨਿਕ ਹੀਮੋਡਾਇਲਸਿਸ ਸਭ ਤੋਂ ਵੱਧ ਕਰਵਾਈ ਜਾਣ ਵਾਲੀ ਪ੍ਰਕਿਰਿਆ ਹੈ । ਹੁਣ ਤੱਕ 1,87,656 ਡਾਇਲਸਿਸ ਸੈਸ਼ਨ, ਜਿਨ੍ਹਾਂ ਦੀ ਲਾਗਤ 30.65 ਕਰੋੜ ਰੁਪਏ ਤੋਂ ਵੱਧ ਹੈ, ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਨਾਲ ਗੁਰਦੇ ਦੀ ਬਿਮਾਰੀ ਨਾਲ ਲੰਬੇ ਸਮੇਂ ਤੋਂ ਜੂਝ ਰਹੇ ਮਰੀਜ਼ਾਂ ਨੂੰ ਹਰ ਵਾਰ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ ਦੀ ਚਿੰਤਾ ਤੋਂ ਬਿਨਾਂ ਆਪਣਾ ਇਲਾਜ ਜਾਰੀ ਰੱਖਣ ਵਿਚ ਮਦਦ ਮਿਲੀ ਹੈ।