13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਿਰਨਜੀਤ ਕੌਰ ਦੇ ਸਿਰ ਸੱਜਿਆ ਮਿਸਿਜ਼ ‘ਤੀਆਂ ਤੀਜ’ ਦਾ ਤਾਜ ਬੀ.ਐੱਨ.ਐੱਸ. ਇੰਟਰਨੈਸ਼ਨਲ ਸਕੂਲ ਵਿਖੇ ਤੀਆਂ ਤੀਜ ਦਾ ਮੇਲਾ ਧੂਮਧਾਮ ਨਾਲ ਮਨਾਇਆ

ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ) ਪੰਜਾਬੀ ਸੱਭਿਆਚਾਰ ਦੇ ਵਿਰਾਸਤੀ ਤਿਉਹਾਰਾਂ ’ਚ ਸਾਉਣ ਮਹੀਨੇ ਨਾਲ ਸੰਬੰਧਿਤ ‘ਤੀਆਂ ਤੀਜ’ ਦਾ ਮੇਲਾ ਬੀ. ਐੱਨ.

ਪੀਂਘ ਦੇ ਹੁਲਾਰੇ ਲੈਂਦੀ ‘ਮਿਸਿਜ਼ ਤੀਆਂ ਤੀਜ’ ਚੁਣੀ ਗਈ ਸੁਪਰਵਾਈਜ਼ਰ ਕਿਰਨਜੀਤ ਕੌਰ। 13-08-2026
ਰਾਮ ਤੀਰਥ, 12 ਅਗਸਤ (ਧਰਵਿੰਦਰ ਸਿੰਘ ਔਲਖ) ਪੰਜਾਬੀ ਸੱਭਿਆਚਾਰ ਦੇ ਵਿਰਾਸਤੀ ਤਿਉਹਾਰਾਂ ’ਚ ਸਾਉਣ ਮਹੀਨੇ ਨਾਲ ਸੰਬੰਧਿਤ ‘ਤੀਆਂ ਤੀਜ’ ਦਾ ਮੇਲਾ ਬੀ.ਐੱਨ.ਐੱਸ. ਇੰਟਰਨੈਸ਼ਨਲ ਸਕੂਲ, ਭਿੱਟੇਵੱਡ ਵਿਖੇ ਮਨਾਇਆ ਗਿਆ। ਸੰਧੂ ਗਰੁੱਪ ਆਫ਼ ਸਕੂਲਜ਼ ਦੇ ਚੇਅਰਮੈਨ ਕਰਮਿੰਦਰ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐੱਮ.ਡੀ.-ਕਮ-ਪ੍ਰਿੰ. ਗੁਰਚਰਨ ਸਿੰਘ ਸੰਧੂ ਦੀ ਨਿਗਰਾਨੀ ਹੇਠ ਇੰਚਾਰਜ ਜੋਤੀ ਠਾਕੁਰ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਸਮਾਗਮ ਯਾਦਗਾਰੀ ਹੋ ਨਿਬੜਿਆ। ਇਸ ਸਮੇਂ ਸਕੂਲ ਦੀਆਂ ਵਿਦਿਆਰਥਣਾਂ ਅਤੇ ਅਧਿਆਪਿਕਾਵਾਂ ਨੇ ਪੰਜਾਬੀ ਪਹਿਰਾਵੇ ਵਿਚ ਸੱਜ-ਧੱਜ ਕੇ ਸ਼ਮੂਲੀਅਤ ਕੀਤੀ। ਸੁਹਾਗ, ਘੋੜੀਆਂ ਅਤੇ ਸਿੱਠਣੀਆਂ ਵਰਗੇ ਵਿਰਾਸਤੀ ਗੀਤਾਂ ਦੀ ਪੇਸ਼ਕਾਰੀ ਦੇ ਨਾਲ-ਨਾਲ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿਚ ਪੰਜਾਬੀ ਸੱਭਿਆਚਾਰ ਦੀਆਂ ਰੰਗਤਾਂ ਭਰ ਦਿੱਤੀਆਂ। ਇਸ ਮੌਕੇ ਪ੍ਰਿੰਸੀਪਲ ਗੁਰਚਰਨ ਸਿੰਘ ਸੰਧੂ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਅਤੇ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਧੀਆਂ ਨੂੰ ਆਪਣੀ ਪ੍ਰਤਿਭਾ ਖੁੱਲ੍ਹ ਕੇ ਪ੍ਰਗਟ ਕਰਨ ਲਈ ਉਤਸ਼ਾਹਿਤ ਕਰਦੇ ਹਨ । ਸਮਾਗਮ ਦੌਰਾਨ ਵੱਖ-ਵੱਖ ਮਨੋਰੰਜਕ ਮੁਕਾਬਲੇ ਕਰਵਾਏ ਗਏ, ਜਿਸ ਵਿਚ ਸੁਪਰਵਾਈਜ਼ਰ ਕਿਰਨਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ‘ਮਿਸੇਜ ਤੀਆਂ ਤੀਜ’ ਦਾ ਵੱਕਾਰੀ ਤਾਜ ਆਪਣੇ ਨਾਮ ਕੀਤਾ। ਛੋਟੀਆਂ ਧੀਆਂ ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਰਹੀਆਂ। ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ। ਇਸ ਮੌਕੇ ਹਾਜ਼ਰੀਨ ਨੇ ਪੀਂਘ ਦੇ ਹੁਲਾਰਿਆਂ ਦਾ ਆਨੰਦ ਮਾਣਿਆ। ਸਮਾਗਮ ਦੇ ਅੰਤ ਵਿਚ ਇੰਚਾਰਜ ਜੋਤੀ ਠਾਕੁਰ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਕਰਮਜੀਤ ਕੌਰ, ਪੂਜਾ ਪ੍ਰੀਤ ਕੌਰ, ਮਨਦੀਪ ਕੌਰ, ਸਰਬਜੀਤ ਕੌਰ, ਮਨਪ੍ਰੀਤ ਕੌਰ, ਦਲਜੀਤ ਕੌਰ, ਗਗਨਦੀਪ ਕੌਰ ਅਤੇ ਹਰਜੀਤ ਕੌਰ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਜਾਅਲੀ ਵਸੀਅਤ ਦੇ ਚਰਚਿਤ ਮਾਮਲੇ ’ਚ ਤਹਿਸੀਲਦਾਰ ਸਮੇਤ ਸਾਰੇ ਮੁਲਜ਼ਮਾਂ ਦੀਆਂ ਜਮਾਨਤਾਂ ਰੱਦ ਅਗਲੀ ਖ਼ਬਰ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਪਿੰਡ ਠੱਠੀਆਂ ਵਿਖੇ ਬਾਬਾ ਬਕਾਲਾ ਸਾਹਿਬ ਦੀ ਕਾਨਫਰੰਸ ਲਈ ਕੀਤਾ ਲਾਮਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।