15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹਰ ਘਰ ਤਿਰੰਗਾ ਮੁਹਿੰਮ ਤਹਿਤ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਨੁੱਕੜ ਨਾਟਕ ਦਾ ਮੰਚਨ

ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਸਰਕਾਰ ਵਲੋਂ 9 ਅਗਸਤ ਤੋਂ 17 ਅਗਸਤ ਤੱਕ ਹਰ ਘਰ ਤਿਰੰਗਾ ਪ੍ਰੋਗਰਾਮ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਡਿਵੀਜ਼ਨਲ ਸਕਾਊਟ ਐਂਡ ਗਾਈਡ ਟੀਮ ਵਲੋਂ ਆਜ਼ਾਦੀ ਸੰਗਰਾਮ ਨਾਲ ਸੰਬੰਧਿਤ ਇਕ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ। ਆਜ਼ਾਦੀ ’ਤੇ ਆਧਾਰਿਤ ਨਾਟਕ ਦੇਖ ਕੇ ਸਟੇਸ਼ਨ ’ਤੇ ਮੌਜੂਦ ਅਧਿਕਾਰੀ, ਕਰਮਚਾਰੀ ਅਤੇ ਯਾਤਰੀ ਦੇਸ਼ ਭਗਤੀ ਦੀਆਂ ਭਾਵਨਾਵਾਂ ਨਾਲ ਭਰ ਗਏ।

ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਭਾਰਤ ਸਰਕਾਰ ਵਲੋਂ 9 ਅਗਸਤ ਤੋਂ 17 ਅਗਸਤ ਤੱਕ ਹਰ ਘਰ ਤਿਰੰਗਾ ਪ੍ਰੋਗਰਾਮ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਡਿਵੀਜ਼ਨਲ ਸਕਾਊਟ ਐਂਡ ਗਾਈਡ ਟੀਮ ਵਲੋਂ ਆਜ਼ਾਦੀ ਸੰਗਰਾਮ ਨਾਲ ਸੰਬੰਧਿਤ ਇਕ ਨੁੱਕੜ ਨਾਟਕ ਦਾ ਮੰਚਨ ਕੀਤਾ ਗਿਆ। ਆਜ਼ਾਦੀ ’ਤੇ ਆਧਾਰਿਤ ਨਾਟਕ ਦੇਖ ਕੇ ਸਟੇਸ਼ਨ ’ਤੇ ਮੌਜੂਦ ਅਧਿਕਾਰੀ, ਕਰਮਚਾਰੀ ਅਤੇ ਯਾਤਰੀ ਦੇਸ਼ ਭਗਤੀ ਦੀਆਂ ਭਾਵਨਾਵਾਂ ਨਾਲ ਭਰ ਗਏ। ਸਟੇਸ਼ਨ ਸੁਪਰਡੈਂਟ ਅਕਸ਼ੈ ਪਠਾਨੀਆ, ਕਮਰਸ਼ੀਅਲ ਇੰਸਪੈਕਟਰ ਬਲਵਿੰਦਰ ਸਿੰਘ ਗਿੱਲ, ਹਿੱਤ ਨਿਰੀਖਕ ਰਾਜੇਸ਼ ਬੱਬਰ ਆਦਿ ਇਸ ਮੌਕੇ ਮੌਜੂਦ ਸਨ। ਇਸ ਨਾਟਕ ਦਾ ਮੁੱਖ ਉਦੇਸ਼ ਨਾਗਰਿਕਾਂ ’ਚ ਦੇਸ਼ ਭਗਤੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਅਤੇ ਹਰ ਘਰ ’ਚ ਤਿਰੰਗਾ ਲਹਿਰਾਉਣ ਦੇ ਸੰਦੇਸ਼ ਨੂੰ ਫੈਲਾਉਣਾ ਹੈ। ਡਿਵੀਜ਼ਨਲ ਰੇਲਵੇ ਮੈਨੇਜਰ ਸੰਜੀਵ ਕੁਮਾਰ ਨੇ ਸਾਰੇ ਰੇਲਵੇ ਕਰਮਚਾਰੀਆਂ, ਉਨ੍ਹਾਂ ਦੇ ਪਰਿਵਾਰਾਂ, ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਹਰ ਘਰ ਤਿਰੰਗਾ ਮੁਹਿੰਮ ’ਚ ਉਤਸ਼ਾਹ ਨਾਲ ਹਿੱਸਾ ਲੈਣ ਅਤੇ ਆਜ਼ਾਦੀ ਦਿਵਸ ਦੇ ਇਸ ਸ਼ੁਭ ਮੌਕੇ ਨੂੰ ਯਾਦਗਾਰੀ ਬਣਾਉਣ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਸਟਾਲਵਰਟਸ ਵਰਲਡ ਸਕੂਲ ਦੀਆਂ ਕੁੜੀਆਂ ਨੇ 70ਵੇਂ ਜ਼ੋਨ ਖੋ-ਖੋ ਟੂਰਨਾਮੈਂਟ ’ਚ ਜਿੱਤ ਹਾਸਿਲ ਕੀਤੀ ਖ਼ਾਲਸਾ ਕਾਲਜ ਆਫ ਵੈਟਰਨਰ... ਅਗਲੀ ਖ਼ਬਰ ‘ ਅੰਤਰਰਾਸ਼ਟਰੀ ਯੁਵਕ ਦਿਵਸ’ ਮੌਕੇ ਨਸ਼ੇ ਦੇ ਦੁਰਪ੍ਰਭਾਵਾਂ ਅਤੇ ਏਡਜ਼ ਜਾਗਰੂਕਤਾ ਸੰਬੰਧੀ ਸਮਾਗਮ ਕਰਵਾਇਆ ਮੈਰਾਥਨ, ਜਾਗਰੂਕਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।