14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਫੇਰੂਮਾਨ ਕਾਲਜ ਵਿਚ ਇੰਟਰਨੈਸ਼ਨਲ ਯੂਥ-ਡੇ ਮਨਾਇਆ ਗਿਆ

ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਐੱਨ. ਐੱਸ.

ਅਜੀਤ ਡੈਸਕ 14-08-2026
ਰਈਆ, 13 ਅਗਸਤ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੂਮੈਨ ਰਈਆ ਵਿਖੇ ਐੱਨ.ਐੱਸ.ਐੱਸ. ਯੂਨਿਟ ਅਤੇ ਰੈੱਡ ਰਿਬਨ ਸੁਸਾਇਟੀ ਵਲੋਂ ਸਾਂਝੇ ਤੌਰ ਤੇ ਇੰਟਰਨੈਸ਼ਨਲ ਯੂਥ ਡੇ ਮਨਾਇਆ ਗਿਆ। ਇਸ ਦਿਨ ਦੀ ਅਹਿਮੀਅਤ ਨੂੰ ਧਿਆਨ ਵਿਚ ਰੱਖਦੇ ਹੋਏ ਰੈੱਡ ਰਿਬਨ ਸੁਸਾਇਟੀ ਦੇ ਨੋਡਲ ਅਫਸਰ ਅਸਿ. ਪ੍ਰੋ. ਇੰਦਰਪਾਲ ਕੌਰ ਵਲੋਂ ਇਸ ਦਿਨ ਦੀ ਮਹੱਤਤਾ ਅਤੇ ਸੁਸਾਇਟੀ ਵਿਚ ਯੂਥ ਦੇ ਅਹਿਮ ਯੋਗਦਾਨ ਬਾਰੇ ਚਰਚਾ ਕੀਤੀ ਗਈ। ਐੱਨ.ਐੱਸ.ਐੱਸ. ਦੇ ਨੋਡਲ ਅਫਸਰ ਅਸਿ. ਪ੍ਰੋ. ਵੰਦਨਾ ਵਲੋਂ ਸਾਰਿਆਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਤੇ ਵਿਦਿਆਰਥਣਾਂ ਦੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ। ਕਾਲਜ ਪ੍ਰਿੰ .ਡਾ. ਅਨੂ ਕਪਿਲ ਵਲੋਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਯੂਥ ਨੂੰ ਆਪਣੀ ਤਾਕਤ ਸਮਝਣ ਅਤੇ ਸਹੀ ਵਰਤਣ ਦੀ ਅਪੀਲ ਕੀਤੀ ਗਈ ਤਾਂ ਜੋ ਸਮਾਜ ਨੂੰ ਉਸਾਰੂ ਬਣਾਉਣ ਵਿਚ ਉਨ੍ਹਾਂ ਵਲੋਂ ਕੁਝ ਹਿੱਸਾ ਪਾਇਆ ਜਾ ਸਕੇ। ਇਸ ਮੌਕੇ ਤੇ ਐੱਨ.ਐੱਸ.ਐੱਸ. ਦੇ ਨੋਡਲ ਅਫਸਰ ਅਸਿ. ਪ੍ਰੋ. ਦਲਜੀਤ ਕੌਰ ਅਤੇ ਅਸਿ. ਪ੍ਰੋ. ਡਾ.ਹਰਵੰਤ ਕੌਰ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਬਾਣੀਆਂ ਵਿਖੇ ਸਾਬਕਾ ਵਿਧਾਇਕ ਜਥੇਦਾਰ ਜਲਾਲਉਸਮਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਲਈ ਵਰਕਰਾਂ ਨੂੰ ਕੀਤਾ ਲਾਮਬ... ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੋਈ ਕਸਰ ਨਹੀਂ ਛੱਡਾਂਗਾ ਕੁੱਕੂ ਆਪਣੀ ਨਿਯੁਕਤੀ ਲਈ ਸੁਖਬੀਰ ਸਿੰਘ ਬਾਦਲ, ਬਿਕਰਮ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।