15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਕੁਲਦੀਪ ਸਿੰਘ ਧਾਲੀਵਾਲ ਵਲੋਂ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਅੱਗੇ ਗੋਲੀ ਚੱਲਣ ਦੀ ਵਾਪਰੀ ਘਟਨਾ ਬਾਰੇ ਜਾਣਕਾਰੀ ਮਿਲਣ ਉਪਰੰਤ ਅੱਜ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਸਿੰਘ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਘਟਨਾ ਦੇ ਦੋਸ਼ੀਆਂਅਤੇ ਸਾਜ਼ਿਸ਼ ਘਾੜਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਅੱਗੇ ਗੋਲੀ ਚੱਲਣ ਦੀ ਵਾਪਰੀ ਘਟਨਾ ਬਾਰੇ ਜਾਣਕਾਰੀ ਮਿਲਣ ਉਪਰੰਤ ਅੱਜ ਸਾਬਕਾ ਮੰਤਰੀ ਤੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚ ਕੇ ਸਿੰਘ ਸਾਹਿਬ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਸ ਘਟਨਾ ਦੇ ਦੋਸ਼ੀਆਂਅਤੇ ਸਾਜ਼ਿਸ਼ ਘਾੜਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਅਤੇ ਤਸੱਲੀ ਹੋਈ ਹੈ ਕਿ ਗਿਆਨੀ ਰਘਬੀਰ ਸਿੰਘ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਪੂਰਨ ਚੜ੍ਹਦੀ ਕਲਾ ’ਚ ਹੈ। ਧਾਲੀਵਾਲ ਨੇ ਕਿਹਾ ਕਿ ਉਹ ਗਿਆਨੀ ਰਘਬੀਰ ਸਿੰਘ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਚੜ੍ਹਦੀ ਕਲਾ ਦੀ ਕਾਮਨਾ ਕਰਦੇ ਹਨ।
ਪਿਛਲੀ ਖ਼ਬਰ ਕਰਮਜੀਤ ਸਿੰਘ ਰਿੰਟੂ ਨੇ ਗੋਪਾਲ ਨਗਰ ’ਚ ਨਵੀਆਂ ਗਲੀਆਂ ਲਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਗਲੀ ਖ਼ਬਰ ਨਗਰ ਨਿਗਮ ਵਲੋਂ ਗੁਰੂ ਨਾਨਕ ਪੁਰਾ ਤੇ ਕੋਟ ਖ਼ਾਲਸਾ ’ਚ ਪੰਜ ਗੈਰ-ਕਾਨੂੰਨੀ ਡੇਅਰੀਆਂ ’ਤੇ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।